12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਨਿਊਯਾਰਕ ਵਿਖੇ ਭਾਈ ਜਿੰਦਾ ਤੇ ਭਾਈ ਸੁੱਖਾ ਦੀ ਯਾਦ ’ ਚ ਪੰਥਕ ਸ਼ਹੀਦੀ ਸਮਾਗਮ

ਨਿਊਯਾਰਕ, 12 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)- ਅਮਰੀਕਾ ਦੇ ਨਿਊਯਾਰਕ ਸ਼ਹਿਰ ਦੇ ਰਿਚਮੰਡ ਹਿੱਲ ਸਥਿਤ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਵਿਖੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ, ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਪੰਥਕ ਸ਼ਹੀਦੀ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ 9 ਤੋਂ 11 ਅਕਤੂਬਰ ਤੱਕ ਕਰਵਾਏ ਇਸ ਸਮਾਗਮ ਦੌਰਾਨ ਸਿੱਖ ਇਤਿਹਾਸ, ਕੌਮੀ ਸੰਘਰਸ਼ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ।

Ad Position 21
No active advertisement
ਅਜੀਤ ਡੈਸਕ 13-10-2026
ਨਿਊਯਾਰਕ, 12 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)- ਅਮਰੀਕਾ ਦੇ ਨਿਊਯਾਰਕ ਸ਼ਹਿਰ ਦੇ ਰਿਚਮੰਡ ਹਿੱਲ ਸਥਿਤ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਵਿਖੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ, ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਪੰਥਕ ਸ਼ਹੀਦੀ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ 9 ਤੋਂ 11 ਅਕਤੂਬਰ ਤੱਕ ਕਰਵਾਏ ਇਸ ਸਮਾਗਮ ਦੌਰਾਨ ਸਿੱਖ ਇਤਿਹਾਸ, ਕੌਮੀ ਸੰਘਰਸ਼ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਵਿਸ਼ੇਸ਼ ਧਾਰਮਿਕ ਅਤੇ ਪੰਥਕ ਸਮਾਗਮ ’ਚ ਕੀਰਤਨ, ਕਥਾ ਅਤੇ ਪੰਥਕ ਵਿਚਾਰਾਂ ਰਾਹੀਂ ਸਿੱਖ ਕੌਮ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਦੇ ਨਾਲ ਹੀ ਸਿੱਖ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੱਤਕਾ ਮੁਕਾਬਲੇ ਵੀ ਕਰਵਾਏ ਗਏ। ਗੱਤਕਾ ਫੈਡਰੇਸ਼ਨ ਯੂ.ਐੱਸ.ਏ. ਵਲੋਂ ਨਿਊਯਾਰਕ ਦੇ ਕੁਈਨਜ਼ ਵਿਲੇਜ ਸਥਿਤ ਸਿੱਖ ਸੈਂਟਰ ਆਫ਼ ਨਿਊਯਾਰਕ ਵਿਖੇ ਚੌਥੀ ਯੂ.ਐੱਸ. ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਕਰਵਾਈ ਗਈ। ਇਨ੍ਹਾਂ ਮੁਕਾਬਲਿਆਂ ਰਾਹੀਂ ਸਿੱਖਾਂ ਦੀ ਰਵਾਇਤੀ ਜੰਗੀ ਕਲਾ ਗੱਤਕੇ ਨੂੰ ਉਤਸ਼ਾਹਿਤ ਕਰਨ ਅਤੇ ਨਵੀਂ ਪੀੜ੍ਹੀ ਨੂੰ ਸਿੱਖ ਵਿਰਸੇ ਨਾਲ ਜੋੜਨ ਦਾ ਸੁਨੇਹਾ ਦਿੱਤਾ ਗਿਆ। ਸਮਾਗਮਾਂ ਦਾ ਮੁੱਖ ਉਦੇਸ਼ ਸਿੱਖ ਕੌਮ ਦੇ ਸ਼ਹੀਦਾਂ ਦੀ ਯਾਦ ਨੂੰ ਕਾਇਮ ਰੱਖਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਵਿਰਸੇ ਤੋਂ ਜਾਣੂ ਕਰਵਾਉਣਾ ਸੀ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ( ਉੱਤਰੀ ਅਮਰੀਕਾ ) ਦੀ ਮਾਸਿਕ ਇਕੱਤਰਤਾ ਯਾਦਗਾਰੀ ਹੋ ਨਿੱਬੜੀ ਅਗਲੀ ਖ਼ਬਰ ਬਰਤਾਨੀਆ ਸਰਕਾਰ ਵਲੋਂ ਦੇਸ਼ - ਨਿਕਾਲੇ , ਪਰਿਵਾਰਕ ਜੀਵਨ ਅਤੇ ਸ਼ਰਨ ਲੈਣ ਦੇ ਦਾਅਵਿਆਂ ’ ਤੇ ਸਖ਼ਤੀ ਦੀ ਤਿਆਰੀ
Ad Position 24