19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਮਰੀਕਾ ’ ਚ ਵਿਦੇਸ਼ੀ ਵਿਦਿਆਰਥੀਆਂ ਲਈ ਸੀ . ਪੀ . ਟੀ . ਨਿਯਮ ਸਖ਼ਤ

ਨਿਊਯਾਰਕ, 19 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ) – ਅਮਰੀਕਾ ਵਿਚ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ ਕੰਮ ਕਰਨਾ ਔਖਾ ਹੋ ਗਿਆ ਹੈ। ਟਰੰਪ ਪ੍ਰਸ਼ਾਸਨ ਵਲੋਂ ਸੀ.

Ad Position 21
No active advertisement
ਅਜੀਤ ਡੈਸਕ 20-10-2026
ਨਿਊਯਾਰਕ, 19 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ) – ਅਮਰੀਕਾ ਵਿਚ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ ਕੰਮ ਕਰਨਾ ਔਖਾ ਹੋ ਗਿਆ ਹੈ। ਟਰੰਪ ਪ੍ਰਸ਼ਾਸਨ ਵਲੋਂ ਸੀ.ਪੀ.ਟੀ. ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ਾਂ ਤੋਂ ਬਾਅਦ ਹਾਰਵਰਡ ਸਮੇਤ ਕਈ ਵੱਡੀਆਂ ਯੂਨੀਵਰਸਿਟੀਆਂ ਨੇ ਕੰਮ ਦੀ ਸਿਖਲਾਈ ਲਈ ਮਨਜ਼ੂਰੀ ਦੇਣ ਉੱਤੇ ਪਾਬੰਦੀਆਂ ਲਗਾ ਦਿੱਤੀਆਂ ਹਨ। ਇਸ ਫ਼ੈਸਲੇ ਵਿਰੁੱਧ ਚਾਰ ਪ੍ਰਮੁੱਖ ਸਿੱਖਿਆ ਸੰਸਥਾਵਾਂ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਮਾਮਲੇ ਦੀ ਸੁਣਵਾਈ 6 ਨਵੰਬਰ ਨੂੰ ਹੋਵੇਗੀ। ਸੀ.ਪੀ.ਟੀ. ਪ੍ਰੋਗਰਾਮ ਤਹਿਤ ਐੱਫ-1 ਵੀਜ਼ੇ ਵਾਲੇ ਵਿਦੇਸ਼ੀ ਵਿਦਿਆਰਥੀ ਆਪਣੀ ਪੜ੍ਹਾਈ ਨਾਲ ਸੰਬੰਧਿਤ ਕੰਪਨੀਆਂ ਵਿਚ ਕੰਮ ਕਰ ਸਕਦੇ ਹਨ। ਨਵੇਂ ਨਿਰਦੇਸ਼ਾਂ ਮੁਤਾਬਕ ਹੁਣ ਅਜਿਹੇ ਕੰਮ ਲਈ ਮਨਜ਼ੂਰੀ ਤਾਂ ਹੀ ਮਿਲੇਗੀ ਜੇਕਰ ਇਹ ਡਿਗਰੀ ਪੂਰੀ ਕਰਨ ਲਈ ਲਾਜ਼ਮੀ ਹੋਵੇ। ਸਿਰਫ਼ ਕੰਮ ਦਾ ਤਜਰਬਾ ਹਾਸਲ ਕਰਨ ਜਾਂ ਪੜ੍ਹਾਈ ਦੇ ਅੰਕ ਲੈਣ ਲਈ ਕੀਤੀ ਜਾਣ ਵਾਲੀ ਸਿਖਲਾਈ ਨੂੰ ਮਨਜ਼ੂਰੀ ਮਿਲਣੀ ਮੁਸ਼ਕਿਲ ਹੋ ਗਈ ਹੈ। ਇਨ੍ਹਾਂ ਪਾਬੰਦੀਆਂ ਦਾ ਅਸਰ ਹਾਰਵਰਡ, ਐੱਮਆਈਟੀ, ਯੇਲ, ਬਰਕਲੇ ਅਤੇ ਪੈਨਸਿਲਵੇਨੀਆ ਯੂਨੀਵਰਸਿਟੀ ਉੱਤੇ ਪਿਆ ਹੈ। ਹਾਰਵਰਡ ਦੇ ਕਈ ਵਿਭਾਗਾਂ ਨੇ ਨਵੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ ਅਰਜ਼ੀਆਂ ਰੋਕ ਦਿੱਤੀਆਂ ਹਨ। ਐੱਮਆਈਟੀ ਨੇ ਵੀ ਕੁਝ ਅਰਜ਼ੀਆਂ ਉੱਤੇ ਕਾਰਵਾਈ ਅਸਥਾਈ ਤੌਰ ’ਤੇ ਬੰਦ ਕਰ ਦਿੱਤੀ ਹੈ। ਇਸ ਕਾਰਨ ਕਈ ਵਿਦਿਆਰਥੀਆਂ ਨੂੰ ਪਹਿਲਾਂ ਤੋਂ ਮਿਲੇ ਕੰਮ ਦੇ ਮੌਕੇ ਗੁਆਉਣੇ ਪਏ ਹਨ। ਅਮਰੀਕਾ ਦੀਆਂ ਚਾਰ ਵੱਡੀਆਂ ਸਿੱਖਿਆ ਸੰਸਥਾਵਾਂ ਨੇ ਦੋਸ਼ ਲਗਾਇਆ ਹੈ ਕਿ ਸਰਕਾਰ ਨੇ ਤੈਅ ਕਾਨੂੰਨੀ ਪ੍ਰਕਿਰਿਆ ਅਪਣਾਏ ਬਿਨਾਂ ਪੁਰਾਣੇ ਨਿਯਮਾਂ ਨੂੰ ਲਾਗੂ ਕਰਨ ਦਾ ਤਰੀਕਾ ਬਦਲ ਦਿੱਤਾ ਹੈ। ਉਨ੍ਹਾਂ ਅਦਾਲਤ ਤੋਂ ਮੰਗ ਕੀਤੀ ਹੈ ਕਿ ਮਾਮਲੇ ਦਾ ਫ਼ੈਸਲਾ ਹੋਣ ਤੱਕ ਇਨ੍ਹਾਂ ਨਿਰਦੇਸ਼ਾਂ ਉੱਤੇ ਰੋਕ ਲਗਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜਨਮ ਤੋਂ ਕੁਝ ਘੰਟਿਆਂ ਬਾਅਦ ਮਾਂ ਨੇ ਟੈਲੀਫ਼ੋਨ ਬੂਥ ਵਿਚ ਛੱਡੀ ਨਵਜੰਮੀ ਧੀ ਅਗਲੀ ਖ਼ਬਰ ਇਲਹਾਨ ਉਮਰ ਦੇ ਹੱਕ ’ ਚ ਡਟੇ ਬਰਾਕ ਓਬਾਮਾ
Ad Position 24