14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕੈਂਬਰਿਜ ਯੂਨੀਵਰਸਿਟੀ ’ ਚ ਡਾ . ਮਨਮੋਹਨ ਸਿੰਘ ਦੀ ਤਸਵੀਰ ਲਗਾਈ

ਲੰਡਨ, 14 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪ੍ਰਸਿੱਧ ਅਰਥਸ਼ਾਸਤਰੀ ਡਾ. ਮਨਮੋਹਨ ਸਿੰਘ ਨੂੰ ਸਨਮਾਨ ਦਿੰਦਿਆਂ ਇੰਗਲੈਂਡ ਦੀ ਕੈਂਬਰਿਜ ਯੂਨੀਵਰਸਿਟੀ ਵਿਚ ਉਨ੍ਹਾਂ ਦੀ ਤਸਵੀਰ ਲਗਾਈ ਗਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਲੰਡਨ, 14 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪ੍ਰਸਿੱਧ ਅਰਥਸ਼ਾਸਤਰੀ ਡਾ. ਮਨਮੋਹਨ ਸਿੰਘ ਨੂੰ ਸਨਮਾਨ ਦਿੰਦਿਆਂ ਇੰਗਲੈਂਡ ਦੀ ਕੈਂਬਰਿਜ ਯੂਨੀਵਰਸਿਟੀ ਵਿਚ ਉਨ੍ਹਾਂ ਦੀ ਤਸਵੀਰ ਲਗਾਈ ਗਈ ਹੈ। ਇਸ ਮੌਕੇ ਅਕਾਦਮਿਕ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਡਾ. ਮਨਮੋਹਨ ਸਿੰਘ ਦੀ ਸਿੱਖਿਆ, ਅਰਥਸ਼ਾਸਤਰ ਅਤੇ ਭਾਰਤ ਦੀ ਸੇਵਾ ਵਿਚ ਪਾਏ ਯੋਗਦਾਨ ਨੂੰ ਯਾਦ ਕੀਤਾ। ਡਾ. ਮਨਮੋਹਨ ਸਿੰਘ ਦਾ ਕੈਂਬਰਿਜ ਨਾਲ ਡੂੰਘਾ ਨਾਤਾ ਰਿਹਾ ਹੈ। ਉਨ੍ਹਾਂ ਨੇ ਸੇਂਟ ਜੌਨਜ਼ ਕਾਲਜ, ਕੈਂਬਰਿਜ ਤੋਂ ਅਰਥਸ਼ਾਸਤਰ ਦੀ ਪੜ੍ਹਾਈ ਕੀਤੀ ਅਤੇ ਉੱਥੋਂ ਫਰਸਟ ਕਲਾਸ ਆਨਰਜ਼ ਦੀ ਡਿਗਰੀ ਹਾਸਲ ਕੀਤੀ। ਬਾਅਦ ਵਿਚ ਉਹ ਕੈਂਬਰਿਜ ਨਾਲ ਜੁੜੇ ਰਹੇ ਅਤੇ 2006 ਵਿਚ ਉਨ੍ਹਾਂ ਨੂੰ ਯੂਨੀਵਰਸਿਟੀ ਵਲੋਂ ਆਨਰੇਰੀ ਡਾਕਟਰ ਆਫ਼ ਲਾਅ ਦੀ ਡਿਗਰੀ ਵੀ ਦਿੱਤੀ ਗਈ ਸੀ। ਅਕਾਦਮਿਕ ਭਾਈਚਾਰੇ ਵਿਚ ਡਾ. ਮਨਮੋਹਨ ਸਿੰਘ ਨੂੰ ਇਕ ਵਿਦਵਾਨ ਅਰਥਸ਼ਾਸਤਰੀ, ਨਿਮਰ ਸ਼ਖ਼ਸੀਅਤ ਅਤੇ ਜਨਤਕ ਜੀਵਨ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਆਗੂ ਵਜੋਂ ਯਾਦ ਕੀਤਾ ਜਾਂਦਾ ਹੈ। ਕੈਂਬਰਿਜ ਨਾਲ ਉਨ੍ਹਾਂ ਦੇ ਸੰਬੰਧਾਂ ਨੂੰ ਦਰਸਾਉਂਦਿਆਂ ਯੂਨੀਵਰਸਿਟੀ ਨਾਲ ਜੁੜੇ ਪ੍ਰੋਗਰਾਮਾਂ ਵਿਚ ਉਨ੍ਹਾਂ ਦੀ ਵਿਰਾਸਤ ਨੂੰ ਅੱਗੇ ਵਧਾਉਣ ਲਈ ਡਾ. ਮਨਮੋਹਨ ਸਿੰਘ ਸਕਾਲਰਸ਼ਿਪ ਵੀ ਸਥਾਪਿਤ ਕੀਤੀ ਗਈ ਹੈ, ਜੋ ਭਾਰਤੀ ਵਿਦਿਆਰਥੀਆਂ ਨੂੰ ਪੀ.ਐੱਚ.ਡੀ. ਪੜ੍ਹਾਈ ਲਈ ਸਹਾਇਤਾ ਦਿੰਦੀ ਹੈ। ਡਾ. ਮਨਮੋਹਨ ਸਿੰਘ 2004 ਤੋਂ 2014 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਰਹੇ। ਇਸ ਤੋਂ ਪਹਿਲਾਂ 1991 ਵਿਚ ਵਿੱਤ ਮੰਤਰੀ ਵਜੋਂ ਉਨ੍ਹਾਂ ਨੇ ਭਾਰਤ ਦੀ ਆਰਥਿਕ ਨੀਤੀ ਵਿਚ ਵੱਡੇ ਬਦਲਾਅ ਲਿਆਉਣ ’ਚ ਅਹਿਮ ਭੂਮਿਕਾ ਨਿਭਾਈ ਸੀ। ——ਲੰਡਨ ਪਿਕ -1——— ਕੈਂਬਰਿਜ ਯੂਨੀਵਰਸਿਟੀ ਵਿਖੇ ਲਗਾਈ ਗਈ ਡਾ. ਮਨਮੋਹਨ ਸਿੰਘ ਦੀ ਤਸਵੀਰ। ਤਸਵੀਰ- ਮਨਪ੍ਰੀਤ ਸਿੰਘ ਬੱਧਨੀ ਕਲਾਂ
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮ ਕਾਬੂ ਅਦਾਲਤ ਨੇ ਦੋਵਾਂ ਨੂੰ ਭੇਜਿਆ ਨਿਆਇਕ ਹਿਰਾਸਤ ’ਚ ਅਗਲੀ ਖ਼ਬਰ ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ-ਮੁੱਖ ਮੰਤਰੀ 27 ਅਕਤੂਬਰ ਨੂੰ ਜਲੰਧਰ ਵ...
Ad Position 24