20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਇਮਰਾਨ ਖ਼ਾਨ ਦੇ ਸਮਰਥਨ ਵਿਚ ਉਤਰੇ ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ

ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵਲੋਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਹੱਕ ਵਿਚ ਆਵਾਜ਼ ਉਠਾਈ ਹੈ ਅਤੇ ਇਮਰਾਨ ਖ਼ਾਨ ਦੀ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਬਰਤਾਨਵੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਕੂਟਨੀਤਕ ਪ੍ਰਭਾਵ ਦੀ ਵਰਤੋਂ ਕਰਕੇ ਇਮਰਾਨ ਖ਼ਾਨ ਦੀ ਰਿਹਾਈ ਵਿੱਚ ਮਦਦ ਕਰੇ।

Ad Position 21
No active advertisement
ਇਮਰਾਨ ਖ਼ਾਨ ਅਤੇ ਬੌਰਿਸ ਜੌਹਨਸਨ 20-09-2026
ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵਲੋਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਹੱਕ ਵਿਚ ਆਵਾਜ਼ ਉਠਾਈ ਹੈ ਅਤੇ ਇਮਰਾਨ ਖ਼ਾਨ ਦੀ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਬਰਤਾਨਵੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਕੂਟਨੀਤਕ ਪ੍ਰਭਾਵ ਦੀ ਵਰਤੋਂ ਕਰਕੇ ਇਮਰਾਨ ਖ਼ਾਨ ਦੀ ਰਿਹਾਈ ਵਿੱਚ ਮਦਦ ਕਰੇ।ਜੌਹਨਸਨ ਨੇ ਇਮਰਾਨ ਖ਼ਾਨ ਦੀਆਂ ਜੇਲ੍ਹ ਵਿਚ ਰਹਿਣ ਦੀਆਂ ਸਥਿਤੀਆਂ ਅਤੇ ਉਨ੍ਹਾਂ ਨਾਲ ਹੋ ਰਹੇ ਕਥਿਤ ਵਿਵਹਾਰ ਬਾਰੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਮਰਾਨ ਖ਼ਾਨ ਨੂੰ ਇੱਕ ਛੋਟੀ ਕੋਠੜੀ ਵਿੱਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਨੂੰ ਕਿਤਾਬਾਂ, ਅਖ਼ਬਾਰਾਂ ਅਤੇ ਪਰਿਵਾਰਕ ਮੁਲਾਕਾਤਾਂ ਵਰਗੀਆਂ ਸਹੂਲਤਾਂ ਤੱਕ ਸੀਮਤ ਪਹੁੰਚ ਮਿਲ ਰਹੀ ਹੈ। ਸਾਬਕਾ ਬਰਤਾਨਵੀ ਪ੍ਰਧਾਨ ਮੰਤਰੀ ਨੇ ਇਮਰਾਨ ਖ਼ਾਨ ਵਿਰੁੱਧ ਚੱਲ ਰਹੇ ਮੁਕੱਦਮਿਆਂ ਦੇ ਸਿਆਸੀ ਤੌਰ ’ਤੇ ਪ੍ਰੇਰਿਤ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਪੀਲ ਦੀ ਸੁਣਵਾਈ ਜਲਦੀ ਅਤੇ ਸੁਤੰਤਰ ਅਦਾਲਤ ਵਿੱਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਮੁਕੱਦਮੇ ਦੀ ਸੁਣਵਾਈ ਦੌਰਾਨ ਇਮਰਾਨ ਖ਼ਾਨ ਨੂੰ ਰਿਹਾਅ ਕਰਨ ਜਾਂ ਘਰ ਵਿੱਚ ਨਜ਼ਰਬੰਦ ਰੱਖਣ ਬਾਰੇ ਵਿਚਾਰ ਕਰਨ ਦੀ ਵੀ ਅਪੀਲ ਕੀਤੀ। ਇਮਰਾਨ ਖ਼ਾਨ ਅਗਸਤ 2023 ਤੋਂ ਜੇਲ੍ਹ ਵਿਚ ਹਨ। ਉਹ ਆਪਣੇ ਵਿਰੁੱਧ ਦਰਜ ਮਾਮਲਿਆਂ ਨੂੰ ਸਿਆਸੀ ਤੌਰ ’ਤੇ ਪ੍ਰੇਰਿਤ ਦੱਸਦੇ ਆਏ ਹਨ, ਜਦਕਿ ਪਾਕਿਸਤਾਨ ਸਰਕਾਰ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸਿਡਨੀ ਸਮੇਤ ਵੱਡੇ ਸ਼ਹਿਰਾਂ ਵਿਚ ਵਿਦਿਆਰਥੀਆਂ ਦੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਨਕਲੀ ਟਰੇਲਰ ਡਰਾਈਵਰ ਬਣ ਕੇ 6.80 ਲੱਖ ਡਾਲਰ ਦੇ ਇਲੈਕਟ੍ਰਾਨਿਕਸ ਲਿਜਾਣ ਦੇ ਦੋਸ਼ ’ਚ ਪੰਜਾਬੀ ਗ੍ਰਿਫ਼ਤਾਰ
Ad Position 24