25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕਰਾਊਨ ਆਫ਼ ਪੰਜਾਬ ਨੇ ਮੁੜ ਰਚਿਆ ਇਤਿਹਾਸ, ਸੈਂਕੜੇ ਬੱਚਿਆਂ ਨੇ ਪੇਸ਼ ਕੀਤਾ ਪੰਜਾਬੀ ਲੋਕ ਨਾਚ

ਸਿਡਨੀ, 25 ਸਤੰਬਰ (ਹਰਕੀਰਤ ਸਿੰਘ ਸੰਧਰ)-ਪੰਜਾਬੀ ਲੋਕ ਨਾਚ, ਸੱਭਿਆਚਾਰ ਅਤੇ ਵਿਰਸੇ ਨੂੰ ਆਸਟ੍ਰੇਲੀਆ ਦੀ ਧਰਤੀ ’ਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦੇ ਉਪਰਾਲੇ ਤਹਿਤ ਰਿਦਮ ਆਫ਼ ਭੰਗੜਾ ਵਲੋਂ ਬਲੈਕਟਾਊਨ ਇਲਾਕੇ ਵਿੱਚ ਸਾਲਾਨਾ ‘ਕਰਾਊਨ ਆਫ਼ ਪੰਜਾਬ’ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸੈਂਕੜੇ ਬੱਚਿਆਂ, ਨੌਜਵਾਨਾਂ ਅਤੇ ਵੱਡੀ ਉਮਰ ਦੇ ਕਲਾਕਾਰਾਂ ਨੇ ਗਿੱਧਾ, ਭੰਗੜਾ ਅਤੇ ਪੰਜਾਬੀ ਲੋਕ ਨਾਚ ਦੀਆਂ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ।

Ad Position 21
No active advertisement
ਅਜੀਤ ਡੈਸਕ 26-09-2026
ਸਿਡਨੀ, 25 ਸਤੰਬਰ (ਹਰਕੀਰਤ ਸਿੰਘ ਸੰਧਰ)-ਪੰਜਾਬੀ ਲੋਕ ਨਾਚ, ਸੱਭਿਆਚਾਰ ਅਤੇ ਵਿਰਸੇ ਨੂੰ ਆਸਟ੍ਰੇਲੀਆ ਦੀ ਧਰਤੀ ’ਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦੇ ਉਪਰਾਲੇ ਤਹਿਤ ਰਿਦਮ ਆਫ਼ ਭੰਗੜਾ ਵਲੋਂ ਬਲੈਕਟਾਊਨ ਇਲਾਕੇ ਵਿੱਚ ਸਾਲਾਨਾ ‘ਕਰਾਊਨ ਆਫ਼ ਪੰਜਾਬ’ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸੈਂਕੜੇ ਬੱਚਿਆਂ, ਨੌਜਵਾਨਾਂ ਅਤੇ ਵੱਡੀ ਉਮਰ ਦੇ ਕਲਾਕਾਰਾਂ ਨੇ ਗਿੱਧਾ, ਭੰਗੜਾ ਅਤੇ ਪੰਜਾਬੀ ਲੋਕ ਨਾਚ ਦੀਆਂ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ।ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਭੰਗੜਾ ਤੇ ਗਿੱਧਾ ਕੋਚ ਅਤੇ ਪ੍ਰਬੰਧਕ ਇੰਦਰ ਸਿੰਘ ਨੇ ਦੱਸਿਆ ਕਿ ਇਸ ਵਾਰ ਬੱਚਿਆਂ ਅਤੇ ਨੌਜਵਾਨਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਪ੍ਰੋਗਰਾਮ ਦੌਰਾਨ ਭੰਗੜੇ ਅਤੇ ਗਿੱਧੇ ਦੇ ਨਾਲ-ਨਾਲ ਲੋਕ ਸੰਗੀਤ, ਗੀਤ-ਸੰਗੀਤ ਅਤੇ ਫੋਕ ਤੇ ਫਿਊਜ਼ਨ ਦਾ ਸੁੰਦਰ ਸੁਮੇਲ ਪੇਸ਼ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਲਗਭਗ 7 ਸਾਲ ਦੀ ਉਮਰ ਦੇ ਛੋਟੇ ਬੱਚਿਆਂ ਤੋਂ ਲੈ ਕੇ 60–70 ਸਾਲ ਦੀ ਉਮਰ ਦੇ ਬਜ਼ੁਰਗਾਂ ਤੱਕ ਨੇ ਪੰਜਾਬੀ ਲੋਕ ਨਾਚ ਪੇਸ਼ ਕੀਤਾ। ਇਸ ਤੋਂ ਇਲਾਵਾ ਬੱਚਿਆਂ ਨੂੰ ਭਵਿੱਖ ਵਿੱਚ ਵੱਡੇ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਭੰਗੜੇ ਅਤੇ ਗਿੱਧੇ ਦੇ ਵਿਸ਼ੇਸ਼ ਮੁਕਾਬਲੇ ਵੀ ਕਰਵਾਏ ਗਏ।ਸਮਾਗਮ ਦੌਰਾਨ ਇੱਕ ਦਿਲਚਸਪ ਅਤੇ ਭਾਵਨਾਤਮਕ ਦ੍ਰਿਸ਼ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਬੱਚਿਆਂ ਦੇ ਨਾਲ ਉਨ੍ਹਾਂ ਦੇ ਮਾਤਾ-ਪਿਤਾ ਨੇ ਵੀ ਉਸੇ ਮੰਚ ’ਤੇ ਭੰਗੜਾ ਅਤੇ ਗਿੱਧਾ ਪੇਸ਼ ਕੀਤਾ। ਇੱਕੋ ਮੰਚ ’ਤੇ ਦੋ ਪੀੜ੍ਹੀਆਂ ਵਲੋਂ ਪੰਜਾਬੀ ਲੋਕ ਨਾਚ ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਇਹ ਅਹਿਸਾਸ ਕਰਵਾਇਆ ਕਿ ਵਿਦੇਸ਼ਾਂ ਵਿੱਚ ਵਸਦੀ ਨਵੀਂ ਪੀੜ੍ਹੀ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਲਗਾਤਾਰ ਜੁੜੀ ਹੋਈ ਹੈ। ਇੰਦਰ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮਾਂ ਦਾ ਮੁੱਖ ਮਕਸਦ ਬੱਚਿਆਂ ਅਤੇ ਨੌਜਵਾਨਾਂ ਨੂੰ ਪੰਜਾਬੀ ਸੱਭਿਆਚਾਰ, ਲੋਕ ਨਾਚ ਅਤੇ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਪ੍ਰੋਗਰਾਮ ਦੀ ਸਫਲਤਾ ਲਈ ਸਹਿਯੋਗ ਦੇਣ ਵਾਲੇ ਸਾਰੇ ਮਾਪਿਆਂ, ਬੱਚਿਆਂ, ਕਲਾਕਾਰਾਂ ਅਤੇ ਦਰਸ਼ਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਸੱਭਿਆਚਾਰਕ ਸਮਾਗਮ ਜਾਰੀ ਰੱਖੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਬਰਨਬੀ ’ਚ ਵਾਪਰੇ ਇਕ ਸੜਕ ਹਾਦਸੇ ‘ਚ ਉਬਰ ਦੇ 2 ਯਾਤਰੀਆਂ ਦੀ ਮੌਤ ਅਗਲੀ ਖ਼ਬਰ ਇਟਲੀ ਦੇ ਮਾਲਪੈਂਸਾ ( ਮਿਲਾਨ ) ਹਵਾਈ ਅੱਡੇ ਦਾ ਨਾਂਅ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਸਿਲਵੀਓ ਬੈਰਲੁਸਕੋਨੀ ਦੇ ਉਪਰ ਰੱਖਿਆ
Ad Position 24