ਸਾਊਥਾਲ ’ਚ ਅਪਰਾਧਕ ਗਤੀਵਿਧੀਆਂ ਰੋਕਣ ਲਈ ਪੁਲਿਸ ਦੀ ਵੱਡੀ ਕਾਰਵਾਈ, 100 ਤੋਂ ਵੱਧ ਗ੍ਰਿਫ਼ਤਾਰ
ਲੰਡਨ, 8 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੱਛਮੀ ਲੰਡਨ ਦੇ ਸਾਊਥਾਲ ਇਲਾਕੇ ਵਿਚ ਅਪਰਾਧ ਅਤੇ ਸਮਾਜ ਵਿਰੋਧੀ ਵਿਵਹਾਰ ਖ਼ਿਲਾਫ਼ ਚਲਾਈ ਗਈ ਵੱਡੀ ਸਾਂਝੀ ਮੁਹਿੰਮ ਦੌਰਾਨ 100 ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, ਜਿਸ ਦੌਰਾਨ ਪੁਲਿਸ ਵਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਹ ਕਾਰਵਾਈ ਸਾਊਥਾਲ ਟਾਊਨ ਸੈਂਟਰ ਦੇ ਕੁਝ ਹਿੱਸਿਆਂ ਵਿਚ ਵਾਪਰ ਰਹੀਆਂ ਘਟਨਾਵਾਂ ਬਾਰੇ ਸਥਾਨਕ ਵਸਨੀਕਾਂ ਅਤੇ ਕਾਰੋਬਾਰੀਆਂ ਵਲੋਂ ਪ੍ਰਗਟਾਈਆਂ ਗਈਆਂ ਗੰਭੀਰ ਚਿੰਤਾਵਾਂ ਤੋਂ ਬਾਅਦ ਸ਼ੁਰੂ ਕੀਤੀ ਗਈ।
ਲੰਡਨ, 8 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੱਛਮੀ ਲੰਡਨ ਦੇ ਸਾਊਥਾਲ ਇਲਾਕੇ ਵਿਚ ਅਪਰਾਧ ਅਤੇ ਸਮਾਜ ਵਿਰੋਧੀ ਵਿਵਹਾਰ ਖ਼ਿਲਾਫ਼ ਚਲਾਈ ਗਈ ਵੱਡੀ ਸਾਂਝੀ ਮੁਹਿੰਮ ਦੌਰਾਨ 100 ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, ਜਿਸ ਦੌਰਾਨ ਪੁਲਿਸ ਵਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।ਇਹ ਕਾਰਵਾਈ ਸਾਊਥਾਲ ਟਾਊਨ ਸੈਂਟਰ ਦੇ ਕੁਝ ਹਿੱਸਿਆਂ ਵਿਚ ਵਾਪਰ ਰਹੀਆਂ ਘਟਨਾਵਾਂ ਬਾਰੇ ਸਥਾਨਕ ਵਸਨੀਕਾਂ ਅਤੇ ਕਾਰੋਬਾਰੀਆਂ ਵਲੋਂ ਪ੍ਰਗਟਾਈਆਂ ਗਈਆਂ ਗੰਭੀਰ ਚਿੰਤਾਵਾਂ ਤੋਂ ਬਾਅਦ ਸ਼ੁਰੂ ਕੀਤੀ ਗਈ।ਈਲਿੰਗ ਕੌਂਸਲ, ਮੈਟਰੋਪੋਲਿਟਨ ਪੁਲਿਸ, ਐੱਨ ਐੱਚ ਐੱਸ ਅਤੇ ਹੋਰ ਸਥਾਨਕ ਸੇਵਾਵਾਂ ਵਲੋਂ ਸਾਂਝੇ ਤੌਰ ’ਤੇ ਇਹ ਮੁਹਿੰਮ ਚਲਾਈ ਜਾ ਰਹੀ ਹੈ। ਕੌਂਸਲ ਨੇ ਆਪਣੀ ਪਾਰਕਗਾਰਡ ਸੇਵਾ ਰਾਹੀਂ ਗਸ਼ਤ ਵਧਾਉਣ ਦੇ ਨਾਲ-ਨਾਲ ਘਟਨਾਵਾਂ ਦੀ ਪਛਾਣ ਅਤੇ ਉਨ੍ਹਾਂ ’ਤੇ ਕਾਰਵਾਈ ਲਈ ਸੀ ਸੀ ਟੀ ਵੀ ਦੀ ਵਰਤੋਂ ਵੀ ਵਧਾਈ ਹੈ।