ਬਰਤਾਨੀਆ ਵਿਚ ਸਿੱਖ ਹੱਕਾਂ ਦੀ ਰਾਖੀ ਲਈ ‘ ਦ ਸਿੱਖ ਵੋਟ ’ ਮੁਹਿੰਮ ਦਾ ਆਗਾਜ਼
ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਵਿਚ ਸਿੱਖ ਭਾਈਚਾਰੇ ਦੇ ਧਾਰਮਿਕ, ਸਮਾਜਿਕ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ‘ਦ ਸਿੱਖ ਵੋਟ’ ਨਾਮੀ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ, ਵਿਤਕਰੇ ਅਤੇ ਸਿੱਖ ਪਛਾਣ ਨਾਲ ਜੁੜੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਦੇ ਨਾਲ-ਨਾਲ ਸਿਆਸੀ ਨੁਮਾਇੰਦਿਆਂ ਦੀ ਜਵਾਬਦੇਹੀ ਯਕੀਨੀ ਬਣਾਉਣਾ ਹੈ।
ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਵਿਚ ਸਿੱਖ ਭਾਈਚਾਰੇ ਦੇ ਧਾਰਮਿਕ, ਸਮਾਜਿਕ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ‘ਦ ਸਿੱਖ ਵੋਟ’ ਨਾਮੀ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ, ਵਿਤਕਰੇ ਅਤੇ ਸਿੱਖ ਪਛਾਣ ਨਾਲ ਜੁੜੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਦੇ ਨਾਲ-ਨਾਲ ਸਿਆਸੀ ਨੁਮਾਇੰਦਿਆਂ ਦੀ ਜਵਾਬਦੇਹੀ ਯਕੀਨੀ ਬਣਾਉਣਾ ਹੈ। ਪ੍ਰੈੱਸ ਨੂੰ ਜਾਰੀ ਬਿਆਨ ਅਨੁਸਾਰ ਮੁਹਿੰਮ ਵਲੋਂ ਦੇਸ਼ ਭਰ ਦੇ ਗੁਰਦੁਆਰਾ ਸਾਹਿਬਾਨ ਦੇ ਸਹਿਯੋਗ ਨਾਲ ਭਾਈਚਾਰਕ ਇਕੱਠ ਕਰਵਾਏ ਜਾਣਗੇ। ਜਥੇਬੰਦੀ ਨੇ ਬਰਤਾਨਵੀ ਸਰਕਾਰ ਤੋਂ ਗੁਰਦੁਆਰਿਆਂ ਦੀ ਸੁਰੱਖਿਆ ਲਈ ਬਰਾਬਰ ਫੰਡ ਦੇਣ ਅਤੇ ਪੁਲਿਸ ਰਿਕਾਰਡ ਵਿਚ ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ ਨੂੰ ਵੱਖਰੀ ਸ਼੍ਰੇਣੀ ਵਜੋਂ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਸਕੂਲਾਂ ਦੇ ਪਾਠਕ੍ਰਮ ਵਿਚ ਸਿੱਖ ਇਤਿਹਾਸ ਅਤੇ ਪਛਾਣ ਬਾਰੇ ਸਿੱਖਿਆ ਸ਼ਾਮਲ ਕਰਨ, ਸਿੱਖ ਬੱਚਿਆਂ ਨਾਲ ਹੁੰਦੀ ਧੱਕੇਸ਼ਾਹੀ ਰੋਕਣ, ਐੱਨ.ਐੱਚ.ਐੱਸ. ਵਿਚ ਸਿੱਖ ਮਰੀਜ਼ਾਂ ਦੇ ਧਾਰਮਿਕ ਵਿਸ਼ਵਾਸਾਂ ਦਾ ਸਤਿਕਾਰ ਯਕੀਨੀ ਬਣਾਉਣ ਅਤੇ ਕਿਰਪਾਨ ਸਮੇਤ ਪੰਜ ਕਕਾਰਾਂ ਨੂੰ ਸਪੱਸ਼ਟ ਕਾਨੂੰਨੀ ਸੁਰੱਖਿਆ ਦੇਣ ਦੀ ਮੰਗ ਕੀਤੀ ਗਈ ਹੈ। ਮੁਹਿੰਮ ਨੇ ਵਿਦੇਸ਼ੀ ਦਖ਼ਲਅੰਦਾਜ਼ੀ ਤੋਂ ਬਰਤਾਨਵੀ ਸਿੱਖਾਂ ਦੀ ਸੁਰੱਖਿਆ, ਜਗਤਾਰ ਸਿੰਘ ਜੌਹਲ ਦੇ ਮਾਮਲੇ ਵਿਚ ਇਨਸਾਫ਼, ਅਵਤਾਰ ਸਿੰਘ ਖੰਡਾ ਦੀ ਮੌਤ ਦੀ ਜਾਂਚ ਅਤੇ 1984 ਦੇ ਸ੍ਰੀ ਦਰਬਾਰ ਸਾਹਿਬ ਉੱਪਰ ਫ਼ੌਜੀ ਹਮਲੇ ਵਿਚ ਬਰਤਾਨਵੀ ਸਰਕਾਰ ਦੀ ਭੂਮਿਕਾ ਦੀ ਉੱਚ ਪੱਧਰੀ ਜਾਂਚ ਦੀ ਮੰਗ ਵੀ ਕੀਤੀ ਹੈ।‘ਦ ਸਿੱਖ ਵੋਟ’ ਵੱਲੋਂ ਸਿੱਖਾਂ ਦੀਆਂ ਸਮੱਸਿਆਵਾਂ ਅਤੇ ਵਿਚਾਰ ਇਕੱਠੇ ਕਰਨ ਲਈ ‘ਵਾਇਸ ਆਫ਼ ਦ ਸਿੱਖ’ ਸਰਵੇਖਣ ਵੀ ਸ਼ੁਰੂ ਕੀਤਾ ਗਿਆ ਹੈ। ਜਥੇਬੰਦੀ ਦੇ ਬੁਲਾਰੇ ਮਨਪ੍ਰੀਤ ਸਿੰਘ ਨੇ ਸਮੂਹ ਬਰਤਾਨਵੀ ਸਿੱਖਾਂ ਨੂੰ ਇਸ ਸਰਵੇਖਣ ਵਿੱਚ ਹਿੱਸਾ ਲੈਣ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ।