30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਨਾਟਕ ‘ ਤੂੰ ਅਗਲਾ ਵਰਕਾ ਫੋਲ ’ ਦਾ ਸਫਲ ਮੰਚਨ

ਵੈਨਕੂਵਰ, 30 ਸਤੰਬਰ (ਮਲਕੀਤ ਸਿੰਘ)-ਸਰੀ ਦੀ 132 ਸਟਰੀਟ ਤੇ ਸਥਿਤ ਤਾਜ ਪਾਰਕ ਕਨਵੈਨਸ਼ਨ ਸੈਂਟਰ ‘ਚ ਉਘੇ ਸਮਾਜ ਸੇਵੀ ਅਤੇ ਕਾਰੋਬਾਰੀ ਸੁਖੀ ਬਾਠ,ਪੰਜਾਬ ਭਵਨ ਦੇ ਸੰਚਾਲਕ ਕਵਿੰਦਰ ਚਾਂਦ ਅਤੇ ਪ੍ਰਸਿੱਧ ਪੰਜਾਬੀ ਕਵੀ ਅਮਰੀਕ ਪਾਲਾਹੀ ਦੇ ਸਾਂਝੇ ਉੱਦਮ ਸਦਕਾ ਸਾਹਿਬ ਸਿੰਘ ਦਾ ਨਾਟਕ ‘ਤੂੰ ਅਗਲਾ ਵਰਕਾ ਫੋਲ’ ਦਾ ਸਫਲ ਮੰਚਨ ਕੀਤਾ ਗਿਆ। ਨਾਟਕ ਰਾਹੀਂ ਮਨੁੱਖੀ ਜੀਵਨ, ਸਮਾਜਿਕ ਹਾਲਾਤਾਂ, ਪਿਆਰ, ਸਤਿਕਾਰ ਅਤੇ ਮਨੁੱਖੀ ਸੰਵੇਦਨਾ ਨਾਲ ਜੁੜੇ ਪੱਖਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 01-10-2026
ਵੈਨਕੂਵਰ, 30 ਸਤੰਬਰ (ਮਲਕੀਤ ਸਿੰਘ)-ਸਰੀ ਦੀ 132 ਸਟਰੀਟ ਤੇ ਸਥਿਤ ਤਾਜ ਪਾਰਕ ਕਨਵੈਨਸ਼ਨ ਸੈਂਟਰ ‘ਚ ਉਘੇ ਸਮਾਜ ਸੇਵੀ ਅਤੇ ਕਾਰੋਬਾਰੀ ਸੁਖੀ ਬਾਠ,ਪੰਜਾਬ ਭਵਨ ਦੇ ਸੰਚਾਲਕ ਕਵਿੰਦਰ ਚਾਂਦ ਅਤੇ ਪ੍ਰਸਿੱਧ ਪੰਜਾਬੀ ਕਵੀ ਅਮਰੀਕ ਪਾਲਾਹੀ ਦੇ ਸਾਂਝੇ ਉੱਦਮ ਸਦਕਾ ਸਾਹਿਬ ਸਿੰਘ ਦਾ ਨਾਟਕ ‘ਤੂੰ ਅਗਲਾ ਵਰਕਾ ਫੋਲ’ ਦਾ ਸਫਲ ਮੰਚਨ ਕੀਤਾ ਗਿਆ। ਨਾਟਕ ਰਾਹੀਂ ਮਨੁੱਖੀ ਜੀਵਨ, ਸਮਾਜਿਕ ਹਾਲਾਤਾਂ, ਪਿਆਰ, ਸਤਿਕਾਰ ਅਤੇ ਮਨੁੱਖੀ ਸੰਵੇਦਨਾ ਨਾਲ ਜੁੜੇ ਪੱਖਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਮੌਕੇ ਰਾਏ ਅਜ਼ੀਜ਼ ਉੱਲਾ ਖ਼ਾਨ ਨੇ ਨਾਟਕ ਦੀ ਕਹਾਣੀ ਅਤੇ ਸਾਹਿਬ ਸਿੰਘ ਦੀ ਅਦਾਕਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪੇਸ਼ਕਾਰੀ ਮਨੁੱਖਤਾ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਦਾ ਸੰਦੇਸ਼ ਦਿੰਦੀ ਹੈ।ਕਵਿੰਦਰ ਚਾਂਦ ਨੇ ਕਿਹਾ ਕਿ ਨਾਟਕ ਨੇ ਦਰਸ਼ਕਾਂ ਨੂੰ ਜ਼ਿੰਦਗੀ ਅਤੇ ਸਮਾਜ ਬਾਰੇ ਸੋਚਣ ਲਈ ਪ੍ਰੇਰਿਤ ਕੀਤਾ ਹੈ ਜਦਕਿ ਸੁਰਜੀਤ ਸਿੰਘ ਮਧੋਪੁਰੀ ਨੇ ਨਾਟਕ ਵਿਚਲੇ ਸੰਦੇਸ਼ ਦੀ ਸ਼ਲਾਘਾ ਕੀਤੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖੀ ਬਾਠ ਨੇ ਕਿਹਾ ਕਿ ਪੰਜਾਬ ਭਵਨ ਅਤੇ ਸੁਖੀ ਬਾਠ ਮੋਟਰਜ਼ ਵੱਲੋਂ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਵਾਲੇ ਕਲਾ ਤੇ ਸੱਭਿਆਚਾਰਕ ਉਪਰਾਲਿਆਂ ਨੂੰ ਹਮੇਸ਼ਾ ਵਾਂਗ ਸਹਿਯੋਗ ਦਿੱਤਾ ਜਾਂਦਾ ਰਹੇਗਾ।ਡਾ. ਸਾਹਿਬ ਸਿੰਘ ਨੇ ਦਰਸ਼ਕਾਂ ਦੇ ਹੁੰਗਾਰੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਨਾਟਕ ਦੀ ਅਸਲ ਪੂਰਤੀ ਦਰਸ਼ਕਾਂ ਤੱਕ ਪਹੁੰਚਣ ਨਾਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਰੰਗਮੰਚ ਮਨੁੱਖੀ ਸੰਵੇਦਨਾ ਨੂੰ ਜਗਾਉਣ ਅਤੇ ਸਮਾਜ ਨੂੰ ਆਪਣੇ ਆਲੇ-ਦੁਆਲੇ ਦੇ ਹਾਲਾਤਾਂ ਬਾਰੇ ਸੋਚਣ ਲਈ ਪ੍ਰੇਰਿਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ।
Ad Position 22
No active advertisement
ਪਿਛਲੀ ਖ਼ਬਰ ਬਰਤਾਨੀਆਂ ਦੇ ਪ੍ਰਧਾਨ ਮੰਤਰੀ ਵਜੋਂ ਪਹਿਲੀ ਲੇਬਰ ਕਾਨਫ਼ਰੰਸ ਦੁਬਾਰਾ ਉਮੀਦ ’ ਚ ਐਂਡੀ ਬਰਨਹਮ ਵਲੋਂ ਵੱਡੇ ਸੁਧਾਰਾਂ ਦਾ ਐਲ... ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24