ਓਂਟਾਰੀਓ ਖ਼ਾਲਸਾ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਟੋਰਾਂਟੋ, 15 ਸਤੰਬਰ (ਹਰਜੀਤ ਸਿੰਘ ਬਾਜਵਾ)-ਓਂਟਾਰੀਓ ਖ਼ਾਲਸਾ ਦਰਬਾਰ ਗੁਰੂਘਰ ਡਿਕਸੀ ਰੋਡ ਮਿਸੀਸਾਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਮਾਗਮ ਕਰਵਾਏ ਗਏ, ਜਿਸ ਵਿਚ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ, ਢਾਡੀ ਅਤੇ ਰਾਗੀ ਜਥਿਆਂ ਵਲੋਂ ਹਾਜ਼ਰੀ ਭਰੀ ਗਈ। ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਭੁਪਿੰਦਰ ਸਿੰਘ ਅਤੇ ਹੋਰਨਾਂ ਗ੍ਰੰਥੀ ਸਿੰਘਾਂ ਵਲੋਂ ਆਰੰਭ ਸ੍ਰੀ ਸਾਹਿਜ ਪਾਠ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ, ਜਦੋਂਕਿ ਸਾਰਾ ਦਿਨ ਕੀਰਤਨ ਦਰਬਾਰ ਸਜਾਏ ਗਏ।
ਟੋਰਾਂਟੋ, 15 ਸਤੰਬਰ (ਹਰਜੀਤ ਸਿੰਘ ਬਾਜਵਾ)-ਓਂਟਾਰੀਓ ਖ਼ਾਲਸਾ ਦਰਬਾਰ ਗੁਰੂਘਰ ਡਿਕਸੀ ਰੋਡ ਮਿਸੀਸਾਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਮਾਗਮ ਕਰਵਾਏ ਗਏ, ਜਿਸ ਵਿਚ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ, ਢਾਡੀ ਅਤੇ ਰਾਗੀ ਜਥਿਆਂ ਵਲੋਂ ਹਾਜ਼ਰੀ ਭਰੀ ਗਈ।ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਭੁਪਿੰਦਰ ਸਿੰਘ ਅਤੇ ਹੋਰਨਾਂ ਗ੍ਰੰਥੀ ਸਿੰਘਾਂ ਵਲੋਂ ਆਰੰਭ ਸ੍ਰੀ ਸਾਹਿਜ ਪਾਠ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ, ਜਦੋਂਕਿ ਸਾਰਾ ਦਿਨ ਕੀਰਤਨ ਦਰਬਾਰ ਸਜਾਏ ਗਏ। ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਗੁਰੂ ਘਰ ਦੇ ਮੁੱਖ ਸਕੱਤਰ ਭਾਈ ਪਰਮਜੀਤ ਸਿੰਘ ਗਿੱਲ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ।ਸਮਾਗਮ ਦੌਰਾਨ ਸੰਗਤਾਂ ਨੂੰ ਹਜ਼ੂਰੀ ਰਾਗੀ ਭਾਈ ਸ਼ਮਸ਼ੇਰ ਸਿੰਘ, ਭਾਈ ਸੁੰਦਰ ਸਿੰਘ, ਭਾਈ ਹਰਮਨਦੀਪ ਸਿੰਘ, ਭਾਈ ਲਖਵੀਰ ਸਿੰਘ, ਭਾਈ ਕਰਨੈਲ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਉੱਧਮ ਸਿੰਘ, ਭਾਈ ਨਵਜੋਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਮਨਜੋਤ ਸਿੰਘ, ਭਾਈ ਲਵਪ੍ਰੀਤ ਸਿੰਘ ਆਤੇ ਭਾਈ ਬਲਜੀਤ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਭਾਈ ਗੁਰਬਚਨ ਸਿੰਘ ਵਲੋਂ ਕਥਾ ਵਿਚਾਰਾਂ ਨਾਲ ਸਾਂਝ ਪਾਈ ਗਈ, ਜਦੋਂਕਿ ਗਿਆਨੀ ਸੁਖਵਿੰਦਰ ਸਿੰਘ ਅਨਮੋਲ ਦੇ ਢਾਡੀ ਜਥੇ ਵਲੋਂ ਵਾਰਾਂ ਦਾ ਗਾਇਨ ਕਰਕੇ ਹਾਜ਼ਰੀ ਲੁਆਈ ਗਈ।ਇਸ ਮੌਕੇ ਦਫ਼ਤਰ ਅਧਿਕਾਰੀ ਭਾਈ ਗੁਰਵੀਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਨਰਿੰਦਰ ਸਿੰਘ ਸੇਠੀ, ਭਾਈ ਸੁਖਜਿੰਦਰ ਸਿੰਘ ਅਤੇ ਭਾਈ ਅਮਨਦੀਪ ਸਿੰਘ ਸੂੰਢ ਆਦਿ ਵੀ ਮੌਜੂਦ ਸਨ।