09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਲੰਡਨ ’ ਚ ਸੰਤ ਸੀਚੇਵਾਲ ਦਾ ਗੁਰੂ ਨਾਨਕ ਸਿੱਖ ਅਕੈਡਮੀ ਵਲੋਂ ਸਨਮਾਨ

ਲੰਡਨ, 8 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਦੀ ਯਾਤਰਾ ’ਤੇ ਗਏ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਲੰਡਨ ਸਥਿਤ ਗੁਰੂ ਨਾਨਕ ਸਿੱਖ ਅਕੈਡਮੀ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਅਕੈਡਮੀ ਦੇ ਪ੍ਰਬੰਧਕਾਂ ਅਤੇ ਸੰਗਤ ਵਲੋਂ ਪੰਜਾਬ ਦੇ ਪਾਣੀਆਂ, ਨਦੀਆਂ ਅਤੇ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸੰਤ ਸੀਚੇਵਾਲ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਲੰਡਨ, 8 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਦੀ ਯਾਤਰਾ ’ਤੇ ਗਏ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਲੰਡਨ ਸਥਿਤ ਗੁਰੂ ਨਾਨਕ ਸਿੱਖ ਅਕੈਡਮੀ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਅਕੈਡਮੀ ਦੇ ਪ੍ਰਬੰਧਕਾਂ ਅਤੇ ਸੰਗਤ ਵਲੋਂ ਪੰਜਾਬ ਦੇ ਪਾਣੀਆਂ, ਨਦੀਆਂ ਅਤੇ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸੰਤ ਸੀਚੇਵਾਲ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ। ਸੰਤ ਸੀਚੇਵਾਲ ਨੇ ਕਿਹਾ ਕਿ ਗੁਰਬਾਣੀ ਦੇ ਵਾਤਾਵਰਣ ਸੰਦੇਸ਼ ਨੂੰ ਅਮਲੀ ਰੂਪ ਦਿੰਦਿਆਂ ਸੰਗਤ ਅਤੇ ਕਾਰਸੇਵਾ ਦੇ ਸਹਿਯੋਗ ਨਾਲ ਪਵਿੱਤਰ ਕਾਲੀ ਵੇਈਂ ਦੀ ਸਫਾਈ ਅਤੇ ਪੁਨਰ-ਸੁਰਜੀਤੀ ਦਾ ਕਾਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਾਣੀਆਂ ਦੀ ਸੰਭਾਲ ਲਈ ਜਗਾਈ ਗਈ ਚੇਤਨਾ ਹੁਣ ਪੰਜਾਬ ਤੋਂ ਲੈ ਕੇ ਵਿਦੇਸ਼ਾਂ ਤੱਕ ਲੋਕ ਲਹਿਰ ਦਾ ਰੂਪ ਧਾਰ ਰਹੀ ਹੈ। ਉਨ੍ਹਾਂ ਬੁੱਢੇ ਦਰਿਆ ਦੀ ਕਾਰਸੇਵਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਵਿੱਤਰ ਕਾਲੀ ਵੇਈਂ ਦੀ ਤਰਜ਼ ’ਤੇ ਬੁੱਢੇ ਦਰਿਆ ਨੂੰ ਵੀ ਪ੍ਰਦੂਸ਼ਣ ਮੁਕਤ ਕਰਨ ਲਈ ਯਤਨ ਜਾਰੀ ਹਨ । ਉਨ੍ਹਾਂ ਆਸ ਪ੍ਰਗਟਾਈ ਕਿ ਸਾਂਝੇ ਯਤਨਾਂ ਨਾਲ ਆਉਣ ਵਾਲੇ ਸਮੇਂ ਵਿੱਚ ਬੁੱਢਾ ਦਰਿਆ ਵੀ ਸਾਫ-ਸੁਥਰਾ ਵਗੇਗਾ। ਇਸ ਮੌਕੇ ਗੁਰੂ ਨਾਨਕ ਸਿੱਖ ਅਕੈਡਮੀ ਦੇ ਸੰਸਥਾਪਕ ਚੇਅਰਮੈਨ ਬਾਬਾ ਅਮਰ ਸਿੰਘ ਵਲੋਂ ਭਾਈ ਅਮਰਜੀਤ ਸਿੰਘ ਨੇ ਸੰਤ ਸੀਚੇਵਾਲ ਦੇ ਵਾਤਾਵਰਣ ਸੰਭਾਲ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਣੀਆਂ ਨੂੰ ਬਚਾਉਣ ਲਈ ਉਨ੍ਹਾਂ ਵਲੋਂ ਜਗਾਈ ਚੇਤਨਾ ਦਾ ਪ੍ਰਭਾਵ ਹੁਣ ਸਪੱਸ਼ਟ ਦਿਖਾਈ ਦੇ ਰਿਹਾ ਹੈ ਅਤੇ ਲੋਕ ਪਾਣੀਆਂ ਦੀ ਸੰਭਾਲ ਪ੍ਰਤੀ ਪਹਿਲਾਂ ਨਾਲੋਂ ਵਧੇਰੇ ਜਾਗਰੂਕ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਣੀ ਪੰਜਾਬ ਦੀ ਜੀਵਨ-ਰੇਖਾ ਹੈ ਅਤੇ ਇਸ ਦੀ ਸੰਭਾਲ ਲਈ ਹਰ ਇੱਕ ਦੀ ਸਾਂਝੀ ਜ਼ਿੰਮੇਵਾਰੀ ਹੈ। ਸੰਤ ਸੀਚੇਵਾਲ ਨੇ ਸੰਸਥਾ ਦਾ ਧੰਨਵਾਦ ਕਰਦਿਆ ਕਿਹਾ ਕਿ ਵਿਦੇਸ਼ਾਂ ਵਿੱਚ ਸਥਾਪਿਤ ਅਜਿਹੀਆਂ ਸੰਸਥਾਵਾਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਦੇ ਨਾਲ-ਨਾਲ ਪੰਜਾਬ ਨਾਲ ਜੁੜੇ ਮੁੱਦਿਆਂ ਪ੍ਰਤੀ ਵੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਇਸ ਮੌਕੇ ਭਾਈ ਅਮਰਜੀਤ ਸਿੰਘ, ਸਰਬਜੀਤ ਸਿੰਘ ਧੰਜਲ (ਟਰੱਸਟੀ), ਜਸਕਮਲ ਸਿੰਘ ਸਿੱਧੂ, ਕੌਂਸਲਰ ਰਾਜੂ ਸੰਸਾਰਪੁਰੀ, ਅਜੈਬ ਸਿੰਘ ਪਵਾਰ, ਭਾਈ ਗਜਿੰਦਰ ਸਿੰਘ, ਦਲਬੀਰ ਸਿੰਘ ਗਿੱਲ, ਅਮਨਦੀਪ ਸਿੰਘ, ਮਨਵਿੰਦਰ ਸਿੰਘ ਲਾਡੀ, ਗੁਰਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋ ਲੰਡਨ ’ ਚ ਹਿੰਦੀ ਦਿਵਸ ਮੌਕੇ ਸ਼ਾਨਦਾਰ ਸਮਾਗਮ , ਕਵੀ ਦਰਬਾਰ ਨੇ ਬੰਨ੍ਹਿਆ ਰੰਗ ਅਗਲੀ ਖ਼ਬਰ ਪਾਣੀ ‘ਚ ਡੁੱਬਣ ਵਾਲਿਆਂ ਦੇ ਬਚਾਅ ਲਈ 4 ਦੋਸਤਾਂ ਨੇ ਵਿੱਢਿਆ ਸ਼ਲਾਘਾਯੋਗ ਉਪਰਾਲਾ ਇਸ ਸਾਲ 42 ਮੌਤਾਂ ਹੋਣ ਦੀ ਪੁਸ਼ਟੀ
Ad Position 24