25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੰਯੁਕਤ ਰਾਸ਼ਟਰ ਮੁੱਖ ਦਫ਼ਤਰ ਸਾਹਮਣੇ ਐੱਸ . ਜੈਸ਼ੰਕਰ ਖ਼ਿਲਾਫ਼ ਪ੍ਰਦਰਸ਼ਨ ਦਾ ਐਲਾਨ

ਨਿਊਯਾਰਕ, 25 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)-ਨਿਊਯਾਰਕ ਸਥਿਤ ਸੰਯੁਕਤ ਰਾਸ਼ਟਰ ਮੁੱਖ ਦਫ਼ਤਰ ਦੇ ਸਾਹਮਣੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਖ਼ਿਲਾਫ਼ ਸਿੱਖ ਜਥੇਬੰਦੀਆਂ ਵਲੋਂ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 26-09-2026
ਨਿਊਯਾਰਕ, 25 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)-ਨਿਊਯਾਰਕ ਸਥਿਤ ਸੰਯੁਕਤ ਰਾਸ਼ਟਰ ਮੁੱਖ ਦਫ਼ਤਰ ਦੇ ਸਾਹਮਣੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਖ਼ਿਲਾਫ਼ ਸਿੱਖ ਜਥੇਬੰਦੀਆਂ ਵਲੋਂ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਜਾਰੀ ਪੋਸਟਰ ਮੁਤਾਬਕ ਇਹ ਪ੍ਰਦਰਸ਼ਨ ਸਨਿਚਰਵਾਰ, 26 ਸਤੰਬਰ ਨੂੰ ਸਵੇਰੇ 11:30 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।ਪ੍ਰਬੰਧਕਾਂ ਨੇ ਦੋਸ਼ ਲਾਇਆ ਹੈ ਕਿ ਭਾਰਤ ਸਰਕਾਰ ਵਲੋਂ ਵਿਦੇਸ਼ਾਂ ਵਿਚ ਰਹਿੰਦੇ ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੋਸਟਰ ਵਿਚ ਸਿੱਖਾਂ ਖ਼ਿਲਾਫ਼ ਕਥਿਤ ਦਬਾਅ ਅਤੇ ਮਨੁੱਖੀ ਅਧਿਕਾਰਾਂ ਦੇ ਮੁੱਦੇ ਚੁੱਕਣ ਦੇ ਨਾਲ ਭਾਰਤ ਦੀਆਂ ਕਥਿਤ ਸਰਹੱਦ ਪਾਰ ਕਾਰਵਾਈਆਂ ਨੂੰ ਰੋਕਣ ਦੀ ਮੰਗ ਕੀਤੀ ਗਈ ਹੈ। ਇਸ ਦੌਰਾਨ ਖ਼ਾਲਿਸਤਾਨ ਦੇ ਹੱਕ ਨਾਲ ਜੁੜੇ ਮੁੱਦੇ ਵੀ ਉਠਾਏ ਜਾਣ ਦੀ ਗੱਲ ਕਹੀ ਗਈ ਹੈ। ਪੋਸਟਰ ਅਨੁਸਾਰ ਨਿਊਯਾਰਕ ਅਤੇ ਹੋਰ ਇਲਾਕਿਆਂ ਦੀਆਂ ਕਈ ਸਿੱਖ ਜਥੇਬੰਦੀਆਂ ਇਸ ਪ੍ਰਦਰਸ਼ਨ ਨਾਲ ਜੁੜੀਆਂ ਹੋਈਆਂ ਹਨ। ਇਹ ਸਾਰੇ ਦਾਅਵੇ ਅਤੇ ਮੰਗਾਂ ਪ੍ਰਦਰਸ਼ਨ ਦੇ ਪ੍ਰਬੰਧਕਾਂ ਵਲੋਂ ਜਾਰੀ ਪੋਸਟਰ ਵਿਚ ਦਰਜ ਹਨ।
Ad Position 22
No active advertisement
ਪਿਛਲੀ ਖ਼ਬਰ ਗਲਾਸਗੋ ਨਗਰ ਕੌਂਸਲ ਵਲੋਂ ਕਰੀਬ 24 ਹਜ਼ਾਰ ਮੁਲਾਜ਼ਮਾਂ ਨੂੰ ਨਵੀਆਂ ਸ਼ਰਤਾਂ ਹੇਠ ਮੁੜ ਨੌਕਰੀ ਦੇਣ ਦੀ ਤਿਆਰੀ ਅਗਲੀ ਖ਼ਬਰ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵਲੋਂ ਸਿਡਨੀ ’ ਚ ਸਪੋਰਟਸ ਕਾਰਨੀਵਲ ਭਲਕੇ
Ad Position 24