27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਜੈਸ਼ੰਕਰ ਦੇ ਸੰਯੁਕਤ ਰਾਸ਼ਟਰ ਵਿਚ ਸੰਬੋਧਨ ਵੇਲੇ ਖ਼ਾਲਿਸਤਾਨ ਤੇ ਬੰਦੀ ਸਿੰਘਾਂ ਦੇ ਹੱਕ ਵਿਚ ਜ਼ੋਰਦਾਰ ਪ੍ਰਦਰਸ਼ਨ

ਨਿਊਯਾਰਕ, 27 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)-ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਦੌਰਾਨ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਸੰਬੋਧਨ ਵੇਲੇ ਨਿਊਯਾਰਕ ਸਥਿਤ ਸੰਯੁਕਤ ਰਾਸ਼ਟਰ ਮੁੱਖ ਦਫ਼ਤਰ ਦੇ ਬਾਹਰ ਅਮਰੀਕਾ ਦੀਆਂ ਵੱਖ-ਵੱਖ ਸਿੱਖ ਅਤੇ ਪੰਥਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਵਲੋਂ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-09-2026
ਨਿਊਯਾਰਕ, 27 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)-ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਦੌਰਾਨ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਸੰਬੋਧਨ ਵੇਲੇ ਨਿਊਯਾਰਕ ਸਥਿਤ ਸੰਯੁਕਤ ਰਾਸ਼ਟਰ ਮੁੱਖ ਦਫ਼ਤਰ ਦੇ ਬਾਹਰ ਅਮਰੀਕਾ ਦੀਆਂ ਵੱਖ-ਵੱਖ ਸਿੱਖ ਅਤੇ ਪੰਥਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਵਲੋਂ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਖਰਾਬ ਮੌਸਮ ਦੇ ਬਾਵਜੂਦ ਹੋਏ ਇਸ ਇਕੱਠ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਖ਼ਾਲਿਸਤਾਨ ਦੇ ਹੱਕ ਵਿਚ ਨਾਅਰੇ ਲਗਾਏ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਪ੍ਰਮੁੱਖਤਾ ਨਾਲ ਉਠਾਇਆ।ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਵਿਚ ਹਿੱਸਾ ਲੈਣ ਲਈ ਦੁਨੀਆ ਭਰ ਦੇ ਆਗੂ ਅਤੇ ਪ੍ਰਤੀਨਿਧੀ ਨਿਊਯਾਰਕ ਪਹੁੰਚੇ ਹੋਏ ਸਨ। ਇਸੇ ਦੌਰਾਨ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਵੀ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨ ਪਹੁੰਚੇ। ਸਿੱਖ ਜਥੇਬੰਦੀਆਂ ਨੇ ਇਸ ਮੌਕੇ ਆਪਣੇ ਮੁੱਦਿਆਂ ਨੂੰ ਅੰਤਰਰਾਸ਼ਟਰੀ ਭਾਈਚਾਰੇ ਸਾਹਮਣੇ ਰੱਖਣ ਲਈ ਸੰਯੁਕਤ ਰਾਸ਼ਟਰ ਮੁੱਖ ਦਫ਼ਤਰ ਦੇ ਬਾਹਰ ਇਕੱਠ ਕੀਤਾ।ਪ੍ਰਦਰਸ਼ਨ ਦੌਰਾਨ ਖ਼ਾਲਿਸਤਾਨ ਦੇ ਹੱਕ ਵਿਚ ਨਾਅਰਿਆਂ ਦੇ ਨਾਲ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੋਧ ਵਿਚ ਵੀ ਨਾਅਰੇ ਲਗਾਏ ਗਏ। ਪ੍ਰਦਰਸ਼ਨਕਾਰੀਆਂ ਨੇ ਖ਼ਾਲਿਸਤਾਨ ਨਾਲ ਸੰਬੰਧਿਤ ਝੰਡੇ, ਬੈਨਰ ਅਤੇ ਤਖ਼ਤੀਆਂ ਫੜੀਆਂ ਹੋਈਆਂ ਸਨ। ਇਸ ਇਕੱਠ ਵਿੱਚ ਬੀਬੀਆਂ, ਬੱਚਿਆਂ ਅਤੇ ਨੌਜਵਾਨਾਂ ਸਮੇਤ ਵੱਖ-ਵੱਖ ਉਮਰ ਵਰਗਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ।ਪ੍ਰਦਰਸ਼ਨ ਵਿਚ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਆਗੂ ਹਿੰਮਤ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਬੂਟਾ ਸਿੰਘ ਖੜੌਦ ਅਤੇ ਸੁਰਜੀਤ ਸਿੰਘ ਕੁਲਾਰ, ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਵਲੋਂ ਬਲਾਕਾ ਸਿੰਘ, ਸਿੱਖਸ ਫਾਰ ਜਸਟਿਸ ਵਲੋਂ ਜਗਦੀਪ ਸਿੰਘ, ਕੌਂਸਲ ਆਫ ਖ਼ਾਲਿਸਤਾਨ ਦੇ ਪ੍ਰਧਾਨ ਡਾ. ਬਖਸ਼ੀਸ਼ ਸਿੰਘ ਸੰਧੂ ਅਤੇ ਵਰਲਡ ਸਿੱਖ ਪਾਰਲੀਮੈਂਟ ਦੇ ਮਨੁੱਖੀ ਅਧਿਕਾਰ ਕੌਂਸਲ ਦੇ ਕੋਆਰਡੀਨੇਟਰ ਹਰਮਿੰਦਰ ਸਿੰਘ ਆਹਲੂਵਾਲੀਆ ਸਮੇਤ ਸਿੱਖ ਸੈਂਟਰ ਆਫ਼ ਨਿਊਯਾਰਕ, ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ 30 ਦੀ ਮਹਾਰੈਲੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਜਨਸੰਕਲਪ ਦਾ ਬਣੇਗੀ ਵਿਸ਼ਾਲ ਮੰਚ - ਸਤੀਸ਼ ਪੂਨੀਆ ਅਗਲੀ ਖ਼ਬਰ ਸਾਹਿਤ ਸੁਰ ਸੰਗਮ ਸਭਾ ਇਟਲੀ ਅਤੇ ਯੂਰਪੀ ਪੰਜਾਬੀ ਸਾਹਿਤ ਅਕਾਦਮੀ ਵਲੋਂ ਗੁਰਦੇਵ ਸਿੰਘ ਚੌਹਾਨ ਨਾਲ ਰੂਬਰੂ
Ad Position 24