ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵਲੋਂ ਸਿਡਨੀ ’ ਚ ਸਪੋਰਟਸ ਕਾਰਨੀਵਲ ਭਲਕੇ
ਸਿਡਨੀ, 25 ਸਤੰਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਵਿਚ ਪੰਜਾਬੀ ਭਾਈਚਾਰੇ ਦੀ ਪ੍ਰਮੁੱਖ ਸੰਸਥਾ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ (ਏ. ਐੱਸ.
ਸਿਡਨੀ, 25 ਸਤੰਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਵਿਚ ਪੰਜਾਬੀ ਭਾਈਚਾਰੇ ਦੀ ਪ੍ਰਮੁੱਖ ਸੰਸਥਾ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ (ਏ.ਐੱਸ.ਏ.) ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਸਪੋਰਟਸ ਕਾਰਨੀਵਲ 27 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਹ ਕਾਰਨੀਵਲ ਗਲੈਨਵੁੱਡ ਸਥਿਤ ਕੋਰਨਕੋਪੀਆ ਰਿਜ਼ਰਵ ਵਿਖੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਜਾਣਕਾਰੀ ਦਿੰਦਿਆਂ ਪ੍ਰਬੰਧਕ ਮੱਖਣ ਸਿੰਘ ਹੇਅਰ ਅਤੇ ਮਹਿੰਗਾ ਸਿੰਘ ਖੱਖ ਨੇ ਦੱਸਿਆ ਕਿ ਇਸ ਖੇਡ ਮੇਲੇ ਵਿਚ 5 ਸਾਲ ਦੀ ਉਮਰ ਤੋਂ ਲੈ ਕੇ 90 ਸਾਲ ਤੱਕ ਦੇ ਖਿਡਾਰੀ ਵੱਖ-ਵੱਖ ਖੇਡਾਂ ਵਿਚ ਭਾਗ ਲੈਣਗੇ। ਹੁਣ ਤੱਕ 500 ਤੋਂ ਵੱਧ ਖਿਡਾਰੀਆਂ ਵਲੋਂ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ ਅਤੇ ਰਜਿਸਟ੍ਰੇਸ਼ਨ ਦਾ ਅੰਕੜਾ ਪਿਛਲੇ ਸਾਲ ਦੇ ਮੁਕਾਬਲੇ ਵਧਿਆ ਹੈ।ਉਨ੍ਹਾਂ ਦੱਸਿਆ ਕਿ ਕਾਰਨੀਵਲ ਦੌਰਾਨ ਕਬੱਡੀ ਦਾ ਵਿਸ਼ੇਸ਼ ਸ਼ੋਅ ਮੈਚ ਮੁੱਖ ਖਿੱਚ ਦਾ ਕੇਂਦਰ ਰਹੇਗਾ। ਇਸ ਤੋਂ ਇਲਾਵਾ ਐਥਲੈਟਿਕਸ, ਵਾਲੀਬਾਲ, ਰੱਸਾਕਸ਼ੀ, ਮਿਊਜ਼ੀਕਲ ਚੇਅਰਜ਼ ਸਮੇਤ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ। ਬੱਚਿਆਂ ਤੋਂ ਲੈ ਕੇ ਵੱਡੀ ਉਮਰ ਦੇ ਖਿਡਾਰੀਆਂ ਲਈ ਵੱਖ-ਵੱਖ ਉਮਰ ਵਰਗਾਂ ਅਨੁਸਾਰ ਖੇਡਾਂ ਦਾ ਪ੍ਰਬੰਧ ਕੀਤਾ ਗਿਆ ਹੈ।ਮਹਿੰਗਾ ਸਿੰਘ ਖੱਖ ਨੇ ਕਿਹਾ ਕਿ ਪੰਜਾਬੀ ਭਾਈਚਾਰੇ ਵਿੱਚ ਇਸ ਸਾਲ ਦੇ ਸਪੋਰਟਸ ਕਾਰਨੀਵਲ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਬੱਚੇ, ਨੌਜਵਾਨ ਅਤੇ ਪਰਿਵਾਰ ਇਸ ਵਿਚ ਸ਼ਾਮਿਲ ਹੋਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਬੱਚਿਆਂ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨਾ ਅਤੇ ਭਾਈਚਾਰੇ ਵਿਚ ਆਪਸੀ ਸਾਂਝ ਨੂੰ ਮਜ਼ਬੂਤ ਕਰਨਾ ਇਸ ਕਾਰਨੀਵਲ ਦਾ ਮੁੱਖ ਉਦੇਸ਼ ਹੈ।