ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਲੋਂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਨਿੰਦਾ
ਲੰਡਨ, 14 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਅਤੇ ਨਿੱਤ ਹੋ ਰਹੇ ਕਤਲਾਂ ’ਤੇ ਚਿੰਤਾ ਪ੍ਰਗਟਾਵਾ ਕਰਦਿਆਂ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਨੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਲੰਮੇਂ ਸਮੇਂ ਤੋਂ ਜੱਦੋ-ਜਹਿਦ ਕਰ ਰਹੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਸਖ਼ਤ ਨਿੰਦਾ ਕੀਤੀ ਹੈ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੱਲੀ, ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਜਨਰਲ ਸਕੱਤਰ ਸ਼ਰਨਬੀਰ ਸਿੰਘ ਸੰਘਾ, ਸੁਰਿੰਦਰ ਸਿੰਘ ਢੱਟ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਾ ਘੁਣ ਵਾਂਗ ਖਾਹ ਰਿਹਾ ਹੈ ਪਰ ਨਸ਼ਾ ਤਸਕਰਾਂ ਵਿਰੁੱਧ ਕੋਈ ਠੋਸ ਕਾਰਵਾਈ ਨਹੀਂ ਹੋ ਰਹੀ, ਜਿਸ ਕਰਕੇ ਆਮ ਲੋਕਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ ਅਤੇ ਨਸ਼ਾ ਤਸਕਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।
ਅਜੀਤ ਡੈਸਕ
15-10-2026