03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਇਟਲੀ ਦੇ ਸ਼ਹਿਰ ਵਿਚੈਂਸਾ ਵਿਖੇ ਗਾਂਧੀ ਜੈਅੰਤੀ ਮਨਾਈ ਗਈ

ਵੈਨਿਸ, 2 ਅਕਤੂਬਰ(ਹਰਦੀਪ ਸਿੰਘ ਕੰਗ)-ਰਾਸ਼ਟਰੀ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ ਮੌਕੇ ਇੰਡੀਅਨ ਕੌਸਲੇਟ ਜਨਰਲ ਆਫ ਮਿਲਾਨ ਦੁਆਰਾ ਉੱਤਰੀ ਇਟਲੀ ਦੇ ਵੱਖ ਵੱਖ ਸ਼ਹਿਰਾਂ ਵਿੱਚ ਸਮਾਗਮ ਕਰਵਾ ਕੇ ਗਾਂਧੀ ਜੈਅੰਤੀ ਮਨਾਈ ਗਈ। ਅਤੇ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 03-10-2026

ਵੈਨਿਸ, 2 ਅਕਤੂਬਰ(ਹਰਦੀਪ ਸਿੰਘ ਕੰਗ)-ਰਾਸ਼ਟਰੀ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ ਮੌਕੇ ਇੰਡੀਅਨ ਕੌਸਲੇਟ ਜਨਰਲ ਆਫ ਮਿਲਾਨ ਦੁਆਰਾ ਉੱਤਰੀ ਇਟਲੀ ਦੇ ਵੱਖ ਵੱਖ ਸ਼ਹਿਰਾਂ ਵਿੱਚ ਸਮਾਗਮ ਕਰਵਾ ਕੇ ਗਾਂਧੀ ਜੈਅੰਤੀ ਮਨਾਈ ਗਈ।ਅਤੇ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਗਈ।ਇਸੇ ਪ੍ਰਕਾਰ ਕੌਸਲੇਟ ਜਨਰਲ ਦੁਆਰਾ ਵਿਚੈਂਸਾ ਸ਼ਹਿਰ ਵਿਖੇ ਸਥਾਨਕ ਇਟਾਲੀਅਨ ਪ੍ਰਸ਼ਾਸ਼ਨ ਦੇ ਸਹਿਯੋਗ ਸਦਕਾ ਬਹੁਤ ਹੀ ਉਤਸ਼ਾਹਪੂਰਵਕ ਪ੍ਰੋਗਰਾਮ ਕਰਵਾਇਆ ਗਿਆ ਅਤੇ ਗਾਂਧੀ ਜੀ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਨਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਦਿੱਤੀ ਗਈ।ਇਸ ਮੌਕੇ ਇੰਡੀਅਨ ਕੌਸਲੇਟ ਜਨਰਲ ਮਿਲਾਨ ਦੇ ਵਾਇਸ ਕੌਂਸਲ ਸ਼੍ਰੀ ਹਿਮਾਂਸੂ ਮੌਦਗਿਲ ਨੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ “ਅਹਿੰਸਾ ਅਤੇ ਸੱਚ ਦੇ ਪੁਜਾਰੀ” ਸਨ।ਅਤੇ ਉਨਾਂ ਅਮਨ-ਸ਼ਾਂਤੀ ਅਤੇ ਅਹਿੰਸਾ ਦਾ ਸੰਦੇਸ਼ ਦੇ ਕੇ ਸਾਰੇ ਸੰਸਾਰ ਨੂੰ ਪ੍ਰਭਾਵਿਤ ਕੀਤਾ ਹੈ।ਗਾਂਧੀ ਜੀ ਨੇ ਭਾਰਤ ਦੇਸ਼ ਨੂੰ ਅਜਾਦ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ।ਇਸ ਸਮਾਗਮ ਮੌਕੇ ਵਿਚੈਂਸਾ ਦੇ ਸ਼ਹਿਰ ਦੇ ਮੇਅਰ ਸਮੇਤ ਅਨੇਕਾਂ ਇਟਾਲੀਅਨ ਸ਼ਖਸ਼ੀਅਤਾਂ ਅਤੇ ਇਟਲੀ ਵਸਦੇ ਭਾਰਤੀ ਭਾਈਚਾਰੇ ਦੀਆਂ ਅਨੇਕਾਂ ਪ੍ਰਮੁੱਖ ਹਸਤੀਆਂ ਹਾਜ਼ਰ ਹੋਈਆਂ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ’ਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ-ਸਿਹਤ ਮੰਤਰੀ ਅਗਲੀ ਖ਼ਬਰ ਕੈਲੀਫੋਰਨੀਆ ’ਚ ਬਾਬਾ ਬੰਦਾ ਸਿੰਘ ਬਹਾਦਰ ਨਾਟਕ ਦਾ ਸਫਲ ਮੰਚਨ
Ad Position 24