14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਕਰਵਾਇਆ

ਬਰੇਸ਼ੀਆ (ਇਟਲੀ), 13 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ,ਕਸਤੇਨੇਦੋਲੋ (ਬਰੇਸ਼ੀਆ) ਵਿਖੇ ਤਿੰਨ ਰੋਜਾ ਸਮਾਗਮ ਕਰਵਾਇਆ ਗਿਆ। ਜਿਸ ’ਚ ਇਟਲੀ ਦੇ ਵੱਖ-ਵੱਖ ਇਲਾਕਿਆਂ ਤੋਂ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆ।

Ad Position 21
No active advertisement
ਅਜੀਤ ਡੈਸਕ 14-10-2026
ਬਰੇਸ਼ੀਆ (ਇਟਲੀ), 13 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ,ਕਸਤੇਨੇਦੋਲੋ (ਬਰੇਸ਼ੀਆ) ਵਿਖੇ ਤਿੰਨ ਰੋਜਾ ਸਮਾਗਮ ਕਰਵਾਇਆ ਗਿਆ। ਜਿਸ ’ਚ ਇਟਲੀ ਦੇ ਵੱਖ-ਵੱਖ ਇਲਾਕਿਆਂ ਤੋਂ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆ। ਇਸ ਅਵਸਰ ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਦੀਵਾਨਾਂ ਦੀ ਆਰੰਭਤਾ ਮੌਕੇ ਹੈਡ ਗ੍ਰੰਥੀ ਭਾਈ ਦਿਲਪ੍ਰੀਤ ਸਿੰਘ ਜੀ ਦੇ ਕੀਰਤਨੀ ਜੱਥੇ ਦੁਆਰਾ ਗੁਰਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ। ਉਪਰੰਤ ਭਾਈ ਜਸਵੀਰ ਸਿੰਘ ਸਾਥੀਆਂ ਵੱਲੋਂ ਕਵੀਸ਼ਰੀ ਵਾਰਾਂ ਦਾ ਗਾਇਨ ਕੀਤਾ ਗਿਆ। ਪੰਥ ਪ੍ਰਸਿੱਧ ਢਾਡੀ ਜੱਥਾ ਭਾਈ ਦਲਵਿੰਦਰ ਸਿੰਘ ਦਮਨ ਦੁਆਰਾ ਢਾਡੀ ਵਾਰਾਂ ਨਾਲ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਲਈ ਲੰਗਰਾਂ ਵਿੱਚ ਮਿੱਸੇ ਪ੍ਰਸ਼ਾਦੇ, ਦਹੀ, ਲੱਸੀ, ਅਚਾਰ, ਖੀਰ ਆਦਿ ਬਾਬਾ ਬੁੱਢਾ ਸਾਹਿਬ ਜੀ ਦੇ ਅਸਥਾਨਾਂ ਦੀ ਮਰਿਆਦਾ ਅਨੁਸਾਰ ਚਲਾਏ ਗਏ।ਸ਼ਨੀਵਾਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਗਿਆਨ ਮੁਕਾਬਲੇ ਕਰਵਾਏ। ਜਿਹਨਾਂ ਲਈ ਭਾਈ ਜਸਵੀਰ ਸਿੰਘ ਅਤੇ ਹੋਰਨਾਂ ਸੇਵਾਦਾਰ ਬੀਬੀਆਂ ਤੋਂ ਬੱਚਿਆ ਨੇ ਸਿਖਲਾਈ ਪ੍ਰਾਪਤ ਕੀਤੀ। ਐਤਵਾਰ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੁਆਰਾ ਸਮੂਹ ਸੰਗਤਾਂ ਅਤੇ ਕਲਤੂਰਾ ਸਿੱਖ ਜੱਥੇਬੰਦੀ ਦੇ ਸਹਿਯੋਗ ਨਾਲ ਦਸਤਾਰ ਅਤੇ ਦੁਮਾਲਾ ਮੁਕਾਬਲੇ ਕਰਵਾਏ ਗਏ। ਗੁਰਮਤਿ ਗਿਆਨ ਮੁਕਾਬਲੇ ਅਤੇ ਦਸਤਾਰ, ਦੁਮਾਲਾ ਮੁਕਾਬਲੇ ’ਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਸਨਮਾਨ ਚਿੰਨ ਭੇਂਟ ਕੀਤੇ ਗਏ।ਸਾਹਿਬਜਾਦਾ ਬਾਬਾ ਅਜੀਤ ਸਿੰਘ, ਸਾਹਿਬਜਾਦਾ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ, ਬਨਿਅੋਲੋ ਮੇਲਾ ਦੇ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਲਾਲ ਸਿੰਘ ਸੁਰਤਾਪੁਰ,ਅਮਰੀਕ ਸਿੰਘ ਬੂਰੇ ਜੱਟਾਂ, ਹਰਦੇਵ ਸਿੰਘ ਗਰੇਵਾਲ, ਜਸਵੀਰ ਸਿੰਘ ਗੇਦੀ, ਦੇਵ ਸਿੰਘ ਰਹੀਮਪੁਰ, ਜਗਜੀਤ ਸਿੰਘ ਧਾਲੀਵਾਲ, ਰਮਿੰਦਰ ਸਿੰਘ ਰੋਮੀ, ਸੰਤੋਖ ਸਿੰਘ ਲਾਬੜਾ, ਭੁਪਿੰਦਰ ਸਿੰਘ, ਦਲਜੀਤ ਸਿੰਘ ,ਰਣਜੀਤ ਸਿੰਘ, ਪਰਮਜੀਤ ਸਿੰਘ ਅਤੇ ਜਗਦੀਸ਼ ਲਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ . ਆਈ . ਬਰਤਾਨੀਆ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਬਣ ਸਕਦੀ ਹੈ - ਐੱਮਆਈ -5 ਮੁਖੀ ਦੀ ਚਿਤਾਵਨੀ ਏ.ਆਈ. ਦੀ ਮਦਦ ਨਾਲ ਅੱ... ਅਗਲੀ ਖ਼ਬਰ ਅਮਰੀਕਾ ’ ਚ ਰੋਲਰ ਕੋਸਟਰ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ , ਕਈ ਜ਼ਖ਼ਮੀ
Ad Position 24