11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਇੰਡੋ - ਯੂ . ਐਸ . ਹੈਰੀਟੇਜ ਵਲੋਂ ਫਰਿਜ਼ਨੋ ’ ਚ ਡਾ . ਓਬਰਾਏ ਦਾ ਵਿਸ਼ੇਸ਼ ਸਨਮਾਨ

ਸਾਨ ਫਰਾਂਸਿਸਕੋ,10 ਸਤੰਬਰ (ਐਸ. ਅਸ਼ੋਕ ਭੌਰਾ)-ਉੱਘੇ ਸਮਾਜ ਸੇਵੀ ਅਤੇ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਦੇ ਮੁਖੀ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸਾਨ ਫਰਾਂਸਿਸਕੋ,10 ਸਤੰਬਰ (ਐਸ. ਅਸ਼ੋਕ ਭੌਰਾ)-ਉੱਘੇ ਸਮਾਜ ਸੇਵੀ ਅਤੇ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਦੇ ਮੁਖੀ ਡਾ. ਐਸ. ਪੀ. ਸਿੰਘ ਓਬਰਾਏ ਦਾ ਕੈਲੀਫੋਰਨੀਆਂ, ਨਿਊਯਾਰਕ, ਮੈਰੀਲੈਂਡ ਸਮੇਤ ਵੱਖ-ਵੱਖ ਸੂਬਿਆਂ ਵਿਚ ਅਯੋਜਿਤ ਵਿਸ਼ੇਸ਼ ਸਮਾਗਮਾਂ ਦੌਰਾਨ ਪੰਜਾਬੀ ਭਾਈਚਾਰ ਵਲੋਂ ਨਿੱਘਾ ਸਵਾਗਤ ਤੇ ਮਾਣ-ਸਨਮਾਨ ਕੀਤਾ ਗਿਆ। ਇਥੇ ਫਰਿਜਨੋਂ ’ਚ ਉਨ੍ਹਾਂ ਦੇ ਸਨਮਾਨ ਹਿੱਤ ਇੰਡੋ-ਯੂ.ਐਸ. ਹੈਰੀਟੇਜ ਵਲੋਂ ਵੀ ਨੌਰਥ ਪੁਆਇੰਟ ਈਵੈਂਟ ਸੈਂਟਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਗੁਰਿੰਦਰਜੀਤ ਸਿੰਘ ਨੀਟਾ ਮਾਛੀਕੇ ਨੇ ਹਾਜ਼ਰੀਨ ਅਤੇ ਮਹਿਮਾਨਾਂ ਨੂੰ ਨਿੱਘੀ ਜੀ ਆਇਆਂ ਆਖਦਿਆਂ ਕੀਤੀ।ਸੰਸਥਾ ਦੇ ਕਨਵੀਨਰ ਸਾਧੂ ਸਿੰਘ ਸੰਘਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਸੰਸਥਾ ਵਲੋਂ ਕੀਤੇ ਜਾ ਰਹੇ ਸਮਾਜਿਕ ਅਤੇ ਵਿਰਾਸਤੀ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਸਕੱਤਰ ਹੈਰੀ ਮਾਨ ਨੇ ਡਾ. ਐਸ. ਪੀ. ਸਿੰਘ ਓਬਰਾਏ ਦੇ ਮਨੁੱਖਤਾ ਪੱਖੀ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਿਰਸਵਾਰਥ ਸੇਵਾ ਸਮੁੱਚੇ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ।ਡਾ. ਅਰਜਨ ਸਿੰਘ ਜੋਸ਼ਨ, ਸੁਰਿੰਦਰ ਸਿੰਘ ਨਿੱਝਰ, ਪਾਲ ਸਹੋਤਾ ,ਚਰਨਜੀਤ ਬਾਠ,ਮਹਿੰਦਰ ਸਿੰਘ ਸੰਧਾਵਾਲੀਆ, ਹਰਜਿੰਦਰ ਕੰਗ, ਸੁਖਬੀਰ ਭੰਡਾਲ ਅਤੇ ਗੁਰਜਤਿੰਦਰ ਸਿੰਘ ਰੰਧਾਵਾ ਸ਼ਾਮਲ ਨੇ ਵੀ ਡਾ. ਓਬਰਾਏ ਦੀ ਸੇਵਾ ਭਾਵਨਾ ਨੂੰ ਮਿਸਾਲੀ ਦੱਸਿਆ।