ਪੰਜਾਬ ਦੇ ਸਿੱਖ ਪਰਿਵਾਰ ਪੁਖਤਾ ਪ੍ਰਬੰਧਾਂ ਬਗੈਰ ਲੜਕੀਆਂ ਨੂੰ ਵਿਦੇਸ਼ਾਂ ਵਿਚ ਨਾ ਭੇਜਣ-ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ.
ਲੰਡਨ, 4 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਵਿਚ ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ. ਕੇ.
ਫ
ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਦੇ ਆਗੂ। ਤਸਵੀਰ: ਮਨਪ੍ਰੀਤ ਸਿੰਘ ਬੱਧਨੀ ਕਲਾਂ
05-10-2026
ਲੰਡਨ, 4 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਵਿਚ ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਦੀ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਕਾਵੈਂਟਰੀ ਵਿਖੇ ਹੋਈ, ਜਿਸ ਵਿਚ ਪੰਥ ਨੂੰ ਦਰਪੇਸ਼ ਮਸਲਿਆਂ ਨੂੰ ਸੰਜੀਦਗੀ ਨਾਲ ਵਿਚਾਰਿਆ ਗਿਆ। ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵਲੋਂ ਭਾਈ ਜਗਤਾਰ ਸਿੰਘ ਜੱਗੀ ਜੌਹਲ ਦੀ ਜਮਾਨਤ ਅਤੇ ਹੋਈ ਰਿਹਾਈ ਦਾ ਹਾਰਦਿਕ ਸਵਾਗਤ ਕੀਤਾ ਗਿਆ। ਸਮੂਹ ਸਿੱਖ ਅਦਾਰਿਆਂ, ਸਿੱਖ ਸੰਗਤਾਂ ਅਤੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਸਮੇਤ ਵਕੀਲਾਂ ਦੀ ਟੀਮ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਵਲੋਂ ਭਾਈ ਜਗਤਾਰ ਸਿੰਘ ਜੌਹਲ ਵਾਸਤੇ ਅਰਦਾਸਾਂ ਅਤੇ ਪੈਰਵਈ ਕੀਤੀ ਗਈ। ਮੀਟਿੰਗ ਵਿਚ ਫੈਂਸਲਾ ਕੀਤਾ ਗਿਆ ਕਿ ਸਿੱਖ ਤਵਾਰੀਖ ਵਿਚ ਵਾਪਰੇ ਜੂਨ 1984 ਦੇ ਖੂਨੀ ਘੱਲੂਘਾਰੇ ਦੀ ਯਾਦ ਵਿਚ ਜਿਥੇ ਹਰੇਕ ਸਾਲ ਵਾਂਗ ਰੋਸ ਮਾਰਚ, ਇਨਸਾਫ ਅਤੇ ਕੌਮੀ ਆਜ਼ਾਦੀ ਨੂੰ ਸਮਰਪਿਤ ਰੈਲੀ ਕੀਤੀ ਜਾਵੇਗੀ, ਉਥੇ ਇਸ ਤੋਂ ਇਲਾਵਾ ਵੱਖਰੇ ਦਿਨ ਭਾਰਤੀ ਹਾਈ ਕਮਿਸ਼ਨ ਲੰਡਨ ਦੇ ਸਾਹਮਣੇ ਹਰ ਸਾਲ ਰੋਸ ਮੁਜਾਹਰਾ ਕੀਤਾ ਜਾਇਆ ਕਰੇਗਾ। ਭਾਰਤ ਦੇ ਆਜ਼ਾਦੀ ਦਿਹਾੜੇ ਅਤੇ ਗਣਤੰਤਰ ਦਿਵਸ ਮੌਕੇ ਮੁਜ਼ਾਹਰੇ ਜਾਰੀ ਰਹਿਣਗੇ। ਮੀਟਿੰਗ ਵਿਚ ਗਰੂਮਿੰਗ ਦੇ ਵਧ ਰਹੇ ਕੇਸਾਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਗਈ ਕਿ ਇਸ ਮਾਰੂ ਵਰਤਾਰੇ ਸੰਬੰਧੀ ਸਿੱਖ ਸੰਗਤਾਂ ਨੂੰ ਲਗਾਤਾਰ ਅਗਾਹ/ਸੁਚੇਤ ਕੀਤਾ ਜਾਵੇ। ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵਿਚ ਸ਼ਾਮਿਲ ਜਥੇਬੰਦਆਂ ਨੇ ਮੀਟਿੰਗ ਵਿਚ ਇਸ ਬਾਰੇ ਘਟਨਾਵਾਂ ਦੀ ਰੌਗਟੇ ਖੜੇ ਕਰਨ ਵਾਲੀਆਂ ਘਟਨਾਵਾਂ ਦੀ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਇਸਲਾਮ ਧਰਮ ਨਾਲ ਸੰਬੰਧਿਤ ਲੋਕਾਂ ਵਲੋਂ ਵਿਦਿਆਰਥੀ ਵੀਜ਼ੇ ’ਤੇ ਯੂ.ਕੇ. ਆਈਆਂ ਸਿੱਖ ਬੱਚੀਆਂ ਦੀ ਧਰਮ ਤਬਦਲੀ ਕਰਨੀ, ਉਨ੍ਹਾਂ ਨੂੰ ਆਪਣੇ ਜਾਲ ਵਿਚ ਫਸਾ ਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਦੀਆਂ ਅਨੇਕਾਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਬਾਰੇ ਪੰਜਾਬ ਦੇ ਸਿੱਖ ਪਰਿਵਾਰਾਂ ਨੂੰ ਸਨਿਮਰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀਆਂ ਬੱਚੀਆਂ ਨੂੰ ਵਿਦੇਸ਼ਾਂ ਵਿਚ ਭੇਜਣ ਤੋਂ ਪਹਿਲਾਂ ਉਨ੍ਹਾਂ ਵਾਸਤੇ ਰਿਹਾਇਸ਼ ਅਤੇ ਰੋਜ਼ਮਰਾ ਦੀਆਂ ਲੋੜਾਂ ਦੇ ਪੁਖਤਾ ਪ੍ਰਬੰਧ ਜ਼ਰੂਰ ਕਰਨ। ਬਗੈਰ ਪ੍ਰਬੰਧ ਤੋਂ ਇਕੱਲੀਆਂ ੱਚੀਆਂ ਨੂੰ ਵਿਦੇਸ਼ ਭੇਜਣ ਤੋਂ ਗੁਰੇਜ਼ ਕੀਤਾ ਜਾਵੇ। ਆਪਣੇ ਬੱਚਿਆਂ ਨੂੰ ਸਿੱਖ ਧਰਮ ਦੀਆਂ ਰਹੁਰੀਤਾਂ, ਮਹਾਨਤਾਵਾਂ ਅਤੇ ਗੌਰਵਮਈ ਸਿੱਖ ਇਤਿਹਾਸ ਦੱਸ ਕੇ ਧਰਮ ਵਿਚ ਪ੍ਰਪੱਕ ਕੀਤਾ ਜਾਵੇ ਤਾਂ ਕਿ ਉਨ੍ਹਾਂ ਨੂੰ ਬੇਗਾਨੇ ਵਿਆਕਤੀਆਂ ਦੇ ਝਾਂਸੇ ਵਿਚ ਆਉਣ ਤੋਂ ਬਚਾਇਆ ਜਾ ਸਕੇ। ਮੀਟਿੰਗ ਵਿਚ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਭਾਈ ਜੋਗਾ ਸਿੰਘ, ਭਾਈ ਕੁਲਦੀਪ ਸਿੰਘ ਦਿਉਲ, ਭਾਈ ਰਣਜੀਤ ਸਿੰਘ, ਭਾਈ ਜਗਵਿੰਦਰ ਸਿੰਘ ਲੈਸਟਰ, ਭਾਈ ਮਨਪ੍ਰੀਤ ਸਿੰਘ ਡਰਬੀ, ਭਾਈ ਤਰਸੇਮ ਸਿੰਘ ਦਿਉਲ, ਭਾਈ ਬਲਵਿੰਦਰ ਸਿੰਘ ਵੁਲਵਰਹੈਪਟਨ ਅਤੇ ਭਾਈ ਸਤਵਿੰਦਰ ਸਿੰਘ ਜਾਗੋਵਾਲਾ ਨੇ ਸ਼ਮੂਲੀਅਤ ਕੀਤੀ, ਜਦਕਿ ਭਾਈ ਗੁਰਦੇਵ ਸਿੰਘ ਚੌਹਾਨ, ਭਾਈ ਚਰਨ ਸਿੰਘ ਵਲੋਂ ਟੈਲੀਫੋਨ ’ਤੇ ਸਹਿਮਤੀ ਜਤਾਈ ਗਈ।