ਇੰਡੀਅਨ ਕੌਂਸਲੇਟ ਜਨਰਲ ਆਫ਼ ਮਿਲਾਨ ਦੇ ਵਾਈਸ ਕੌਂਸਲ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਟੈਂਪਲ ਮੌਤੇਕੀਓ ( ਵਿਚੈਂਸਾ ) ਵਿਖੇ ਨਤਮਸਤਕ ਹੋਏ
ਵੈਨਿਸ (ਇਟਲੀ), 3 ਅਕਤੂਬਰ (ਹਰਦੀਪ ਸਿੰਘ ਕੰਗ)-ਇੰਡੀਅਨ ਕੌਂਸਲੇਟ ਜਨਰਲ ਆਫ਼ ਮਿਲਾਨ ਦੇ ਵਾਇਸ ਕੌਂਸਲ ਹਿਮਾਂਸੂ ਮੌਦਗਿਲ ਵਿਚੈਂਸਾ ਨੇੜਲੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਟੈਂਪਲ ਮੌਤੇਕੀਓ (ਵਿਚੈਂਸਾ) ਵਿਖੇ ਨਤਮਸਤਕ ਹੋਏ। ਇਸ ਮੌਕੇ ਸਮੁੱਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਿਮਾਂਸੂ ਮੌਦਗਿਲ ਦਾ ਭਰਪੂਰ ਸਵਾਗਤ ਕੀਤਾ ਗਿਆ।
ਵੈਨਿਸ (ਇਟਲੀ), 3 ਅਕਤੂਬਰ (ਹਰਦੀਪ ਸਿੰਘ ਕੰਗ)-ਇੰਡੀਅਨ ਕੌਂਸਲੇਟ ਜਨਰਲ ਆਫ਼ ਮਿਲਾਨ ਦੇ ਵਾਇਸ ਕੌਂਸਲ ਹਿਮਾਂਸੂ ਮੌਦਗਿਲ ਵਿਚੈਂਸਾ ਨੇੜਲੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਟੈਂਪਲ ਮੌਤੇਕੀਓ (ਵਿਚੈਂਸਾ) ਵਿਖੇ ਨਤਮਸਤਕ ਹੋਏ। ਇਸ ਮੌਕੇ ਸਮੁੱਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਿਮਾਂਸੂ ਮੌਦਗਿਲ ਦਾ ਭਰਪੂਰ ਸਵਾਗਤ ਕੀਤਾ ਗਿਆ।ਇਸ ਮੌਕੇ ਕਮੇਟੀ ਮੈਂਬਰਾਂ ਅਤੇ ਅਹੁਦੇਦਾਰਾਂ ਨਾਲ ਹੋਈ ਮੀਟਿੰਗ ਦੌਰਾਨ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ-ਵਟਾਂਦਰੇ ਕੀਤੇ ਗਏ।ਇਸ ਮੌਕੇ ਬੋਲਦਿਆਂ ਮੌਦਗਿਲ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਜੀ ਦੀ ਗੁਰਬਾਣੀ ਸਮੁੱਚੀ ਮਾਨਵਤਾ ਲਈ ਚਾਨਣ ਦਾ ਪ੍ਰਤੀਕ ਹੈ, ਜੋ ਕਿ ਸਮਾਜ ਨੂੰ ਜਾਤ-ਪਾਤ ਅਤੇ ਭੇਦ-ਭਾਵ ਦੇ ਬੰਧਨ ਤੋਂ ਬਾਹਰ ਕੱਢਦੀ ਹੈ।ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ’ਤੇ ਸ੍ਰੀ ਗੁਰੂ ਰਵਿਦਾਸ ਟੈਂਪਲ ਵਿਚੈਂਸਾ ਦੀ ਪ੍ਰਬੰਧਕ ਕਮੇਟੀ ਵਲੋਂ ਵਾਇਸ ਕੌਂਸਲ ਮੌਦਗਿਲ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ।