14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਟੋਰਾਂਟੋ, 14 ਸਤੰਬਰ (ਹਰਜੀਤ ਸਿੰਘ ਬਾਜਵਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ‘ਸ੍ਰੀ ਗੁਰੂ ਸਿੰਘ ਸਭਾ ਮਾਲਟਨ’ ਗੁਰੂਘਰ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਅਤੇ ਪੰਜ ਨਿਸ਼ਾਨਚੀ ਸਿੰਘ ਕਰ ਰਹੇ ਸਨ, ਜਿਸ ਬਾਰੇ ਸੀਨੀਅਰ ਪੱਤਰਕਾਰ ਸਤਪਾਲ ਸਿੰਘ ਜੌਹਲ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਤੋਂ ਅਗਵਾਈ ਲੈ ਕੇ ਹਰ ਪ੍ਰਾਣੀ ਦੇ ਜੀਵਨ ਨੂੰ ਸੇਧ ਮਿਲਦੀ ਹੈ ਅਤੇ ਸਰਬੱਤ ਦੇ ਭਲੇ ਵਿਚ ਜੀਵਨ ਗੁਜ਼ਾਰਨ ਦਾ ਉਤਸ਼ਾਹ ਪ੍ਰਾਪਤ ਹੁੰਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਟੋਰਾਂਟੋ, 14 ਸਤੰਬਰ (ਹਰਜੀਤ ਸਿੰਘ ਬਾਜਵਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ‘ਸ੍ਰੀ ਗੁਰੂ ਸਿੰਘ ਸਭਾ ਮਾਲਟਨ’ ਗੁਰੂਘਰ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਅਤੇ ਪੰਜ ਨਿਸ਼ਾਨਚੀ ਸਿੰਘ ਕਰ ਰਹੇ ਸਨ, ਜਿਸ ਬਾਰੇ ਸੀਨੀਅਰ ਪੱਤਰਕਾਰ ਸਤਪਾਲ ਸਿੰਘ ਜੌਹਲ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਤੋਂ ਅਗਵਾਈ ਲੈ ਕੇ ਹਰ ਪ੍ਰਾਣੀ ਦੇ ਜੀਵਨ ਨੂੰ ਸੇਧ ਮਿਲਦੀ ਹੈ ਅਤੇ ਸਰਬੱਤ ਦੇ ਭਲੇ ਵਿਚ ਜੀਵਨ ਗੁਜ਼ਾਰਨ ਦਾ ਉਤਸ਼ਾਹ ਪ੍ਰਾਪਤ ਹੁੰਦਾ ਹੈ। ਨਗਰ ਕੀਰਤਨ ਦੌਰਾਨ ਗੁਰੂ ਘਰ ਦੇ ਰਾਗੀ ਜਥਿਆਂ ਭਾਈ ਜਗਜੀਤ ਸਿੰਘ ਗੁਰਦਾਸਪੁਰ ਵਾਲੇ,ਭਾਈ ਕੁਲਦੀਪ ਸਿੰਘ ਗੰਗਾਨਗਰ ਵਾਲੇ, ਭਾਈ ਮਲਕੀਅਤ ਸਿੰਘ ਗੁਰਦਾਸਪੁਰ ਵਾਲੇ, ਭਾਈ ਸੰਦੀਪ ਸਿੰਘ ਪਟਿਆਲੇ ਵਾਲੇ, ਭਾਈ ਚਮਕੌਰ ਸਿੰਘ, ਭਾਈ ਬਲਕਾਰ ਸਿੰਘ ਨੇ ਜਿੱਥੇ ਕੀਰਤਨ ਦੀ ਹਾਜ਼ਰੀ ਲੁਆਈ ਉੱਥੇ ਹੀ ਭਾਈ ਭਗਵਾਨ ਸਿੰਘ ਸੁਰਵਿੰਡ ਵਾਲੇ ਅਤੇ ਭਾਈ ਗੁਰਿੰਦਰ ਸਿੰਘ ਬੈਂਕਾ ਦੇ ਕਵੀਸ਼ਰੀ ਜਥੇ ਨੇ ਜ਼ੋਸ਼ੀਲੀਆਂ ਵਾਰਾਂ ਬਾਖੂਬੀ ਪੇਸ਼ ਕੀਤੀਆਂ। ਸਮਾਗਮ ਦੌਰਾਨ ਮੁੱਖ ਸੇਵਾਦਾਰ ਭਾਈ ਦਲਜੀਤ ਸਿੰਘ ਸੇਖੋਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਹੈੱਡ ਗ੍ਰੰਥੀ ਭਾਈ ਜਸਕੀਰਤ ਸਿੰਘ ਨੇ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ। ਗੁਰੂਦੁਆਰਾ ਕਮੇਟੀ ਦੇ ਮੈਨੇਜਰ ਭਾਈ ਮਲਕੀਅਤ ਸਿੰਘ ,ਭਾਈ ਸੁਖਵਿੰਦਰ ਸਿੰਘ, ਭਾਈ ਸਿਮਰਨਜੀਤ ਸਿੰਘ ਬੱਸੀਆਂ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ-ਮੁੱਖ ਮੰਤਰੀ 27 ਅਕਤੂਬਰ ਨੂੰ ਜਲੰਧਰ ਵ... ਅਗਲੀ ਖ਼ਬਰ ਕੋਲਕਾਤਾ ’ਚ ਗਣੇਸ਼ ਚਤੁਰਥੀ ਮੌਕੇ ਇਕ ਵਰਕਰ ਇਕ ਦੁਕਾਨ ’ਤੇ ਰੱਖੇ ਵਿਸ਼ਾਲ ‘ਮੋਦਕ’ (ਇਕ ਤਰ੍ਹਾਂ ਦੀ ਮਠਿਆਈ) ਨੂੰ ਸਜਾਉਂਦੀ...
Ad Position 24