ਅੰਤਰਰਾਸ਼ਟਰੀ ਫ਼ੋਰਮ ਯੂ.ਐੱਸ.ਏ. ਵਲੋਂ ਡਾ. ਐੱਸ.ਪੀ. ਸਿੰਘ ਓਬਰਾਏ ਦਾ ਵਿਸ਼ੇਸ਼ ਸਨਮਾਨ
ਨਿਊਯਾਰਕ, 10 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)-ਅੰਤਰਰਾਸ਼ਟਰੀ ਫ਼ੋਰਮ ਯੂ. ਐੱਸ.
ਅ
ਅੰਤਰਰਾਸ਼ਟਰੀ ਫ਼ੋਰਮ ਯੂ.ਐੱਸ.ਏ. ਦੇ ਅਹੁਦੇਦਾਰ ਡਾ. ਐੱਸ.ਪੀ. ਸਿੰਘ ਓਬਰਾਏ ਨੂੰ ਸਨਮਾਨਿਤ ਕਰਦੇ ਹੋਏ।
11-09-2026
ਨਿਊਯਾਰਕ, 10 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)-ਅੰਤਰਰਾਸ਼ਟਰੀ ਫ਼ੋਰਮ ਯੂ.ਐੱਸ.ਏ. ਵਲੋਂ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਦੇ ਮੈਨੇਜਿੰਗ ਡਾਇਰੈਕਟਰ ਅਤੇ ਉਘੇ ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਨੂੰ ਸਿੱਖਿਆ, ਸਿਹਤ, ਮਨੁੱਖੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰਾਂ ਵਿਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਲਈ ਮੈਰੀਲੈਂਡ ਵਿਚ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬੀ ਭਾਈਚਾਰੇ ਵਲੋਂ ਉਨ੍ਹਾਂ ਨੂੰ ਸਨਮਾਨ ਪੱਤਰ ਭੇਟ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਪ੍ਰਧਾਨ ਸਤਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਡਾ. ਓਬਰਾਏ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਸਤਪਾਲ ਸਿੰਘ ਬਰਾੜ ਨੇ ਡਾ. ਓਬਰਾਏ ਵਲੋਂ ਜਾਤ-ਪਾਤ, ਧਰਮ ਅਤੇ ਕੌਮੀਅਤ ਤੋਂ ਉੱਪਰ ਉੱਠ ਕੇ ਕੀਤੀ ਜਾ ਰਹੀ ਮਨੁੱਖਤਾ ਦੀ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ।ਮੈਰੀਲੈਂਡ ਸਟੇਟ ਦੇ ਕਮਿਸ਼ਨਰ ਅਮਰਜੀਤ ਸਿੰਘ ਸੰਧੂ ਨੇ ਵੀ ਡਾ. ਓਬਰਾਏ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਜੀ ਆਇਆਂ ਆਖਿਆ। ਵਰਲਡ ਯੂਨਾਈਟਿਡ ਗੁਰੂ ਨਾਨਕ ਫਾਊਂਡੇਸ਼ਨ ਦੇ ਚੇਅਰਮੈਨ ਅਮਰ ਸਿੰਘ ਮੱਲ੍ਹੀ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਮਨੁੱਖਤਾ ਪ੍ਰਤੀ ਨਿਭਾਈਆਂ ਜਾ ਰਹੀਆਂ ਨਿਰਸਵਾਰਥ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ।ਇਸ ਮੌਕੇ ਕੁਲਦੀਪ ਸਿੰਘ ਮੱਲ੍ਹਾ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਰਜੀਨੀਆ, ਸਾਹਿਬਜੀਤ ਸਿੰਘ ਖਹਿਰਾ, ਪ੍ਰਤਾਪ ਸਿੰਘ ਗਿੱਲ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਮਰੀਕਾ, ਗੁਰਚਰਨ ਸਿੰਘ ਗੁਰੂ, ਬੀ.ਐੱਸ. ਰੰਧਾਵਾ, ਲਖਬੀਰ ਸਿੰਘ ਤੱਖੜ, ਚੇਅਰਮੈਨ ਸ਼੍ਰੋਮਣੀ ਅਕਾਲੀ ਦਲ ਵਾਸ਼ਿੰਗਟਨ ਡੀ.ਸੀ., ਦਵਿੰਦਰ ਸਿੰਘ ਗਿੱਲ, ਐੱਸ.ਡੀ.ਓ. ਬਲਰਾਮ ਸਿੰਘ ਰੰਧਾਵਾ, ਨਿਰਪਜੀਤ ਸਿੰਘ, ਅੰਤਰਰਾਸ਼ਟਰੀ ਫ਼ੋਰਮ ਯੂ.ਐੱਸ.