ਕੈਲਗਰੀ ਵਿਖੇ ਬਾਬਾ ਬੁੱਢਾ ਜੀ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ
ਕੈਲਗਰੀ, 12 ਅਕਤੂਬਰ (ਜਸਜੀਤ ਸਿੰਘ ਧਾਮੀ)-ਬਾਬਾ ਬੁੱਢਾ ਜੀ ਦੀ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ। ਪਾਠ ਦੇ ਭੋਗ ਉਪਰੰਤ ਸੰਗਤਾਂ ਨੇ ਕੀਰਤਨ, ਕਥਾ ਅਤੇ ਢਾਡੀ ਵਾਰਾਂ ਸਰਵਣ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਕੈਲਗਰੀ, 12 ਅਕਤੂਬਰ (ਜਸਜੀਤ ਸਿੰਘ ਧਾਮੀ)-ਬਾਬਾ ਬੁੱਢਾ ਜੀ ਦੀ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ। ਪਾਠ ਦੇ ਭੋਗ ਉਪਰੰਤ ਸੰਗਤਾਂ ਨੇ ਕੀਰਤਨ, ਕਥਾ ਅਤੇ ਢਾਡੀ ਵਾਰਾਂ ਸਰਵਣ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਸਮੇਂ ਸਵੇਰੇ ਕੈਲਗਰੀ ਯੂਥ ਵਲੋਂ ਆਸਾ ਦੀ ਵਾਰ ਦਾ ਕੀਰਤਨ ਕੀਤਾ ਗਿਆ। ਉਪਰੰਤ ਭਾਈ ਵਿਕਰਮ ਸਿੰਘ, ਗਿਆਨੀ ਦਲਜੀਤ ਸਿੰਘ ਦਮਦਮੀ ਟਕਸਾਲ, ਭਾਈ ਜਸਪ੍ਰੀਤ ਸਿੰਘ ਮਾਣੂੰਕੇ, ਭਾਈ ਗੁਰਸੇਵਕ ਸਿੰਘ, ਭਾਈ ਨਵਦੀਪ ਸਿੰਘ, ਭਾਈ ਗਗਨਦੀਪ ਸਿੰਘ, ਕੈਲਗਰੀ ਦੇ ਬੱਚਿਆਂ, ਭਾਈ ਸੁਖਵਿੰਦਰ ਸਿੰਘ ਨੇ ਕੀਰਤਨ ਨਾਲ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਇਸ ਸਮੇਂ ਪਹੁੰਚੇ ਅਲਬਰਟਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਨਹੀਦ ਨੈਨਸੀ, ਵਿਧਾਇਕ ਇਰਫਾਨ ਸਾਬੀਰ, ਵਿਧਾਇਕ ਪਰਮੀਤ ਸਿੰਘ ਬੋਪਾਰਾਏ ਅਤੇ ਗੁਰਿੰਦਰ ਸਿੰਘ ਬਰਾੜ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਭਾਈ ਦਲਜੀਤ ਸਿੰਘ ਢਿੱਲੋ ਧੀਰੋਵਾਲ ਅਤੇ ਭਾਈ ਰਣਬੀਰ ਸਿੰਘ ਪਰਮਾਰ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ।