18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬਾਬਾ ਸੁੱਖਾ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਦੇ ਕੇਨੈਡਾ ਦੌਰੇ ਦੌਰਾਨ ਸੰਗਤਾਂ ਵਲੋਂ ਨਿੱਘਾ ਸਵਾਗਤ

ਵਿਨੀਪੈਗ, 17 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਸੰਤ ਬਾਬਾ ਤਾਰਾ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਸ੍ਰੰਪਰਦਾ ਦੇ ਮੁੱਖ ਸੇਵਾਦਾਰ ਬਾਬਾ ਸੁੱਖਾ ਸਿੰਘ, ਜੋ ਸਿੱਖੀ ਦੇ ਪ੍ਰਚਾਰ ਲਈ ਕੇਨੈਡਾ ਦੇ ਦੌਰੇ ’ਤੇ ਆਏ ਹੋਏ ਹਨ । ਉਨ੍ਹਾਂ ਦਾ ਸਿੱਖ ਸੰਗਤਾਂ ਵਲੋਂ ਵੱਖ-ਵੱਖ ਸ਼ਹਿਰਾਂ ਵਿਚ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ।

Ad Position 21
No active advertisement
ਅਜੀਤ ਡੈਸਕ 18-09-2026
ਵਿਨੀਪੈਗ, 17 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਸੰਤ ਬਾਬਾ ਤਾਰਾ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਸ੍ਰੰਪਰਦਾ ਦੇ ਮੁੱਖ ਸੇਵਾਦਾਰ ਬਾਬਾ ਸੁੱਖਾ ਸਿੰਘ, ਜੋ ਸਿੱਖੀ ਦੇ ਪ੍ਰਚਾਰ ਲਈ ਕੇਨੈਡਾ ਦੇ ਦੌਰੇ ’ਤੇ ਆਏ ਹੋਏ ਹਨ ।ਉਨ੍ਹਾਂ ਦਾ ਸਿੱਖ ਸੰਗਤਾਂ ਵਲੋਂ ਵੱਖ-ਵੱਖ ਸ਼ਹਿਰਾਂ ਵਿਚ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ । ਇਸੇ ਕੜੀ ਤਹਿਤ ਬਾਬਾ ਸੁੱਖਾ ਸਿੰਘ ਸਰਹਾਲੀ ਸਾਹਿਬ ਦਾ ਕੇਨੈਡਾ ਦੇ ਸ਼ਹਿਰ ਵਿਨੀਪੈਗ ਵਿਖੇ ਪਹੁੰਚਣ ’ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਬਾਬਾ ਸੁੱਖਾ ਸਿੰਘ ਨੇ ਦੱਸਿਆ ਕਿ ਵਿਦੇਸ਼ਾਂ ਵਿਚ ਵੱਸਦੀਆਂ ਸਿੱਖ ਸੰਗਤਾਂ ਵਲੋਂ ਆਪਣੇ ਬੱਚਿਆਂ ਨੂੰ ਗੁਰਬਾਣੀ ਅਤੇ ਸਿੱਖੀ ਨਾਲ ਜੋੜਨ ਯਤਨ ਕਰਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਲਈ ਕੇਨੈਡਾ ਦੇ ਵੱਖ ਵੱਖ-ਵੱਖ ਸ਼ਹਿਰਾਂ ਵਿੱਚ ਸੰਗਤਾਂ ਵਲੋਂ ਗੁਰਮਤਿ ਸਮਾਗਮਾਂ ਦੇ ਪ੍ਰੋਗਰਾਮ ਉਲੀਕੇ ਗਏ। ਦੱਸਣਯੋਗ ਹੈ ਕਿ ਬਾਬਾ ਸੁੱਖਾ ਸਿੰਘ ਸਰਹਾਲੀ ਸਾਹਿਬ ਵਲੋਂ ਪੰਜਾਬ ਅਤੇ ਭਾਰਤ ਦੇ ਹੋਰ ਸੂਬਿਆਂ ਵਿਚ ਧਾਰਮਿਕ ਸਥਾਨਾਂ ਦੀ ਸੇਵਾਵਾਂ ਤੋ ਇਲਾਵਾ ਕਈ ਵਿੱਦਿਅਕ ਅਦਾਰੇ ਚਲਾਏ ਜਾ ਰਹੇ ਹਨ ।ਇਸ ਮੌਕੇ ਭਾਈ ਗੁਲਾਬ ਸਿੰਘ, ਭਾਈ ਦੁਰਲਾਭ ਸਿੰਘ,ਸਮਰ ਇਕਬਾਲ ਸੇਖੋਂ ਤੇ ਹੋਰ ਸੰਗਤਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਕਾਟਲੈਂਡ ਵਾਸੀਆਂ ਨੂੰ ਨਹੀਂ ਮਿਲਿਆ ਉਹ ਹਸਪਤਾਲ , ਜਿਸ ਲਈ ਉਨ੍ਹਾਂ ਨੇ ਭੁਗਤਾਨ ਕੀਤਾ - ਸਿਹਤ ਮੰਤਰੀ ਅਗਲੀ ਖ਼ਬਰ ਸਿੱਖਾਂ ਦੀ ਤਾਰੀਫ਼ ਕਰਨ ’ ਤੇ ਰੀਸਟੋਰ ਬ੍ਰਿਟੇਨ ਪਾਰਟੀ ਦੀ ਕੌਂਸਲਰ ਦਾ ਆਪਣੀ ਹੀ ਪਾਰਟੀ ਅੰਦਰ ਵਿਰੋਧ
Ad Position 24