23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੇਹੁਲ ਚੋਕਸੀ ਦੇ ਵਕੀਲ ਵਿਜੇ ਅਗਰਵਾਲ ਨੂੰ ਬਰਤਾਨੀਆ ਦੀ ਅਦਾਲਤ ਵੱਲੋਂ ਜ਼ਮਾਨਤ ਦੇਣ ਤੋਂ ਇਨਕਾਰ

ਲੰਡਨ, 23 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੀ ਧੋਖਾਧੜੀ ਅਤੇ ਮਨੀ ਲਾਂਡਰਿੰਗ ਨਾਲ ਸੰਬੰਧਤ ਮਾਮਲਿਆਂ ਵਿਚ ਪੈਰਵੀ ਕਰ ਚੁੱਕੇ ਭਾਰਤੀ ਵਕੀਲ ਵਿਜੇ ਅਗਰਵਾਲ ਨੂੰ ਬਰਤਾਨੀਆ ਦੀ ਇੱਕ ਅਦਾਲਤ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਸ ਨੂੰ ਪਿਛਲੇ ਮਹੀਨੇ ਲੰਡਨ ਵਿਚ ਜਿਨਸੀ ਸ਼ੋਸ਼ਣ ਨਾਲ ਸੰਬੰਧਤ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 24-09-2026
ਲੰਡਨ, 23 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੀ ਧੋਖਾਧੜੀ ਅਤੇ ਮਨੀ ਲਾਂਡਰਿੰਗ ਨਾਲ ਸੰਬੰਧਤ ਮਾਮਲਿਆਂ ਵਿਚ ਪੈਰਵੀ ਕਰ ਚੁੱਕੇ ਭਾਰਤੀ ਵਕੀਲ ਵਿਜੇ ਅਗਰਵਾਲ ਨੂੰ ਬਰਤਾਨੀਆ ਦੀ ਇੱਕ ਅਦਾਲਤ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਸ ਨੂੰ ਪਿਛਲੇ ਮਹੀਨੇ ਲੰਡਨ ਵਿਚ ਜਿਨਸੀ ਸ਼ੋਸ਼ਣ ਨਾਲ ਸੰਬੰਧਤ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। 57 ਸਾਲਾ ਦਿੱਲੀ ਦੇ ਵਕੀਲ ਵਿਜੇ ਅਗਰਵਾਲ ਅੱਜ ਬੁੱਧਵਾਰ ਨੂੰ ਲੰਡਨ ਦੀ ਸਾਊਥਵਰਕ ਕਰਾਊਨ ਕੋਰਟ ਵਿਚ ਜੱਜ ਜੌਹਨ ਮਿਲਨ ਸਾਹਮਣੇ ਪੇਸ਼ ਹੋਏ। ਉਸ ਵਿਰੁੱਧ ਬਰਤਾਨੀਆ ਦੇ ਸੀਰੀਅਸ ਕ੍ਰਾਈਮ ਐਕਟ ਅਤੇ ਮਾਡਰਨ ਸਲੇਵਰੀ ਐਕਟ ਤਹਿਤ ਕੁੱਲ 13 ਦੋਸ਼ ਲਗਾਏ ਗਏ ਹਨ। ਦੋਸ਼ਾਂ ਦੀ ਗੰਭੀਰਤਾ ਨੂੰ ਧਿਆਨ ਵਿਚ ਰੱਖਦਿਆਂ ਅਦਾਲਤ ਨੇ ਅਗਰਵਾਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਜੀਰਾ ਇਲਾਕੇ ਦੀਆਂ ਸੰਗਤਾਂ ਵਲੋਂ ਧਾਰਮਿਕ ਸਮਾਗਮ 27 ਨੂੰ ਕਰਵਾਇਆ ਜਾਵੇਗਾ ਅਗਲੀ ਖ਼ਬਰ ਸੰਯੁਕਤ ਰਾਸ਼ਟਰ ’ਚ ਈਰਾਨੀ ਰਾਸ਼ਟਰਪਤੀ ਦੇ ਅਮਰੀਕਾ-ਇਜ਼ਰਾਈਲ ’ਤੇ ਤਿੱਖੇ ਦੋਸ਼
Ad Position 24