ਕਾਰਵਾਈ ਦੌਰਾਨ ਕਈ ਅਜਿਹੇ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਬਾਰੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਉਹ ਇਲਾਕੇ ਵਿੱਚ ਸਮਾਜ ਵਿਰੋਧੀ ਵਿਵਹਾਰ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਸਨ। ਇਸ ਤੋਂ ਬਾਅਦ ਅਪਰਾਧਿਕ ਜਾਂਚਾਂ, ਕੁਝ ਲੋਕਾਂ ਨੂੰ ਮੁੜ ਜੇਲ੍ਹ ਭੇਜਣ, ਅਦਾਲਤੀ ਕਾਰਵਾਈ, ਪਾਬੰਦੀਆਂ ਆਦਿ ਸਮੇਤ ਵੱਖ-ਵੱਖ ਕਾਨੂੰਨੀ ਕਦਮ ਚੁੱਕੇ ਗਏ ਹਨ।ਮੁਹਿੰਮ ਦੌਰਾਨ ਕਈ ਬੇਘਰੇ, ਨਸ਼ੇ ਦੀ ਸਮੱਸਿਆ, ਸਰੀਰਕ ਜਾਂ ਮਾਨਸਿਕ ਸਿਹਤ ਅਤੇ ਰਿਹਾਇਸ਼ੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਲੋਕ ਵੀ ਸਾਹਮਣੇ ਆਏ। ਅਧਿਕਾਰੀਆਂ ਮੁਤਾਬਕ ਕਾਨੂੰਨੀ ਕਾਰਵਾਈ ਦੇ ਨਾਲ ਅਜਿਹੇ ਲੋਕਾਂ ਨੂੰ ਇਲਾਜ, ਸੁਰੱਖਿਆ ਅਤੇ ਹੋਰ ਸਹਾਇਤਾ ਸੇਵਾਵਾਂ ਨਾਲ ਜੋੜਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ।ਈਲਿੰਗ ਕੌਂਸਲ ਦੀ ਅਪਰਾਧ ਅਤੇ ਸਮਾਜ ਵਿਰੋਧੀ ਵਿਵਹਾਰ ਨਾਲ ਨਜਿੱਠਣ ਲਈ ਕੈਬਨਿਟ ਮੈਂਬਰ ਕੌਂਸਲਰ ਜਸਬੀਰ ਕੌਰ ਆਨੰਦ ਨੇ ਕਿਹਾ ਕਿ ਸਾਊਥਾਲ ਇੱਥੇ ਰਹਿਣ, ਕੰਮ ਕਰਨ ਅਤੇ ਆਉਣ ਵਾਲੇ ਹਰੇਕ ਵਿਅਕਤੀ ਲਈ ਸੁਰੱਖਿਅਤ ਅਤੇ ਸਵਾਗਤਯੋਗ ਥਾਂ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਅਤੇ ਕਾਰੋਬਾਰੀਆਂ ਵਲੋਂ ਉਠਾਈਆਂ ਗਈਆਂ ਚਿੰਤਾਵਾਂ ਤੋਂ ਬਾਅਦ ਕੀਤੀ ਗਈ ਕਾਰਵਾਈ ਦੇ ਨਤੀਜੇ ਵਜੋਂ 100 ਤੋਂ ਵੱਧ ਗ੍ਰਿਫ਼ਤਾਰੀਆਂ , ਹਥਿਆਰਾਂ ਦੀ ਬਰਾਮਦਗੀ ਅਤੇ ਹੋਰ ਕਾਨੂੰਨੀ ਕਾਰਵਾਈਆਂ ਹੋਈਆਂ ਹਨ। ਮੈਟਰੋਪੋਲਿਟਨ ਪੁਲਿਸ ਦੇ ਸੁਪਰਡੈਂਟ ਸੀਨ ਲਿੰਚ ਨੇ ਕਿਹਾ ਕਿ ਪੁਲਿਸ ਅਧਿਕਾਰੀ ਸਾਊਥਾਲ ਵਿੱਚ ਅਪਰਾਧ ਅਤੇ ਗੈਰ-ਸਮਾਜਿਕ ਵਿਵਹਾਰ ਨਾਲ ਨਜਿੱਠਣ ਲਈ ਕਾਰਵਾਈ ਕਰ ਰਹੇ ਹਨ।