14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਟਰੰਪ ਨੇ ਅਮਰੀਕਾ ਦੇ ਅਕਸ ਨੂੰ ਗੰਭੀਰ ਨੁਕਸਾਨ ਪਹੁੰਚਾਇਆ - ਜਯਾਪਾਲ

ਸੈਕਰਾਮੈਂਟੋ, 13 ਸਤੰਬਰ (ਹੁਸਨ ਲੜੋਆ ਬੰਗਾ)-ਡੈਮੋਕਰੇਟਿਕ ਪ੍ਰਤੀਨਿਧੀ ਪ੍ਰਾਮਿਲਾ ਜਯਾਪਾਲ ਨੇ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਦੁਨੀਆ ਭਰ ਵਿਚ ਅਮਰੀਕਾ ਦੇ ਅਕਸ ਨੂੰ ਗੰਭੀਰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਇਹ ਸ਼ੱਕ ਵਧ ਰਿਹਾ ਹੈ ਕਿ ਕੀ ਵਾਸ਼ਿੰਗਟਨ ’ਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਭਰੋਸਾ ਕੀਤਾ ਜਾ ਸਕਦਾ ਹੈ ਜਾਂ ਨਹੀਂ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਸੈਕਰਾਮੈਂਟੋ, 13 ਸਤੰਬਰ (ਹੁਸਨ ਲੜੋਆ ਬੰਗਾ)-ਡੈਮੋਕਰੇਟਿਕ ਪ੍ਰਤੀਨਿਧੀ ਪ੍ਰਾਮਿਲਾ ਜਯਾਪਾਲ ਨੇ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਦੁਨੀਆ ਭਰ ਵਿਚ ਅਮਰੀਕਾ ਦੇ ਅਕਸ ਨੂੰ ਗੰਭੀਰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਇਹ ਸ਼ੱਕ ਵਧ ਰਿਹਾ ਹੈ ਕਿ ਕੀ ਵਾਸ਼ਿੰਗਟਨ ’ਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਭਰੋਸਾ ਕੀਤਾ ਜਾ ਸਕਦਾ ਹੈ ਜਾਂ ਨਹੀਂ। ਇਕ ਸਪੈਨਿਸ਼ ਅਖਬਾਰ ਨਾਲ ਇੰਟਰਵਿਊ ਦੌਰਾਨ ਜਯਾਪਾਲ ਨੇ ਕਿਹਾ ਕਿ ਇਹ ਚਿੰਤਾ ਟਰੰਪ ਦੀਆਂ ਮੌਜੂਦਾ ਨੀਤੀਆਂ ਤੋਂ ਕਿਤੇ ਵੱਧ ਗੰਭੀਰ ਹੈ| ਉਨ੍ਹਾਂ ਕਿਹਾ ਕਿ ਸਰਕਾਰਾਂ ਇਸ ਗੱਲ ਨੂੰ ਲੈ ਕੇ ਵੀ ਚਿੰਤਤ ਹਨ ਕਿ ਮੌਜੂਦਾ ਅਮਰੀਕੀ ਪ੍ਰਸ਼ਾਸਨ ਦੁਆਰਾ ਕੀਤੇ ਗਏ ਸਮਝੌਤਿਆਂ ਨੂੰ ਅਗਲੇ ਪ੍ਰਸ਼ਾਸਨ ਦੁਆਰਾ ਰੱਦ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਉਨ੍ਹਾਂ ਦੇ ਕੁਝ ਹਮਰੁਤਬਾ ਆਗੂਆਂ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਉਹ ਹੁਣ ਵਾਸ਼ਿੰਗਟਨ ’ਤੇ ਭਰੋਸਾ ਨਹੀਂ ਕਰਦੇ ਕਿਉਂਕਿ ਭਵਿੱਖ ਵਿਚ ਕੋਈ ਰਾਸ਼ਟਰਪਤੀ ਟਰੰਪ ਪ੍ਰਸ਼ਾਸਨ ਦੁਆਰਾ ਕੀਤੇ ਗਏ ਸਮਝੌਤੇ ਨੂੰ ਖਤਮ ਕਰਨ ਦਾ ਫੈਸਲਾ ਕਰ ਸਕਦਾ ਹੈ| ਜਯਾਪਾਲ ਨੇ ਚੇਤਾਵਨੀ ਦਿੱਤੀ ਕਿ ਇਹ ਅਨਿਸ਼ਚਿਤਤਾ ਦੇਸ਼ਾਂ ਨੂੰ ਚੀਨ ਸਮੇਤ ਹੋਰ ਵੱਡੀਆਂ ਤਾਕਤਾਂ ਨਾਲ ਆਪਣੇ ਸੰਬੰਧ ਮਜਬੂਤ ਕਰਨ ਲਈ ਪ੍ਰੇਰਿਤ ਕਰ ਸਕਦੀ ਹੈ| ਉਨ੍ਹਾਂ ਨੇ ਈਰਾਨ ਨਾਲ ਜੰਗ ਦੇ ਮਾਮਲੇ ਨੂੰ ਨਜਿੱਠਣ ਦੇ ਟਰੰਪ ਦੇ ਤਰੀਕੇ ਦੀ ਵੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਮਰੀਕਾ ਬਿਨਾਂ ਕਿਸੇ ਰਣਨੀਤੀ, ਕਾਂਗਰਸ ਦੀ ਮਨਜ਼ੂਰੀ ਜਾਂ ਇਸ ਨੂੰ ਖਤਮ ਕਰਨ ਦੀ ਯੋਜਨਾ ਦੇ ਬਿਨਾਂ ਹੀ ਇਸ ਟਕਰਾਅ ਵਿੱਚ ਸ਼ਾਮਲ ਹੋਇਆ ਸੀ। ਉਨ੍ਹਾਂ ਨੇ ਕੂਟਨੀਤੀ ਨੂੰ ਹੀ ਅੱਗੇ ਵਧਾਉਣ ਦਾ ਇੱਕੋ-ਇੱਕ ਵਿਹਾਰਕ ਰਸਤਾ ਦਸਿਆ ਅਤੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਪ੍ਰਸ਼ਾਸਨ ਦੌਰਾਨ ਈਰਾਨ ਨਾਲ ਹੋਏ 2015 ਦੇ ਪ੍ਰਮਾਣੂ ਸਮਝੌਤੇ ਤੋਂ ਪਿਛੇ ਹਟਣ ਦੇ ਟਰੰਪ ਦੇ ਫੈਸਲੇ ਦੀ ਆਲੋਚਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗ੍ਰਹਿ ਸੁਰੱਖਿਆ ਵਿਭਾਗ ਵਲੋਂ ਪ੍ਰਕਾਸ਼ਿਤ ਪੋਸਟਰ ’ ਤੇ ਜਿਤਾਇਆ ਸਖ਼ਤ ਇਤਰਾਜ ਅਗਲੀ ਖ਼ਬਰ ਸਿੱਖ ਫੈਡਰੇਸ਼ਨ ਯੂ.ਕੇ. ਦੀ ਸਾਲਾਨਾ ਕਨਵੈਨਸ਼ਨ ’ਚ ਸੰਗਤਾਂ ਦਾ ਹੜ੍ਹ ਸਿੱਖ ਫੈਡਰੇਸ਼ਨ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰ...
Ad Position 24