08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਲਾਸ ਏਂਜਲਸ ਤੇ ਸੈਨ ਡੀਏਗੋ ਬਾਰੇ ਟਰੰਪ ਦੇ ਬਿਆਨ ਦਾ ਅਮਰੀਕਾ ਭਰ ’ ਚ ਵਿਰੋਧ

ਨਿਊਯਾਰਕ, 7 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)-ਨੇਬਰਾਸਕਾ ਵਿਚ ਇਕ ਸਿਆਸੀ ਰੈਲੀ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਈਰਾਨ ਨਾਲ ਜੰਗ ਬਾਰੇ ਗੱਲ ਕਰਦਿਆਂ ਲਾਸ ਏਂਜਲਸ ਅਤੇ ਸੈਨ ਡੀਏਗੋ ਨੂੰ ਲੈ ਕੇ ਦਿੱਤੇ ਬਿਆਨ ਦਾ ਅਮਰੀਕਾ ਵਿਚ ਵਿਰੋਧ ਸ਼ੁਰੂ ਹੋ ਗਿਆ ਹੈ। ਕਈ ਸਿਆਸੀ ਆਗੂਆਂ ਤੋਂ ਲੈ ਕੇ ਟੀ.

Ad Position 21
No active advertisement
ਅਜੀਤ ਡੈਸਕ 08-10-2026
ਨਿਊਯਾਰਕ, 7 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)-ਨੇਬਰਾਸਕਾ ਵਿਚ ਇਕ ਸਿਆਸੀ ਰੈਲੀ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਈਰਾਨ ਨਾਲ ਜੰਗ ਬਾਰੇ ਗੱਲ ਕਰਦਿਆਂ ਲਾਸ ਏਂਜਲਸ ਅਤੇ ਸੈਨ ਡੀਏਗੋ ਨੂੰ ਲੈ ਕੇ ਦਿੱਤੇ ਬਿਆਨ ਦਾ ਅਮਰੀਕਾ ਵਿਚ ਵਿਰੋਧ ਸ਼ੁਰੂ ਹੋ ਗਿਆ ਹੈ। ਕਈ ਸਿਆਸੀ ਆਗੂਆਂ ਤੋਂ ਲੈ ਕੇ ਟੀ.ਵੀ. ਹੋਸਟਾਂ ਅਤੇ ਸੋਸ਼ਲ ਮੀਡੀਆ ਵਰਤੋਂਕਾਰਾਂ ਤੱਕ ਟਰੰਪ ਦੀ ਇਸ ਟਿੱਪਣੀ ’ਤੇ ਸਵਾਲ ਚੁੱਕ ਰਹੇ ਹਨ।ਟਰੰਪ ਨੇ ਰੈਲੀ ਵਿਚ ਕਿਹਾ ਕਿ ਦੁਨੀਆ ਅਤੇ ਅਮਰੀਕਾ ਨੂੰ ਸੁਰੱਖਿਅਤ ਰੱਖਣ ਲਈ ਇਹ ਇਕ ਛੋਟੀ ਕੀਮਤ ਹੈ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਈਰਾਨ ਇਕ ਸ਼ਹਿਰ ਨੂੰ ਤਬਾਹ ਕਰ ਸਕਦਾ ਹੈ ਅਤੇ ਲਾਸ ਏਂਜਲਸ ਜਾਂ ਸੈਨ ਡੀਏਗੋ ਨੂੰ ਨਿਸ਼ਾਨਾ ਬਣਾ ਸਕਦਾ ਹੈ। ਟਰੰਪ ਦੀ ਇਸ ਗੱਲ ’ਤੇ ਰੈਲੀ ਵਿਚ ਮੌਜੂਦ ਕਈ ਲੋਕਾਂ ਨੇ ਤਾੜੀਆਂ ਮਾਰੀਆਂ ਪਰ ਬਾਹਰ ਇਸ ਬਿਆਨ ਨੇ ਤਿੱਖੀ ਸਿਆਸੀ ਬਹਿਸ ਛੇੜ ਦਿੱਤੀ ਹੈ।ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਨੇ ਟਰੰਪ ਦੇ ਬਿਆਨ ਦੀ ਸਖ਼ਤ ਆਲੋਚਨਾ ਕੀਤੀ। ਸੈਨ ਡੀਏਗੋ ਦੇ ਮੇਅਰ ਟੌਡ ਗਲੋਰੀਆ ਨੇ ਵੀ ਕਿਹਾ ਕਿ ਉਨ੍ਹਾਂ ਦਾ ਸ਼ਹਿਰ ਕਿਸੇ ਜੰਗ ਵਿਚ ਛੋਟੀ ਕੀਮਤ ਨਹੀਂ ਹੈ ਅਤੇ ਇਥੇ ਰਹਿਣ ਵਾਲੇ ਲੋਕਾਂ ਨੂੰ ਇਸ ਤਰ੍ਹਾਂ ਪੇਸ਼ ਨਹੀਂ ਕੀਤਾ ਜਾਣਾ ਚਾਹੀਦਾ।ਨਿਊਯਾਰਕ ਦੀ ਗਵਰਨਰ ਕੈਥੀ ਹੋਕਲ ਨੇ ਵੀ ਇਸ ਬਿਆਨ ਨੂੰ ਹੈਰਾਨ ਕਰਨ ਵਾਲਾ ਦੱਸਿਆ। ਉਨ੍ਹਾਂ ਕਿਹਾ ਕਿ ਇਹ ਸਮਝ ਤੋਂ ਬਾਹਰ ਹੈ ਕਿ ਕੋਈ ਅਮਰੀਕੀ ਰਾਸ਼ਟਰਪਤੀ ਈਰਾਨ ਵਰਗੇ ਵਿਰੋਧੀ ਦੇਸ਼ ਵਲੋਂ ਦੋ ਅਮਰੀਕੀ ਸ਼ਹਿਰਾਂ ਨੂੰ ਤਬਾਹ ਕਰਨ ਦੀ ਗੱਲ ਕਿਵੇਂ ਕਰ ਸਕਦਾ ਹੈ।ਟੀ.ਵੀ. ਹੋਸਟ ਜਿਮੀ ਕਿਮਲ ਨੇ ਵੀ ਆਪਣੇ ਪ੍ਰੋਗਰਾਮ ਵਿਚ ਟਰੰਪ ਦੀ ਟਿੱਪਣੀ ’ਤੇ ਸਖ਼ਤ ਇਤਰਾਜ਼ ਜਤਾਇਆ। ਕਿਮਲ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਅਮਰੀਕਾ ਅਤੇ ਈਰਾਨ ਵਿਚਾਲੇ ਟਕਰਾਅ ਚੱਲ ਰਿਹਾ ਹੈ, ਦੋ ਅਮਰੀਕੀ ਸ਼ਹਿਰਾਂ ਬਾਰੇ ਇਸ ਤਰ੍ਹਾਂ ਦੀ ਗੱਲ ਕਰਨਾ ਬਹੁਤ ਗੰਭੀਰ ਮਾਮਲਾ ਹੈ। ਹੋਰ ਟੀ.ਵੀ. ਪ੍ਰੋਗਰਾਮਾਂ ਦੇ ਨਾਲ-ਨਾਲ ਯੂਟਿਊਬ ਅਤੇ ਸੋਸ਼ਲ ਮੀਡੀਆ ’ਤੇ ਵੀ ਇਸ ਬਿਆਨ ਨੂੰ ਲੈ ਕੇ ਬਹਿਸ ਅਤੇ ਆਲੋਚਨਾ ਹੋ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਬ੍ਰਿਟਿਸ਼ ਕੋਲੰਬੀਆ ਦੀਆਂ ਵਿਧਾਨ ਸਭਾ ਚੋਣਾਂ ’ਚ ਨਿੱਤਰੀਆਂ 11 ਪੰਜਾਬਣਾਂ ਅਗਲੀ ਖ਼ਬਰ ਗੁਰੂ ਨਾਨਕ ਜਹਾਜ਼ ਦੇ ਸ਼ਹੀਦੀ ਸਾਕੇ ਦੀ 112ਵੀਂ ਸ਼ਹੀਦੀ ਵਰ੍ਹੇਗੰਢ ਮੌਕੇ ਸਮਾਗਮ
Ad Position 24