23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸੰਯੁਕਤ ਰਾਸ਼ਟਰ ’ਚ ਈਰਾਨੀ ਰਾਸ਼ਟਰਪਤੀ ਦੇ ਅਮਰੀਕਾ-ਇਜ਼ਰਾਈਲ ’ਤੇ ਤਿੱਖੇ ਦੋਸ਼

ਨਿਊਯਾਰਕ, 23 ਸਤੰਬਰ (ਰਾਜੂ ਸ਼ਹਿਬਾਜ਼ਪੁਰਾ) - ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ 81ਵੇਂ ਇਜਲਾਸ ਨੂੰ ਸੰਬੋਧਨ ਕਰਦਿਆਂ ਅਮਰੀਕਾ ਅਤੇ ਇਜ਼ਰਾਈਲ ’ਤੇ ਵਿਸ਼ਵ ਪੱਧਰ ’ਤੇ ਅਸਥਿਰਤਾ ਵਧਾਉਣ ਅਤੇ ਈਰਾਨ ਦੇ ਨਾਗਰਿਕਾਂ ਤੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ ਲਾਏ ਹਨ। ਪੇਜ਼ੇਸ਼ਕੀਅਨ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਕੁਝ ਬੱਚਿਆਂ ਦੀਆਂ ਤਸਵੀਰਾਂ ਦਿਖਾ ਕੇ ਕੀਤੀ।

Ad Position 21
No active advertisement
ਅਜੀਤ ਡੈਸਕ 24-09-2026
ਨਿਊਯਾਰਕ, 23 ਸਤੰਬਰ (ਰਾਜੂ ਸ਼ਹਿਬਾਜ਼ਪੁਰਾ) - ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ 81ਵੇਂ ਇਜਲਾਸ ਨੂੰ ਸੰਬੋਧਨ ਕਰਦਿਆਂ ਅਮਰੀਕਾ ਅਤੇ ਇਜ਼ਰਾਈਲ ’ਤੇ ਵਿਸ਼ਵ ਪੱਧਰ ’ਤੇ ਅਸਥਿਰਤਾ ਵਧਾਉਣ ਅਤੇ ਈਰਾਨ ਦੇ ਨਾਗਰਿਕਾਂ ਤੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ ਲਾਏ ਹਨ। ਪੇਜ਼ੇਸ਼ਕੀਅਨ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਕੁਝ ਬੱਚਿਆਂ ਦੀਆਂ ਤਸਵੀਰਾਂ ਦਿਖਾ ਕੇ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਬੱਚਿਆਂ ਦੀ ਮੌਤ ਅਮਰੀਕੀ ਅਤੇ ਇਜ਼ਰਾਈਲੀ ਹਮਲਿਆਂ ਦੌਰਾਨ ਹੋਈ ਸੀ। ਉਨ੍ਹਾਂ ਕਿਹਾ ਕਿ ਈਰਾਨ ਦੇ ਨਾਗਰਿਕਾਂ ਅਤੇ ਬੁਨਿਆਦੀ ਢਾਂਚੇ ’ਤੇ ਕੀਤੇ ਗਏ ਹਮਲੇ ਗੈਰ-ਕਾਨੂੰਨੀ ਸਨ। ਇਸੇ ਦੌਰਾਨ ਨਿਊਯਾਰਕ ਵਿਚ ਕਤਰ ਦੀ ਵਿਚੋਲਗੀ ਨਾਲ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਅਤੇ ਅਮਰੀਕੀ ਨੁਮਾਇੰਦਿਆਂ ਸਟੀਵ ਵਿਟਕੌਫ਼ ਤੇ ਜੈਰਡ ਕੁਸ਼ਨਰ ਵਿਚਾਲੇ ਲਗਭਗ ਤਿੰਨ ਘੰਟੇ ਗੱਲਬਾਤ ਵੀ ਹੋਈ। ਗੱਲਬਾਤ ਦੌਰਾਨ ਹੋਰਮੁਜ਼ ਜਲਡਮਰੂ ਨੂੰ ਮੁੜ ਖੋਲ੍ਹਣ ਨਾਲ ਜੁੜਿਆ ਮਾਮਲਾ ਵੀ ਚਰਚਾ ਵਿਚ ਰਿਹਾ।
Ad Position 22
No active advertisement
ਪਿਛਲੀ ਖ਼ਬਰ ਮੇਹੁਲ ਚੋਕਸੀ ਦੇ ਵਕੀਲ ਵਿਜੇ ਅਗਰਵਾਲ ਨੂੰ ਬਰਤਾਨੀਆ ਦੀ ਅਦਾਲਤ ਵੱਲੋਂ ਜ਼ਮਾਨਤ ਦੇਣ ਤੋਂ ਇਨਕਾਰ ਅਗਲੀ ਖ਼ਬਰ ਜੈਸ਼ੰਕਰ-ਰੂਬਿਓ ਮੁਲਾਕਾਤ ’ਚ ਰੂਸੀ ਤੇਲ ’ਤੇ 100 ਫੀਸਦੀ ਟੈਰਿਫ਼ ਦਾ ਮੁੱਦਾ ਉੱਠਿਆ
Ad Position 24