07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਲੈਂਗਲੀ ’ਚ ਗੋਲੀਬਾਰੀ, ਇਕ ਵਿਅਕਤੀ ਦੀ ਮੌਤ

ਵੈਨਕੂਵਰ, 6 ਅਕਤੂਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਲੈਂਗਲੀ ਇਲਾਕੇ ਵਿਚ ਹੋਈ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 07-10-2026
ਵੈਨਕੂਵਰ, 6 ਅਕਤੂਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਲੈਂਗਲੀ ਇਲਾਕੇ ਵਿਚ ਹੋਈ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਅਨੁਸਾਰ ਗੋਲੀਆਂ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦਸਤੇ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਵਲੋਂ ਘਟਨਾ ਵਾਲੀ ਥਾਂ ਨੂੰ ਘੇਰੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਗੋਲੀਬਾਰੀ ਵਿੱਚ ਇਕ ਵਿਅਕਤੀ ਦੀ ਮੌਤ ਹੋਈ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਅਤੇ ਗੋਲੀਬਾਰੀ ਦੇ ਕਾਰਨਾਂ ਬਾਰੇ ਜਾਣਕਾਰੀ ਜਾਰੀ ਨਹੀਂ ਕੀਤੀ ਗਈ। ਹਮਲਾਵਰ ਜਾਂ ਕਿਸੇ ਗ੍ਰਿਫ਼ਤਾਰੀ ਬਾਰੇ ਵੀ ਮੁੱਢਲੀ ਜਾਣਕਾਰੀ ਵਿੱਚ ਕੋਈ ਵੇਰਵਾ ਨਹੀਂ ਦਿੱਤਾ ਗਿਆ। ਪੁਲਿਸ ਵਲੋਂ ਘਟਨਾ ਨਾਲ ਜੁੜੇ ਹਾਲਾਤ ਅਤੇ ਗੋਲੀਬਾਰੀ ਪਿੱਛੇ ਮਕਸਦ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ -2027 ਇਕ ਦਿਨਾਂ ਵਿਸ਼ਵ ਕੱਪ- ਭਾਰਤ ਬਨਾਮ ਪਾਕਿਸਤਾਨ ਮੈਚ ਲਈ 1,00,000 ਤੋਂ ਵੱਧ ਟਿਕਟ ਅਰਜ਼ੀਆਂ ਪ੍ਰਾਪਤ ਹੋਈਆਂ ਅਗਲੀ ਖ਼ਬਰ ਲੰਡਨ ਤੋਂ ਸ਼ਿਕਾਗੋ ਜਾ ਰਹੀ ਬ੍ਰਿਟਿਸ਼ ਏਅਰਵੇਜ਼ ਦੀ ਉਡਾਣ ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ
Ad Position 24