ਪ੍ਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ’ ਤੇ ਯੂ . ਕੇ . ਦੇ ਕਾਂਗਰਸੀ ਆਗੂਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ
ਲੰਡਨ, 3 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਬਰਤਾਨੀਆ ਵਿੱਚ ਕਾਂਗਰਸ ਨਾਲ ਜੁੜੇ ਆਗੂਆਂ ਅਤੇ ਖੇਡ ਜਗਤ ਦੀਆਂ ਸ਼ਖ਼ਸੀਅਤਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਕਾਂਗਰਸ ਵਲੋਂ ਪ੍ਰਗਟ ਸਿੰਘ ਦੀ ਨਿਯੁਕਤੀ 2 ਅਕਤੂਬਰ ਨੂੰ ਕੀਤੀ ਗਈ।
ਲੰਡਨ, 3 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਬਰਤਾਨੀਆ ਵਿੱਚ ਕਾਂਗਰਸ ਨਾਲ ਜੁੜੇ ਆਗੂਆਂ ਅਤੇ ਖੇਡ ਜਗਤ ਦੀਆਂ ਸ਼ਖ਼ਸੀਅਤਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਕਾਂਗਰਸ ਵਲੋਂ ਪ੍ਰਗਟ ਸਿੰਘ ਦੀ ਨਿਯੁਕਤੀ 2 ਅਕਤੂਬਰ ਨੂੰ ਕੀਤੀ ਗਈ।ਇੰਡੀਅਨ ਓਵਰਸੀਜ਼ ਕਾਂਗਰਸ ਦੇ ਯੂ ਕੇ ਦੇ ਸਾਬਕਾ ਪ੍ਰਧਾਨ ਅਤੇ ਯੂਰਪ ਦੇ ਕਨਵੀਨਰ ਦਲਜੀਤ ਸਿੰਘ ਸਹੋਤਾ, ਕਾਂਗਰਸੀ ਆਗੂ ਮਨਜੀਤ ਸਿੰਘ ਨਿੱਝਰਅਤੇ ਸਾਬਕਾ ਅੰਤਰਰਾਸ਼ਟਰੀ ਅਥਲੀਟ ਹਰਜੀਤ ਸਿੰਘ ਢਿੱਲੋਂ ਨੇ ਸਾਂਝੇ ਤੌਰ ’ਤੇ ਪ੍ਰਗਟ ਸਿੰਘ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬੇਦਾਗ਼, ਮਿਹਨਤੀ, ਪੰਜਾਬ ਦੇ ਹਮਦਰਦ ਅਤੇ ਅਗਾਂਹਵਧੂ ਸੋਚ ਵਾਲਾ ਆਗੂ ਦੱਸਿਆ।ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਨੇ ਖੇਡਾਂ ਦੇ ਮੈਦਾਨ ਤੋਂ ਲੈ ਕੇ ਸਿਆਸੀ ਜੀਵਨ ਤੱਕ ਪੰਜਾਬ ਦੀ ਨੁਮਾਇੰਦਗੀ ਕੀਤੀ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਨਵੀਂ ਜ਼ਿੰਮੇਵਾਰੀ ਤਹਿਤ ਉਹ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਅਹਿਮੀਅਤ ਦੇਣਗੇ। ਜ਼ਿਕਰਯੋਗ ਹੈ ਕਿ ਪਦਮ ਸ੍ਰੀ ਅਤੇ ਅਰਜੁਨ ਐਵਾਰਡ ਨਾਲ ਸਨਮਾਨਿਤ ਪ੍ਰਗਟ ਸਿੰਘ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਹਨ ਅਤੇ ਪੰਜਾਬ ਵਿੱਚ ਸਿੱਖਿਆ ਤੇ ਖੇਡ ਮੰਤਰੀ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।