14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਾਰਾਗੜ੍ਹੀ ਦੇ ਸ਼ਹੀਦ ਸਿੰਘਾਂ ਦੀ ਗਾਥਾ ਨੂੰ ਸਿਜਦਾ

ਐਡੀਲੇਡ ’ਚ ਸ਼ਰਧਾਂਜਲੀ ਸਮਾਗਮਐਡੀਲੇਡ, 14 ਸਤੰਬਰ (ਗੁਰਮੀਤ ਸਿੰਘ ਵਾਲੀਆ)-ਸਾਰਾਗੜ੍ਹੀ ਦੀ ਇਤਿਹਾਸਕ ਜੰਗ ਦੌਰਾਨ ਅਦੁੱਤੀ ਬਹਾਦਰੀ ਤੇ ਕੁਰਬਾਨੀ ਦੀ ਮਿਸਾਲ ਕਾਇਮ ਕਰਨ ਵਾਲੇ 21 ਸਿੱਖ ਸੂਰਬੀਰਾਂ ਦੀ ਯਾਦ ਵਿਚ ਐਡੀਲੇਡ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਗਾਥਾ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

Ad Position 21
repet_subhas-goyals [Copy P29]
ਸਾਰਾਗੜ੍ਹੀ ਦੇ ਸ਼ਹੀਦ ਸਿੰਘਾਂ ਦੀ ਗਾਥਾ ਨੂੰ ਸਿਜਦਾ 15-09-2026
ਐਡੀਲੇਡ ’ਚ ਸ਼ਰਧਾਂਜਲੀ ਸਮਾਗਮਐਡੀਲੇਡ, 14 ਸਤੰਬਰ (ਗੁਰਮੀਤ ਸਿੰਘ ਵਾਲੀਆ)-ਸਾਰਾਗੜ੍ਹੀ ਦੀ ਇਤਿਹਾਸਕ ਜੰਗ ਦੌਰਾਨ ਅਦੁੱਤੀ ਬਹਾਦਰੀ ਤੇ ਕੁਰਬਾਨੀ ਦੀ ਮਿਸਾਲ ਕਾਇਮ ਕਰਨ ਵਾਲੇ 21 ਸਿੱਖ ਸੂਰਬੀਰਾਂ ਦੀ ਯਾਦ ਵਿਚ ਐਡੀਲੇਡ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਗਾਥਾ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਾਰਾਗੜ੍ਹੀ ਦੀ ਜੰਗ 12 ਸਤੰਬਰ 1897 ਨੂੰ ਹੋਈ ਸੀ, ਜਿਸ ਵਿਚ 36ਵੀਂ ਸਿੱਖ ਰੈਜੀਮੈਂਟ ਦੇ ਕੇਵਲ 21 ਸਿੱਖ ਸਿਪਾਹੀਆਂ ਨੇ ਹਜ਼ਾਰਾਂ ਅਫ਼ਗਾਨ ਕਬਾਇਲੀਆਂ ਦਾ ਬਹਾਦਰੀ ਨਾਲ ਮੁਕਾਬਲਾ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ। ਇਨ੍ਹਾਂ ਸੂਰਬੀਰਾਂ ਦੀ ਬਹਾਦਰੀ ਸਿੱਖ ਇਤਿਹਾਸ ਵਿਚ ਹੀ ਨਹੀਂ, ਸਗੋਂ ਵਿਸ਼ਵ ਦੇ ਸੈਨਿਕ ਇਤਿਹਾਸ ਵਿਚ ਵੀ ਵਿਲੱਖਣ ਸਥਾਨ ਰੱਖਦੀ ਹੈ।ਐਡੀਲੇਡ ਦੇ ਪਾਥਵੇਅ ਆਫ਼ ਆਨਰ ਵਿਖੇ ਹੋਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਹਾਬੀਰ ਸਿੰਘ ਗਰੇਵਾਲ, ਮਨਪ੍ਰੀਤ ਸਿੰਘ, ਜਥੇਦਾਰ ਪ੍ਰਭਜੋਤ ਸਿੰਘ, ਪ੍ਰਚਾਰਕ ਗਿਆਨੀ ਪੁਸ਼ਪਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਾਰਾਗੜ੍ਹੀ ਦੇ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਬੁਲਾਰਿਆਂ ਨੇ ਕਿਹਾ ਕਿ ਸਾਰਾਗੜ੍ਹੀ ਦੇ ਸੂਰਬੀਰਾਂ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਲਈ ਸਦਾ ਪ੍ਰੇਰਨਾਸਰੋਤ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਪੰਜਾਬੀ ਸਕੂਲ ਗਲੈਨਵੁੱਡ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਰਧਾ ਨਾਲ ਸਜਾਏ ਹਫ਼ਤਾਵਾਰੀ ਦੀਵਾਨ
Ad Position 24