18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵੀਜ਼ਾ ਨਿਯਮ ਸਖ਼ਤ ਕਰਨ ’ ਤੇ ਮਿਲੇ - ਜੁਲੇ ਪ੍ਰਤੀਕਰਮ

ਐਡੀਲੇਡ, 17 ਸਤੰਬਰ (ਗੁਰਮੀਤ ਸਿੰਘ ਵਾਲੀਆ)-ਆਸਟ੍ਰੇਲੀਆ ਦੀ ਫੈਡਰਲ ਸਰਕਾਰ ਵਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਨਾਲ ਸੰਬੰਧਤ ਵੀਜ਼ਾ ਨਿਯਮ ਸਖ਼ਤ ਕਰਨ ਦੇ ਐਲਾਨ ’ਤੇ ਸਰਕਾਰ ਅਤੇ ਯੂਨੀਵਰਸਿਟੀ ਖੇਤਰ ਵਲੋਂ ਵੱਖ-ਵੱਖ ਪੱਖ ਸਾਹਮਣੇ ਆਏ ਹਨ। ਗ੍ਰਹਿ ਮਾਮਲਿਆਂ ਦੇ ਮੰਤਰੀ ਟੋਨੀ ਬੁਰਕ ਨੇ ਕਿਹਾ ਕਿ ਇਹ ਤਬਦੀਲੀਆਂ ਵਿਦੇਸ਼ੀ ਸ਼ੁੱਧ ਪ੍ਰਵਾਸ ਨੂੰ ਘਟਾਉਣ ਦੀ ਸਰਕਾਰ ਦੀ ਵਿਆਪਕ ਯੋਜਨਾ ਦਾ ਹਿੱਸਾ ਹਨ।

Ad Position 21
No active advertisement
ਗ੍ਰਹਿ ਮਾਮਲਿਆਂ ਦੇ ਮੰਤਰੀ ਟੋਨੀ ਬੁਰਕ 18-09-2026
ਐਡੀਲੇਡ, 17 ਸਤੰਬਰ (ਗੁਰਮੀਤ ਸਿੰਘ ਵਾਲੀਆ)-ਆਸਟ੍ਰੇਲੀਆ ਦੀ ਫੈਡਰਲ ਸਰਕਾਰ ਵਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਨਾਲ ਸੰਬੰਧਤ ਵੀਜ਼ਾ ਨਿਯਮ ਸਖ਼ਤ ਕਰਨ ਦੇ ਐਲਾਨ ’ਤੇ ਸਰਕਾਰ ਅਤੇ ਯੂਨੀਵਰਸਿਟੀ ਖੇਤਰ ਵਲੋਂ ਵੱਖ-ਵੱਖ ਪੱਖ ਸਾਹਮਣੇ ਆਏ ਹਨ। ਗ੍ਰਹਿ ਮਾਮਲਿਆਂ ਦੇ ਮੰਤਰੀ ਟੋਨੀ ਬੁਰਕ ਨੇ ਕਿਹਾ ਕਿ ਇਹ ਤਬਦੀਲੀਆਂ ਵਿਦੇਸ਼ੀ ਸ਼ੁੱਧ ਪ੍ਰਵਾਸ ਨੂੰ ਘਟਾਉਣ ਦੀ ਸਰਕਾਰ ਦੀ ਵਿਆਪਕ ਯੋਜਨਾ ਦਾ ਹਿੱਸਾ ਹਨ। ਨਵੇਂ ਪ੍ਰਬੰਧਾਂ ਤਹਿਤ ਬਹੁਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵਿਦਿਆਰਥੀ ਵੀਜ਼ੇ ਨਾਲ ਆਪਣੇ ਪਰਿਵਾਰਕ ਮੈਂਬਰਾਂ ਨੂੰ ਆਸਟ੍ਰੇਲੀਆ ਲਿਆਉਣ ਦੀ ਇਜਾਜ਼ਤ ਨਹੀਂ ਹੋਵੇਗੀ। ਹਾਲਾਂਕਿ ਪ੍ਰਸ਼ਾਂਤ ਅਤੇ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਦੇ ਨਾਗਰਿਕਾਂ ਅਤੇ ਪੀ.ਐਚ.ਡੀ. ਵਰਗੇ ਕੁਝ ਵਿਸ਼ੇਸ਼ ਕੋਰਸਾਂ ਲਈ ਵੱਖਰੀਆਂ ਵੀਜ਼ਾ ਸ਼ਰਤਾਂ ਜਾਰੀ ਰਹਿਣਗੀਆਂ। ਮੰਤਰੀ ਨੇ ਸਪੱਸ਼ਟ ਕੀਤਾ ਕਿ ਜਿਹੜੇ ਪਰਿਵਾਰ ਪਹਿਲਾਂ ਹੀ ਆਸਟ੍ਰੇਲੀਆ ਵਿਚ ਹਨ, ਉਨ੍ਹਾਂ ਨੂੰ ਇਨ੍ਹਾਂ ਤਬਦੀਲੀਆਂ ਤਹਿਤ ਵੱਖ ਨਹੀਂ ਕੀਤਾ ਜਾਵੇਗਾ। ਕੋਰਸ ਬਦਲਣ ਲਈ ਵੀ ਵਿਦਿਆਰਥੀਆਂ ਨੂੰ ਨਵੇਂ ਵੀਜ਼ੇ ਲਈ ਅਰਜ਼ੀ ਦੇਣੀ ਪਵੇਗੀ। ਦੂਜੇ ਪਾਸੇ, ਯੂਨੀਵਰਸਿਟੀ ਮੁਖੀਆਂ ਅਤੇ ਵਿਦਿਆਰਥੀ ਨੁਮਾਇੰਦਿਆਂ ਨੇ ਚਿੰਤਾ ਜ਼ਾਹਰ ਕੀਤੀ ਹੈ ਕਿ ਪਰਿਵਾਰਾਂ ਨੂੰ ਨਾਲ ਲਿਆਉਣ ’ਤੇ ਪਾਬੰਦੀ ਨਾਲ ਆਸਟ੍ਰੇਲੀਆ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਘੱਟ ਆਕਰਸ਼ਕ ਹੋ ਸਕਦਾ ਹੈ। ਉਨ੍ਹਾਂ ਮੁਤਾਬਕ ਅੰਤਰਰਾਸ਼ਟਰੀ ਵਿਦਿਆਰਥੀ ਉੱਚ-ਸਿੱਖਿਆ ਖੇਤਰ ਲਈ ਮਹੱਤਵਪੂਰਨ ਆਮਦਨ, ਹੁਨਰ ਅਤੇ ਵਿਚਾਰ ਲਿਆਉਂਦੇ ਹਨ ਅਤੇ ਨਵੇਂ ਨਿਯਮਾਂ ਦਾ ਯੂਨੀਵਰਸਿਟੀਆਂ ਦੀ ਫੰਡਿੰਗ ’ਤੇ ਵੀ ਅਸਰ ਪੈ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਗੁਰਦੁਆਰਾ ਸਾਹਿਬ ਵਿਖੇ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਪਾਕਿਸਤਾਨ ਵਲੋਂ ਭਾਰਤ ’ਚ ਖੇਡਣ ਤੋਂ ਨਾਂਹ
Ad Position 24