ਵੈਨਕੂਵਰ ‘ਚ ‘ਨਮਸਤੇ ਕੈਨੇਡਾ’ ਸੱਭਿਆਚਾਰਕ ਸਮਾਗਮ ਆਯੋਜਿਤ
ਵੈਨਕੂਵਰ, 22 ਸਤੰਬਰ (ਮਲਕੀਤ ਸਿੰਘ)-ਵੈਨਕੂਵਰ ਆਰਟ ਗੈਲਰੀ ‘ਚ ‘ਨਮਸਤੇ ਕੈਨੇਡਾ’ 2026 ਦੇ 9ਵੇਂ ਐਡੀਸ਼ਨ ਦਾ ਸੱਭਿਆਚਾਰਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਾਲਾਨਾ ਸਮਾਗਮ ਵਿਚ ਬ੍ਰਿਟਿਸ਼ ਕੋਲੰਬੀਆ ਸੂਬੇ ਸਮੇਤ ਕੈਨੇਡਾ ਦੇ ਵੱਖ-ਵੱਖ ਹਿੱਸਿਆਂ ਤੋਂ ਵੀ ਵੱਡੀ ਗਿਣਤੀ ‘ਚ ਲੋਕਾਂ ਨੇ ਸ਼ਮੂਲੀਅਤ ਕੀਤੀ।
ਵੈਨਕੂਵਰ, 22 ਸਤੰਬਰ (ਮਲਕੀਤ ਸਿੰਘ)-ਵੈਨਕੂਵਰ ਆਰਟ ਗੈਲਰੀ ‘ਚ ‘ਨਮਸਤੇ ਕੈਨੇਡਾ’ 2026 ਦੇ 9ਵੇਂ ਐਡੀਸ਼ਨ ਦਾ ਸੱਭਿਆਚਾਰਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਾਲਾਨਾ ਸਮਾਗਮ ਵਿਚ ਬ੍ਰਿਟਿਸ਼ ਕੋਲੰਬੀਆ ਸੂਬੇ ਸਮੇਤ ਕੈਨੇਡਾ ਦੇ ਵੱਖ-ਵੱਖ ਹਿੱਸਿਆਂ ਤੋਂ ਵੀ ਵੱਡੀ ਗਿਣਤੀ ‘ਚ ਲੋਕਾਂ ਨੇ ਸ਼ਮੂਲੀਅਤ ਕੀਤੀ।ਸਮਾਗਮ ਦੌਰਾਨ ਸੰਗੀਤ, ਨਾਚ, ਭਾਰਤੀ ਰਵਾਇਤੀ ਕਲਾਵਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਭਾਰਤ ਦੀ ਅਮੀਰ ਵਿਰਾਸਤ ਨੂੰ ਦਰਸਾਇਆ ਗਿਆ। ਸਮਾਗਮ ਵਿੱਚ ਸ਼ਾਮਲ ਲੋਕਾਂ ਨੇ ਭਾਰਤੀ ਸੱਭਿਆਚਾਰ ਅਤੇ ਪਰੰਪਰਾਵਾਂ ਨਾਲ ਜੁੜੀਆਂ ਪੇਸ਼ਕਾਰੀਆਂ ਦਾ ਆਨੰਦ ਮਾਣਿਆ।ਆਯੋਜਕਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅਜਿਹੇ ਸੱਭਿਆਚਾਰਕ ਸਮਾਗਮ ਭਾਰਤੀ-ਕੈਨੇਡੀਅਨ ਭਾਈਚਾਰੇ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨ ਦੇ ਨਾਲ-ਨਾਲ ਵੱਖ-ਵੱਖ ਭਾਈਚਾਰਿਆਂ ਨੂੰ ਇਕੱਠੇ ਹੋਣ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ‘ਨਮਸਤੇ ਕੈਨੇਡਾ’ ਰਾਹੀਂ ਭਾਰਤੀ ਸੱਭਿਆਚਾਰ, ਵਿਰਾਸਤ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਦਾ ਯਤਨ ਕੀਤਾ ਜਾਂਦਾ ਹੈ । ਇਸ ਮੌਕੇ ਵੈਨਕੂਵਰ ਸਥਿਤ ਭਾਰਤ ਦੇ ਕੌਂਸਲ ਜਨਰਲ ਰੰਗਸੁੰਗ ਮਾਸਾਕੋਈ ਸਮੇਤ ਕਈ ਹੋਰ ਅਹਿਮ ਸ਼ਖਸੀਅਤਾਂ ਵਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