ਲੂਟਨ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ
ਲੰਡਨ, 8 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁਰੂ ਨਾਨਕ ਗੁਰਦੁਆਰਾ, ਲੂਟਨ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਸੰਗਤਾਂ ਨੇ ਭਾਈ ਖਾਲੜਾ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਲੰਡਨ, 8 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁਰੂ ਨਾਨਕ ਗੁਰਦੁਆਰਾ, ਲੂਟਨ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਸੰਗਤਾਂ ਨੇ ਭਾਈ ਖਾਲੜਾ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਅਖੰਡ ਪਾਠ ਦੇ ਭੋਗ ਉਪਰੰਤ ਢਾਡੀ ਭਾਈ ਗਰਜਾ ਸਿੰਘ ਮਾਣਕਪੁਰ ਸ਼ਰੀਫ਼ ਅਤੇ ਭਾਈ ਚਮਕੌਰ ਸਿੰਘ ਧੂੰਨ ਨੇ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੋੜਿਆ। ਇਸ ਮੌਕੇ ਬੁਲਾਰਿਆਂ ਨੇ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਹੱਕ, ਸੱਚ ਅਤੇ ਇਨਸਾਫ਼ ਲਈ ਆਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦੀ ਰਹੇਗੀ। ਅੰਤ ਵਿਚ ਪ੍ਰਭਜੀਤ ਸਿੰਘ ਔਲਖ, ਜਗਤਾਰ ਸਿੰਘ ਅਤੇ ਗੁਰਜੰਟ ਸਿੰਘ ਵੱਲੋਂ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਦਾ ਲੂਟਨ ਦੀ ਪੰਜ ਮੈਂਬਰੀ ਕਮੇਟੀ ਗੁਰਜੰਟ ਸਿੰਘ, ਜਸਵਿੰਦਰ ਸਿੰਘ, ਅਸ਼ਵਿੰਦਰ ਸਿੰਘ, ਨਛੱਤਰ ਸਿੰਘ ਅਤੇ ਜਗਦੇਵ ਸਿੰਘ ਵੱਲੋਂ ਧੰਨਵਾਦ ਕੀਤਾ। ਉਨ੍ਹਾਂ ਨਾਲ ਜਗਤਾਰ ਸਿੰਘ (ਮੀਡੀਆ ਇੰਚਾਰਜ) ਅਤੇ ਗੁਰਜੰਟ ਸਿੰਘ (ਜਨਰਲ ਸਕੱਤਰ) ਤੋਂ ਇਲਾਵਾ ਗੁਰਵਿੰਦਰ ਸਿੰਘ ਬਾਜਵਾ, ਜਸਵੀਰ ਸਿੰਘ, ਸੰਤੋਖ ਸਿੰਘ, ਗੁਰਬਿੰਦਰ ਸਿੰਘ ਗਿੱਲ, ਜੋਗਾ ਸਿੰਘ, ਗੁਰਦੇਵ ਸਿੰਘ, ਭਗਵੰਤ ਸਿੰਘ, ਗੁਰਜੀਤ ਸਿੰਘ, ਰਮਨਪ੍ਰੀਤ ਸਿੰਘ, ਦਲਜੀਤ ਸਿੰਘ ਨਾਗੋਕੇ, ਹਜ਼ੂਰ ਸਿੰਘ, ਨਵਦੀਪ ਸਿੰਘ ਪੰਨੂ, ਸੁਖਵਿੰਦਰ ਸਿੰਘ ਸਾਬੀ, ਸੁਰਿੰਦਰ ਸਿੰਘ, ਪ੍ਰਭਜੀਤ ਸਿੰਘ ਅਟਾਰੀ, ਕਮਲਜੀਤ ਸਿੰਘ, ਪਰਗਟ ਸਿੰਘ ਅਤੇ ਚਰਨਜੀਤ ਸਿੰਘ ਸਮੇਤ ਹੋਰ ਸਾਥੀਆਂ ਨੇ ਵੀ ਹਾਜ਼ਰੀ ਲਗਵਾਈ।