18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਕਾਟਲੈਂਡ ਦੀਆਂ ਯੂਨੀਵਰਸਿਟੀਆਂ ਵਿਚ ਪੜ੍ਹਨ ਆਏ ਭਾਰਤੀ ਵਿਦਿਆਰਥੀਆਂ ਦਾ ਭਾਰਤੀ ਕੌਂਸਲੇਟ ਵਲੋਂ ਨਿੱਘਾ ਸਵਾਗਤ

ਗਲਾਸਗੋ, 18 ਅਕਤੂਬਰ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿਚ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਭਾਰਤ ਤੋਂ ਆਏ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਸਕਾਟਲੈਂਡ ਦੀ ਰਾਜਧਾਨੀ ਐਡਿਨਬਰਾ ਸਥਿਤ ਭਾਰਤੀ ਕੌਂਸਲੇਟ ਜਨਰਲ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਰਤੀ ਵਿਦਿਆਰਥੀਆਂ ਨੂੰ ਸਕਾਟਲੈਂਡ ਦੇ ਵਿੱਦਿਅਕ ਮਾਹੌਲ, ਵਿਦਿਆਰਥੀ ਜੀਵਨ, ਭਲਾਈ ਸੇਵਾਵਾਂ ਅਤੇ ਭਵਿੱਖ ਵਿਚ ਮਿਲਣ ਵਾਲੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 19-10-2026
ਗਲਾਸਗੋ, 18 ਅਕਤੂਬਰ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿਚ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਭਾਰਤ ਤੋਂ ਆਏ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਸਕਾਟਲੈਂਡ ਦੀ ਰਾਜਧਾਨੀ ਐਡਿਨਬਰਾ ਸਥਿਤ ਭਾਰਤੀ ਕੌਂਸਲੇਟ ਜਨਰਲ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਰਤੀ ਵਿਦਿਆਰਥੀਆਂ ਨੂੰ ਸਕਾਟਲੈਂਡ ਦੇ ਵਿੱਦਿਅਕ ਮਾਹੌਲ, ਵਿਦਿਆਰਥੀ ਜੀਵਨ, ਭਲਾਈ ਸੇਵਾਵਾਂ ਅਤੇ ਭਵਿੱਖ ਵਿਚ ਮਿਲਣ ਵਾਲੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦਾ ਮੁੱਖ ਉਦੇਸ਼ ਨਵੇਂ ਆਏ ਵਿਦਿਆਰਥੀਆਂ ਦਾ ਹੌਸਲਾ ਵਧਾਉਣਾ ਅਤੇ ਉਨ੍ਹਾਂ ਨੂੰ ਸਕਾਟਲੈਂਡ ਵਿਚ ਆਪਣੀ ਪੜ੍ਹਾਈ ਤੇ ਰਿਹਾਇਸ਼ ਦੌਰਾਨ ਲੋੜੀਂਦੀ ਸਹਾਇਤਾ ਬਾਰੇ ਜਾਣੂ ਕਰਵਾਉਣਾ ਸੀ। ਸਮਾਗਮ ਨੂੰ ਸੰਬੋਧਨ ਕਰਦਿਆਂ ਐਡਨਬਰਾ ਵਿਚ ਭਾਰਤੀ ਕੌਂਸਲ ਜਨਰਲ ਸਿਧਾਰਥ ਮਲਿਕ ਨੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕਿ ਐਡਿਨਬਰਾ ਸਥਿਤ ਭਾਰਤੀ ਕੌਂਸਲੇਟ ਉਨ੍ਹਾਂ ਲਈ ਵਿਦੇਸ਼ ਵਿਚ ਆਪਣੇ ਘਰ ਵਰਗਾ ਸਹਾਰਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਸਕਾਟਲੈਂਡ ਵਿਚ ਰਹਿਣ ਦੌਰਾਨ ਲੋੜ ਪੈਣ ’ਤੇ ਕੌਂਸਲੇਟ ਉਨ੍ਹਾਂ ਨੂੰ ਢੁਕਵੀਂ ਸਲਾਹ, ਮਾਰਗਦਰਸ਼ਨ ਅਤੇ ਕੌਂਸਲਰ ਸਹਾਇਤਾ ਪ੍ਰਦਾਨ ਕਰਨ ਲਈ ਉਪਲਬਧ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਵੱਲ ਪੂਰਾ ਧਿਆਨ ਦੇਣ ਅਤੇ ਸਕਾਟਲੈਂਡ ਵਿਚ ਮਿਲਣ ਵਾਲੇ ਵਿੱਦਿਅਕ ਤੇ ਸੱਭਿਆਚਾਰਕ ਮੌਕਿਆਂ ਦਾ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਭਾਰਤੀ ਰਾਸ਼ਟਰੀ ਵਿਦਿਆਰਥੀ ਸੰਘ ਦੀ ਸਕਾਟਲੈਂਡ ਇਕਾਈ (ਇਨਸਾ ਸਕਾਟਲੈਂਡ) ਦੇ ਨੁਮਾਇੰਦੇ ਪੁਨੀਤ ਦਿਵੇਦੀ, ਐਡਿਨਬਰਾ ਯੂਨੀਵਰਸਿਟੀ ਦੇ ਪ੍ਰੋਫੈਸਰ ਪੰਕਜ ਅਤੇ ਸਕਾਟਿਸ਼ ਸਰਕਾਰ ਦੇ ਨੁਮਾਇੰਦੇ ਕ੍ਰੇਗ ਥਾਮਸਨ ਨੇ ਵੀ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਬੁਲਾਰਿਆਂ ਨੇ ਸਕਾਟਲੈਂਡ ਵਿਚ ਵਿਦਿਆਰਥੀ ਜੀਵਨ, ਮਾਨਸਿਕ ਤੇ ਸਰੀਰਕ ਤੰਦਰੁਸਤੀ, ਸਥਾਨਕ ਸਮਾਜ ਨਾਲ ਸਾਂਝ ਅਤੇ ਉਪਲਬਧ ਮੌਕਿਆਂ ਬਾਰੇ ਲਾਭਦਾਇਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਨਵੇਂ ਵਿੱਦਿਅਕ ਅਤੇ ਸਮਾਜਿਕ ਮਾਹੌਲ ਵਿਚ ਆਪਣੀ ਥਾਂ ਬਣਾਉਣ ਲਈ ਉਤਸ਼ਾਹਿਤ ਕੀਤਾ।ਸਵਾਗਤੀ ਸਮਾਗਮ ਦੌਰਾਨ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਨਾਲ ਵਿਦਿਆਰਥੀਆਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੁੜਨ ਅਤੇ ਇਕ-ਦੂਜੇ ਨਾਲ ਜਾਣ-ਪਛਾਣ ਵਧਾਉਣ ਦਾ ਮੌਕਾ ਮਿਲਿਆ। ਭਾਰਤੀ ਕੌਂਸਲੇਟ ਵਲੋਂ ਨਵੇਂ ਵਿਦਿਆਰਥੀਆਂ ਨੂੰ ਸਕਾਟਲੈਂਡ ਵਿੱਚ ਉਨ੍ਹਾਂ ਦੇ ਵਿੱਦਿਅਕ ਸਫ਼ਰ ਦੀ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਹ ਸਮਾਗਮ ਸਕਾਟਲੈਂਡ ਵਿੱਚ ਭਾਰਤੀ ਵਿਦਿਆਰਥੀਆਂ ਅਤੇ ਭਾਰਤੀ ਕੌਂਸਲੇਟ ਵਿਚਕਾਰ ਆਪਸੀ ਸੰਪਰਕ ਤੇ ਸਹਿਯੋਗ ਨੂੰ ਮਜ਼ਬੂਤ ਕਰਨ ਦਾ ਮਹੱਤਵਪੂਰਨ ਉਪਰਾਲਾ ਮੰਨਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਚੀਕਾ ਦੇ ਇਕ ਰਿਹਾਇਸ਼ੀ ਘਰ ’ਚੋਂ 33 ਡੱਬੇ ਵਿਸਫੋਟਕ ਤੇ ਪਟਾਕੇ ਬਰਾਮਦ, ਦੋਸ਼ੀ ਗ੍ਰਿਫ਼ਤਾਰ ਅਗਲੀ ਖ਼ਬਰ ਹਰਿਆਣਾ ਦੇ ਖੇਤੀਬਾੜੀ ਮੰਤਰੀ ਨੇ ਕੀਤਾ ਕਾਲਾਂਵਾਲੀ ਦੀ ਅਨਾਜ ਮੰਡੀ ਦਾ ਦੌਰਾ
Ad Position 24