ਡਾ. ਐਸ. ਪੀ. ਸਿੰਘ ਓਬਰਾਏ ਨੇ ਸੰਬੋਧਨ ਕਰਦਿਆਂ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਵਲੋਂ ਕੀਤੇ ਜਾ ਰਹੇ ਲੋਕ-ਭਲਾਈ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਵਿਚ ਮੁਸ਼ਕਲ ਹਾਲਾਤਾਂ ਵਿਚ ਫਸੇ ਸੈਂਕੜੇ ਨੌਜਵਾਨਾਂ ਨੂੰ ‘ਬਲੱਡ ਮਨੀ’ ਅਦਾ ਕਰਕੇ ਰਿਹਾਅ ਕਰਵਾਉਣ ਵਿਚ ਸੰਸਥਾ ਨੇ ਅਹਿਮ ਭੂਮਿਕਾ ਨਿਭਾਈ ਹੈ। ਇਸੇ ਤਰ੍ਹਾਂ ਵਿਦੇਸ਼ਾਂ ਵਿਚ ਮੌਤ ਦਾ ਸ਼ਿਕਾਰ ਹੋਏ ਅਨੇਕਾਂ ਪੰਜਾਬੀਆਂ ਅਤੇ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਆਪਣੇ ਖਰਚੇ ’ਤੇ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚਾਉਣ ਦੀ ਸੇਵਾ ਵੀ ਲਗਾਤਾਰ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਟਰੱਸਟ ਵਲੋਂ ਪੰਜਾਬ ਵਿਚ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਵੀ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਸਹਾਇਤਾ ਕਰਨ ਦੇ ਨਾਲ-ਨਾਲ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਤੱਕ ਮੈਡੀਕਲ ਸਹੂਲਤਾਂ ਪਹੁੰਚਾਉਣ, ਇਲਾਜ ਲਈ ਮਦਦ ਕਰਨ ਅਤੇ ਹੋਰ ਮਨੁੱਖਤਾ ਪੱਖੀ ਪ੍ਰੋਜੈਕਟਾਂ ਨੂੰ ਅੱਗੇ ਵਧਾਉਣਾ ਸੰਸਥਾ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ, ਕਿਉਂਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ।ਇਸ ਮੌਕੇ ਡਾ. ਓਬਰਾਏ ਨੂੰ ਇੰਡੋ ਯੂ. ਐਸ. ਵਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਸੰਸਥਾ ਦੇ ਸਮੂਹ ਮੈਂਬਰਾਂ ਸਾਧੂ ਸਿੰਘ ਸੰਘਾ, ਨਿਰਮਲ ਸਿੰਘ ਧਨੌਲਾ, ਮਨਜੀਤ ਕੁਲਾਰ, ਸਤਵੰਤ ਵਿਰਕ, ਰਣਜੀਤ ਗਿੱਲ,ਹੈਰੀ ਮਾਨ, ਕੁਲਵਿੰਦਰ ਸਿੰਘ ਢੀਡਸਾ, ਮਾਸਟਰ ਸੁਲੱਖਣ ਸਿੰਘ ਧਨੌਲਾ,ਕਮਲਜੀਤ ਬੈਨੀਪਾਲ, ਰਾਜ ਵੈਰੋਕੇ, ਸੰਤੋਖ ਸਿੰਘ ਢਿੱਲੋਂ, ਪੁਸ਼ਪਿੰਦਰ ਪਾਤੜਾਂ ਅਤੇ ਨੀਟਾ ਮਾਛੀਕੇ ਆਦਿ ਦੇ ਨਾਂਅ ਜ਼ਿਕਰਯੋਗ ਹਨ।
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਫ਼ੋਰਮ ਯੂ.ਐੱਸ.ਏ. ਵਲੋਂ ਡਾ. ਐੱਸ.ਪੀ. ਸਿੰਘ ਓਬਰਾਏ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਪਹਿਲਵਾਨ ਕਰਤਾਰ ਸਿੰਘ ਦਾ ‘ ਸ਼ਾਨ - ਏ - ਪੰਜਾਬ ’ ਐਵਾਰਡ ਨਾਲ ਸਨਮਾਨ
Ad Position 24