ਜੰਗ ਵਿਚਾਲੇ ਈਰਾਨੀ ਰਾਸ਼ਟਰਪਤੀ ਨੂੰ ਅਮਰੀਕੀ ਵੀਜ਼ਾ
ਸੰਯੁਕਤ ਰਾਸ਼ਟਰ ਮਹਾਸਭਾ ਲਈ ਆਉਣਗੇ ਨਿਊਯਾਰਕ
ਨਿਊਯਾਰਕ, 19 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ਅਤੇ ਈਰਾਨ ਵਿਚਾਲੇ ਮਹੀਨਿਆਂ ਤੋਂ ਚੱਲ ਰਹੇ ਫੌਜੀ ਟਕਰਾਅ ਦੇ ਬਾਵਜੂਦ ਟਰੰਪ ਪ੍ਰਸ਼ਾਸਨ ਨੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕਿਆਨ ਅਤੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਸਮੇਤ ਮੁੱਖ ਵਫ਼ਦ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਹਿੱਸਾ ਲੈਣ ਲਈ ਅਮਰੀਕੀ ਵੀਜ਼ੇ ਮਨਜ਼ੂਰ ਕਰ ਦਿੱਤੇ ਹਨ। ਅਮਰੀਕੀ ਵਿਦੇਸ਼ ਵਿਭਾਗ ਮੁਤਾਬਕ ਸੰਯੁਕਤ ਰਾਸ਼ਟਰ ਦੇ ਮੇਜ਼ਬਾਨ ਦੇਸ਼ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਤਹਿਤ ਈਰਾਨੀ ਵਫ਼ਦ ਨੂੰ ਨਿਊਯਾਰਕ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ।
ਨਿਊਯਾਰਕ, 19 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ਅਤੇ ਈਰਾਨ ਵਿਚਾਲੇ ਮਹੀਨਿਆਂ ਤੋਂ ਚੱਲ ਰਹੇ ਫੌਜੀ ਟਕਰਾਅ ਦੇ ਬਾਵਜੂਦ ਟਰੰਪ ਪ੍ਰਸ਼ਾਸਨ ਨੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕਿਆਨ ਅਤੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਸਮੇਤ ਮੁੱਖ ਵਫ਼ਦ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਹਿੱਸਾ ਲੈਣ ਲਈ ਅਮਰੀਕੀ ਵੀਜ਼ੇ ਮਨਜ਼ੂਰ ਕਰ ਦਿੱਤੇ ਹਨ।ਅਮਰੀਕੀ ਵਿਦੇਸ਼ ਵਿਭਾਗ ਮੁਤਾਬਕ ਸੰਯੁਕਤ ਰਾਸ਼ਟਰ ਦੇ ਮੇਜ਼ਬਾਨ ਦੇਸ਼ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਤਹਿਤ ਈਰਾਨੀ ਵਫ਼ਦ ਨੂੰ ਨਿਊਯਾਰਕ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਹਾਲਾਂਕਿ, ਇਸ ਵਾਰ ਵਫ਼ਦ ਪਿਛਲੇ ਸਾਲ ਨਾਲੋਂ ਛੋਟਾ ਹੋਵੇਗਾ ਅਤੇ ਉਸ ਦੀ ਆਵਾਜਾਈ ਮੁੱਖ ਤੌਰ ’ਤੇ ਸੰਯੁਕਤ ਰਾਸ਼ਟਰ ਨਾਲ ਸਬੰਧਤ ਅਧਿਕਾਰਤ ਕੰਮ ਤੱਕ ਸੀਮਤ ਰਹੇਗੀ।ਈਰਾਨੀ ਅਧਿਕਾਰੀਆਂ ’ਤੇ ਮਹਿੰਗੀਆਂ ਵਸਤਾਂ ਅਤੇ ਕੁਝ ਹੋਰ ਸਾਮਾਨ ਖਰੀਦਣ ਦੀਆਂ ਪਾਬੰਦੀਆਂ ਵੀ ਲਾਗੂ ਰਹਿਣਗੀਆਂ। ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਈਰਾਨੀ ਅਧਿਕਾਰੀਆਂ ਨੂੰ ਸੰਯੁਕਤ ਰਾਸ਼ਟਰ ਦੀ ਬੈਠਕ ਨੂੰ ਨਿੱਜੀ ਖਰੀਦਦਾਰੀ ਲਈ ਵਰਤਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਇਹ ਫ਼ੈਸਲਾ ਉਸ ਵੇਲੇ ਆਇਆ ਹੈ ਜਦੋਂ ਦੋਵਾਂ ਦੇਸ਼ਾਂ ਵਿਚਾਲੇ ਜੰਗ ਸੱਤਵੇਂ ਮਹੀਨੇ ਵਿੱਚ ਪਹੁੰਚ ਚੁੱਕੀ ਹੈ ਅਤੇ ਤਣਾਅ ਘਟਣ ਦੇ ਸਪੱਸ਼ਟ ਸੰਕੇਤ ਨਹੀਂ ਮਿਲੇ ਹਨ। ਪੇਜ਼ੇਸ਼ਕਿਆਨ ਦੇ ਬੁੱਧਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਹੈ।ਦੂਜੇ ਪਾਸੇ, ਅਮਰੀਕਾ ਨੇ ਫ਼ਲਸਤੀਨੀ ਅਥਾਰਟੀ ਦੇ ਰਾਸ਼ਟਰਪਤੀ ਮਹਿਮੂਦ ਅੱਬਾਸ ਅਤੇ ਉਨ੍ਹਾਂ ਦੇ ਵਫ਼ਦ ਨੂੰ ਮਹਾਸਭਾ ਵਿਚ ਸ਼ਾਮਿਲ ਹੋਣ ਲਈ ਵੀਜ਼ੇ ਦੇਣ ਤੋਂ ਇਨਕਾਰ ਕੀਤਾ ਹੈ।