ਗੁਰੂ ਨਾਨਕ ਪੰਜਾਬੀ ਸਕੂਲ ਗਲੈਨਵੁੱਡ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਸਮਾਗਮ
ਜੇਤੂ ਬੱਚਿਆਂ ਨੂੰ ਇਨਾਮ ਵੰਡੇ ਸਿਡਨੀ, 14 ਸਤੰਬਰ (ਹਰਕੀਰਤ ਸਿੰਘ ਸੰਧਰ)-ਸਿਡਨੀ ਦੇ ਗਲੈਨਵੁੱਡ ਵਿਖੇ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵੱਲੋਂ ਚਲਾਏ ਜਾ ਰਹੇ ਗੁਰੂ ਨਾਨਕ ਪੰਜਾਬੀ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੱਚਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਤਿਹਾਸ, ਗੁਰਬਾਣੀ ਅਤੇ ਸਿੱਖ ਧਰਮ ਦੀਆਂ ਮੂਲ ਸਿੱਖਿਆਵਾਂ ਸਬੰਧੀ ਜਾਣਕਾਰੀ ਦਿੱਤੀ ਗਈ।
ਅਜੀਤ ਡੈਸਕ
15-09-2026
ਸਿਡਨੀ, 14 ਸਤੰਬਰ (ਹਰਕੀਰਤ ਸਿੰਘ ਸੰਧਰ)-ਸਿਡਨੀ ਦੇ ਗਲੈਨਵੁੱਡ ਵਿਖੇ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵੱਲੋਂ ਚਲਾਏ ਜਾ ਰਹੇ ਗੁਰੂ ਨਾਨਕ ਪੰਜਾਬੀ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੱਚਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਤਿਹਾਸ, ਗੁਰਬਾਣੀ ਅਤੇ ਸਿੱਖ ਧਰਮ ਦੀਆਂ ਮੂਲ ਸਿੱਖਿਆਵਾਂ ਸਬੰਧੀ ਜਾਣਕਾਰੀ ਦਿੱਤੀ ਗਈ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਉਪਰੰਤ ਬੱਚਿਆਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਿਤ ਪ੍ਰਸ਼ਨ ਉੱਤਰ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਤਿਹਾਸ ਅਤੇ ਸਿੱਖ ਪਰੰਪਰਾਵਾਂ ਨਾਲ ਸਬੰਧਿਤ ਦਸਤਾਵੇਜ਼ੀ ਫ਼ਿਲਮ ਵੀ ਵਿਖਾਈ ਗਈ। ਇਸ ਮੌਕੇ ਸੰਤ ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ। ਸਕੂਲ ਦੇ ਡਾਇਰੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਵਿਦੇਸ਼ਾਂ ਵਿਚ ਪੰਜਾਬੀ ਭਾਸ਼ਾ ਅਤੇ ਸਿੱਖ ਵਿਰਸੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਕੂਲ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਲਈ ਸਿਰਫ਼ ਪੰਜਾਬੀ ਭਾਸ਼ਾ ਦਾ ਗਿਆਨ ਹੀ ਜ਼ਰੂਰੀ ਨਹੀਂ, ਸਗੋਂ ਉਨ੍ਹਾਂ ਨੂੰ ਆਪਣੇ ਧਰਮ, ਇਤਿਹਾਸ, ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨਾ ਵੀ ਬਹੁਤ ਮਹੱਤਵਪੂਰਨ ਹੈ।