ਏ. ਦੇ ਚੇਅਰਮੈਨ ਡਾ. ਸੁਰਿੰਦਰ ਸਿੰਘ ਗਿੱਲ, ਲੈਕਚਰਾਰ ਤੇਜਿੰਦਰ ਸਿੰਘ ਜਸ਼ਨ ਸਟੇਟ ਐਵਾਰਡੀ ਅਤੇ ਪੱਤਰਕਾਰ ਸਰਮੁੱਖ ਸਿੰਘ ਮਾਣਕ ਉਚੇਚੇ ਤੌਰ ਉਤੇ ਹਾਜ਼ਰ ਹੋਏ। ਇਸ ਤੋਂ ਇਲਾਵਾ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਸਮਾਗਮ ਵਿਚ ਮੌਜੂਦ ਸਨ।ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਓਬਰਾਏ ਨੇ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਵਲੋਂ ਸਿੱਖਿਆ, ਸਿਹਤ ਸੇਵਾਵਾਂ ਅਤੇ ਨੌਜਵਾਨਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਲਈ ਤਿਆਰ ਕਰਨ ਵਾਸਤੇ ਚਲਾਈ ਜਾ ਰਹੀ ਸਿਵਲ ਸਰਵਿਸਿਜ਼ ਅਕੈਡਮੀ ਦੇ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ-ਭਲਾਈ ਪ੍ਰੋਜੈਕਟਾਂ ਰਾਹੀਂ ਅਗਲੇ ਦਸ ਸਾਲਾਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਸਮਰੱਥ ਬਣਾਉਣ, ਬੁਨਿਆਦੀ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਸਮਾਜਿਕ ਤੇ ਆਰਥਿਕ ਪੱਖੋਂ ਮਜ਼ਬੂਤ ਲੀਹਾਂ ਉੱਤੇ ਲਿਆਉਣ ਦੀ ਯੋਜਨਾ ਹੈ।ਡਾ. ਓਬਰਾਏ ਨੇ ਸਨਮਾਨ, ਪਿਆਰ ਅਤੇ ਨਿੱਘੀ ਮੇਜ਼ਬਾਨੀ ਲਈ ਅੰਤਰਰਾਸ਼ਟਰੀ ਫ਼ੋਰਮ ਯੂ.ਐੱਸ.ਏ. ਅਤੇ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਮਰੀਕਾ ਫੇਰੀ ਦਾ ਮੁੱਖ ਮਕਸਦ ਪੰਜਾਬੀ ਭਾਈਚਾਰੇ ਨੂੰ ਆਪਣੇ ਪੰਜਾਬ ਲਈ ਕੁਝ ਕਰ ਗੁਜ਼ਰਨ ਵਾਸਤੇ ਪ੍ਰੇਰਿਤ ਕਰਨਾ ਅਤੇ ਸਿੱਖੀ ਮੁਤਾਬਕ ਦਸਵੰਧ ਦੀ ਰਵਾਇਤ ਨੂੰ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਲਈ ਮੁਹਿੰਮ ਚਲਾਉਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਦੇ ਸੇਵਾ ਕਾਰਜਾਂ ਲਈ ਕਿਸੇ ਵੀ ਵਿਅਕਤੀ ਜਾਂ ਸੰਸਥਾ ਤੋਂ ਆਰਥਿਕ ਸਹਾਇਤਾ ਨਹੀਂ ਲੈਂਦੇ। ਉਨ੍ਹਾਂ ਦੀ ਅਪੀਲ ਹੈ ਕਿ ਪ੍ਰਵਾਸੀ ਪੰਜਾਬੀ ਆਪਣੀ ਸੋਚ ਅਤੇ ਸਮਰੱਥਾ ਮੁਤਾਬਕ ਪੰਜਾਬ ਦੇ ਕਿਸੇ ਹਿੱਸੇ ਜਾਂ ਆਪਣੇ ਪਿੰਡ ਨੂੰ ਗੋਦ ਲੈਣ ਜਾਂ ਕਿਸੇ ਵਿਦਿਆਰਥੀ ਦੀ ਸਿੱਖਿਆ ਲਈ ਖ਼ੁਦ ਸਹਾਇਤਾ ਕਰਨ। ਇਸ ਨਾਲ ਲੋੜਵੰਦਾਂ ਦੀ ਮਦਦ ਹੋਣ ਦੇ ਨਾਲ ਸਹਿਯੋਗ ਕਰਨ ਵਾਲਿਆਂ ਨੂੰ ਵੀ ਮਾਨਸਿਕ ਸਕੂਨ ਮਿਲੇਗਾ।ਡਾ. ਓਬਰਾਏ ਨੇ ਕਿਹਾ ਕਿ ਉਹ ਅਜਿਹਾ ਪਲੇਟਫਾਰਮ ਮੁਹੱਈਆ ਕਰਵਾ ਸਕਦੇ ਹਨ, ਜਿੱਥੇ ਪੰਜਾਬੀ ਆਪਣੇ ਹੱਥੀਂ ਦਾਨ ਕਰ ਸਕਣ। ਉਨ੍ਹਾਂ ਦੇ ਸਨਮਾਨ ਵਿੱਚ ਅੰਤਰਰਾਸ਼ਟਰੀ ਫ਼ੋਰਮ ਯੂ.ਐੱਸ.ਏ. ਦੇ ਚੇਅਰਮੈਨ ਡਾ. ਸੁਰਿੰਦਰ ਸਿੰਘ ਗਿੱਲ ਵਲੋਂ ਸ਼ਾਨਦਾਰ ਦੁਪਹਿਰ ਦੇ ਭੋਜਨ ਦਾ ਪ੍ਰਬੰਧ ਵੀ ਕੀਤਾ ਗਿਆ। ਸਮਾਗਮ ਦੀ ਸਮਾਪਤੀ ਮੌਕੇ ਹਾਜ਼ਰ ਆਗੂਆਂ ਨੇ ਡਾ. ਓਬਰਾਏ ਦੇ ਦੂਰਅੰਦੇਸ਼ੀ ਮਿਸ਼ਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਦਇਆ, ਨਿਰਸਵਾਰਥ ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਪ੍ਰੇਰਨਾਦਾਇਕ ਮਿਸਾਲ ਦੱਸਿਆ। ਇਸ ਦੌਰਾਨ ਡਾ. ਓਬਰਾਏ ਵਲੋਂ ਸ਼ੁਰੂ ਕੀਤੀ ਜਾ ਰਹੀ ਯੂਨੀਵਰਸਿਟੀ ਦੀ ਵੀ ਭਰਪੂਰ ਸ਼ਲਾਘਾ ਕੀਤੀ ਗਈ।