16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਮਿੰਦਰ ਸਿੰਘ ਝੋਟੇ ਦੀ ਹੱਤਿਆ ਦੀ ਵਰਲਡ ਸਿੱਖ ਪਾਰਲੀਮੈਂਟ ਵਲੋਂ ਨਿੰਦਿਆ

ਬਰਲਨਿ, 15 ਅਕਤੂਬਰ (ਲਖਵਿੰਦਰ ਸਿੰਘ ਵਲਟੋਹਾ)-ਵਰਲਡ ਸਿੱਖ ਪਾਰਲੀਮੈਂਟ ਨੇ ਪੰਜਾਬ ’ਚ ਨਸ਼ਿਆਂ ਵਿਰੁੱਧ ਜ਼ਮੀਨੀ ਪੱਧਰ ’ਤੇ ਸੰਘਰਸ਼ ਕਰਨ ਵਾਲੇ ਕਾਰਕੁਨ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਆਿਂ ਇਸ ਘਟਨਾ ਨੂੰ ਪੰਜਾਬ ਦੀ ਜ਼ਮੀਰ ਨੂੰ ਝੰਜੋੜਨ ਵਾਲੀ ਕਰਾਰ ਦਿੱਤਾ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਨਸ਼ਿਆਂ ਦੇ ਵਪਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਅਿਤ ਨਹੀਂ ਹਨ ਤਾਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢਣ ਲਈ ਕੌਣ ਅੱਗੇ ਆਵੇਗਾ?

Ad Position 21
No active advertisement
ਅਜੀਤ ਡੈਸਕ 16-10-2026

ਬਰਲਨਿ, 15 ਅਕਤੂਬਰ (ਲਖਵਿੰਦਰ ਸਿੰਘ ਵਲਟੋਹਾ)-ਵਰਲਡ ਸਿੱਖ ਪਾਰਲੀਮੈਂਟ ਨੇ ਪੰਜਾਬ ’ਚ ਨਸ਼ਿਆਂ ਵਿਰੁੱਧ ਜ਼ਮੀਨੀ ਪੱਧਰ ’ਤੇ ਸੰਘਰਸ਼ ਕਰਨ ਵਾਲੇ ਕਾਰਕੁਨ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਆਿਂ ਇਸ ਘਟਨਾ ਨੂੰ ਪੰਜਾਬ ਦੀ ਜ਼ਮੀਰ ਨੂੰ ਝੰਜੋੜਨ ਵਾਲੀ ਕਰਾਰ ਦਿੱਤਾ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਨਸ਼ਿਆਂ ਦੇ ਵਪਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਅਿਤ ਨਹੀਂ ਹਨ ਤਾਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢਣ ਲਈ ਕੌਣ ਅੱਗੇ ਆਵੇਗਾ? ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਭਾਈ ਜਤਿੰਦਰ ਸਿੰਘ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਮਨਬੀਰ ਸਿੰਘ ਸੰਧੂ, ਭਾਈ ਭਗਤ ਸਿੰਘ ਕੈਨੇਡਾ, ਭਾਈ ਪ੍ਰਤਿਪਾਲ ਸਿੰਘ ਸਵਿਟਜ਼ਰਲੈਂਡ, ਭਾਈ ਹਰਜੋਤ ਸਿੰਘ ਸੰਧੂ ਹਾਲੈਂਡ, ਭਾਈ ਸਤਨਾਮ ਸਿੰਘ ਅਤੇ ਭਾਈ ਸ਼ਿੰਗਾਰਾ ਸਿੰਘ ਮਾਨ ਫਰਾਂਸ ਨੇ ਜਾਰੀ ਕੀਤੇ ਸਾਂਝੇ ਬਿਆਨ ’ਚ ਇਹ ਪ੍ਰਤੀਕਿਰਿਆ ਪ੍ਰਗਟਾਈ। ਜਥੇਬੰਦੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਨੂੰ ਸਰਿਫ਼ ਕੁਝ ਵਿਅਕਤੀਆਂ ਦੀਆਂ ਅਪਰਾਧਕਿ ਸਰਗਰਮੀਆਂ ਤੱਕ ਸੀਮਤ ਕਰਕੇ ਨਹੀਂ ਦੇਖਿਆ ਜਾ ਸਕਦਾ, ਸਗੋਂ ਸਰਕਾਰੀ ਨੀਤੀਆਂ, ਪ੍ਰਸ਼ਾਸਨਕਿ ਨਾਕਾਮੀਆਂ ਅਤੇ ਕਥਤਿ ਸਿਆਸੀ ਤੇ ਪੁਲਿਸ ਸਰਪ੍ਰਸਤੀ ਦੇ ਪਹਲਿੂਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

Ad Position 22
No active advertisement
ਪਿਛਲੀ ਖ਼ਬਰ ਮੱਧਕਾਲੀ ਚੋਣਾਂ ਤੋਂ ਪਹਿਲਾਂ ਟਰੰਪ ਦੇ ਵੱਡੇ ਐਲਾਨ , 5 ਹਜ਼ਾਰ ਡਾਲਰ ਦੇ ਚੈੱਕਾਂ ਦਾ ਵਾਅਦਾ ਅਗਲੀ ਖ਼ਬਰ ਬੀਮੇ ਦੇ ਪੈਸੇ ਲੈਣ ਲਈ ਆਪਣਾ ਹੀ ਟਰੱਕ ਸਾੜਨ ਦੇ ਦੋਸ਼ ਹੇਠ ਅਸ਼ਰਫ ਖਾਨ ਖ਼ਿਲਾਫ਼ ਮਾਮਲਾ ਦਰਜ
Ad Position 24