ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਦਾ ਬ੍ਰਿਸਬੇਨ ਪੁੱਜਣ ’ ਤੇ ਭਰਵਾਂ ਸਵਾਗਤ
ਬ੍ਰਿਸਬੇਨ, 8 ਸਤੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਦੇ ਬ੍ਰਿਸਬੇਨ ਪਹੁੰਚਣ ’ਤੇ ਆਮ ਆਦਮੀ ਪਾਰਟੀ ਦੇ ਆਗੂਆ ਤੇ ਵਰਕਰਾਂ ਵਲੋਂ ਪੰਜਾਬੀ ਭਾਈਚਾਰੇ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਸਮਾਗਮ ਦੇ ਮੁੱਖ ਪ੍ਰਬੰਧਕ ਕਮਰ ਬੱਲ, ਜਗਤਾਰ ਸਿੰਘ, ਦੀਪਾਂਸ਼ੂ, ਪ੍ਰੀਤ ਬੱਲ ਅਤੇ ਮਨਵੀਰ ਮਾਂਗਟ ਸਨ।
ਬ੍ਰਿਸਬੇਨ, 8 ਸਤੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਦੇ ਬ੍ਰਿਸਬੇਨ ਪਹੁੰਚਣ ’ਤੇ ਆਮ ਆਦਮੀ ਪਾਰਟੀ ਦੇ ਆਗੂਆ ਤੇ ਵਰਕਰਾਂ ਵਲੋਂ ਪੰਜਾਬੀ ਭਾਈਚਾਰੇ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਸਮਾਗਮ ਦੇ ਮੁੱਖ ਪ੍ਰਬੰਧਕ ਕਮਰ ਬੱਲ, ਜਗਤਾਰ ਸਿੰਘ, ਦੀਪਾਂਸ਼ੂ, ਪ੍ਰੀਤ ਬੱਲ ਅਤੇ ਮਨਵੀਰ ਮਾਂਗਟ ਸਨ। ਇਸ ਮੌਕੇ ਸ਼ੈਰੀ ਕਲਸੀ ਦਾ ਸਵਾਗਤ ਕਰਦਿਆਂ ਡਾ. ਬਰਨਾਰਡ ਮਲਿਕ, ਜਗਦੀਪ ਭਿੰਡਰ, ਪ੍ਰਣਾਮ ਸਿੰਘ ਹੇਅਰ, ਰੌਕੀ ਭੁੱਲਰ, ਅਵਨਿੰਦਰ ਸਿੰਘ ਲਾਲੀ ਗਿੱਲ, ਕਮਰ ਬੱਲ ਨੇ ਕਿਹਾ ਕਿ ਰਾਜਨੀਤੀ ਵਿੱਚ ਨਵੇਂ ਅਤੇ ਆਮ ਪਰਿਵਾਰਾਂ ਨਾਲ ਸਬੰਧਤ ਨੌਜਵਾਨਾਂ ਨੂੰ ਅੱਗੇ ਆਉਣ ਦਾ ਮੌਕਾ ਮਿਲਣਾ ਇੱਕ ਸਕਾਰਾਤਮਕ ਕਦਮ ਹੈ ਅਤੇ ਹੋਰ ਯੋਗ ਵਿਅਕਤੀਆਂ ਨੂੰ ਵੀ ਰਾਜਨੀਤੀ ਤੇ ਸਮਾਜ ਸੇਵਾ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਸੰਬੋਧਨ ਕਰਦਿਆ ਕਿਹਾ ਕੀ ਉਹ ਆਪਣੀ ਨਿੱਜੀ ਫੇਰੀ ਤੇ ਆਏ ਹਨ ਪਰ ਪੰਜਾਬੀ ਭਾਈਚਾਰੇ ਦਾ ਉਤਸ਼ਾਹ ਤੇ ਪਿਆਰ ਦੇਖ ਕੇ ਇਹ ਲੋਕ ਮਿਲਣੀ ਆਯੋਜਿਤ ਕੀਤੀ ਗਈ ਹੈ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਵਲੋਂਂ ਪੰਜਾਬ ਦੀ ਤਰੱਕੀ ਅਤੇ ਭਲਾਈ ਲਈ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵੱਸਦਾ ਪੰਜਾਬੀ ਭਾਈਚਾਰਾ ਆਪਣੀ ਮਿਹਨਤ ਅਤੇ ਪ੍ਰਾਪਤੀਆਂ ਰਾਹੀਂ ਦੁਨੀਆ ਭਰ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਅਕਤੀ ਭਾਵੇਂ ਕਿੰਨੀ ਵੀ ਤਰੱਕੀ ਕਰ ਲਵੇ, ਪਰ ਆਪਣੀ ਜਨਮਭੂਮੀ ਅਤੇ ਪਿੰਡ ਨੂੰ ਕਦੇ ਨਹੀਂ ਭੁੱਲ ਸਕਦਾ।ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਰਵਾਇਤੀ ਰਾਜਨੀਤੀ ਵਿੱਚ ਬਦਲਾਅ ਲਿਆਉਂਦਿਆਂ ਆਮ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਆਪਣਾ ਸਿੱਧਾ ਸੰਪਰਕ ਮਜ਼ਬੂਤ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵਲੋਂਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਪੂਰੇ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਨੂੰ ਪੰਜਾਬ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਸਰਕਾਰ ਦੀ ਆਲੋਚਨਾ ਤੱਕ ਸੀਮਿਤ ਰਾਜਨੀਤੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਕੋਲ ਸਰਕਾਰ ਦੀ ਆਲੋਚਨਾ ਤੋਂ ਇਲਾਵਾ ਕੋਈ ਠੋਸ ਮੁੱਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਨਾਲ ਖੜ੍ਹੀ ਹੈ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰੀ ਮਿਹਨਤ ਤੇ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਸੇਵਾ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ। ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਮੌਕਾ ਮਿਲਣ ’ਤੇ ਸੂਬੇ ਨੂੰ ਹੋਰ ਤਰੱਕੀ ਦੀ ਰਾਹ ’ਤੇ ਲਿਜਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਕਰੀਬ 15 ਹਜ਼ਾਰ ਕਿਲੋਮੀਟਰ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਇਆ ਗਿਆ ਹੈ।ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਬਿਜਲੀ, ਸਿੱਖਿਆ, ਸਿਹਤ, ਰੋਜ਼ਗਾਰ, ਸਿੰਚਾਈ ਅਤੇ ਖੇਡਾਂ ਦੇ ਖੇਤਰਾਂ ਵਿੱਚ ਕਈ ਮਹੱਤਵਪੂਰਨ ਕੰਮ ਕੀਤੇ ਗਏ ਹਨ। ਘਰੇਲੂ ਬਿਜਲੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਦੀ ਸਹੂਲਤ ਮਿਲ ਰਹੀ ਹੈ। ਰੋਜ਼ਗਾਰ ਦੇ ਖੇਤਰ ਵਿੱਚ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਅਤੇ ਸਿਹਤ ਖੇਤਰ ਵਿੱਚ ਆਮ ਆਦਮੀ ਕਲੀਨਿਕਾਂ ਦੇ ਵਿਸਥਾਰ ਤੋਂ ਇਲਾਵਾ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਨੂੰ ਵੀ ਵੱਡੀ ਪ੍ਰਾਪਤੀ ਦੱਸਿਆ | ਗੁਰਦੀਪ ਜਗੇੜਾ ਨੇ ਸਟੇਜ ਸੰਚਾਲਕ ਬਾਖੂਬੀ ਨਿਭਾਈ ।