20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬਰਤਾਨੀਆ ਵਿਚ ਬੇਰੁਜ਼ਗਾਰੀ ਦਰ ਘਟ ਕੇ 4.7 ਫ਼ੀਸਦੀ ਹੋਈ

ਲੰਡਨ, 20 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਵਿਚ ਬੇਰੁਜ਼ਗਾਰੀ ਦਰ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਨੈਸ਼ਨਲ ਸਟੈਟਿਸਟਿਕਸ ਦਫ਼ਤਰ ਵਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਦੀ ਬੇਰੁਜ਼ਗਾਰੀ ਦਰ 4.

Ad Position 21
No active advertisement
ਅਜੀਤ ਡੈਸਕ 21-10-2026
ਲੰਡਨ, 20 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਵਿਚ ਬੇਰੁਜ਼ਗਾਰੀ ਦਰ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਨੈਸ਼ਨਲ ਸਟੈਟਿਸਟਿਕਸ ਦਫ਼ਤਰ ਵਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਦੀ ਬੇਰੁਜ਼ਗਾਰੀ ਦਰ 4.9 ਫ਼ੀਸਦੀ ਤੋਂ ਘਟ ਕੇ 4.7 ਫ਼ੀਸਦੀ ਰਹਿ ਗਈ ਹੈ।ਅਗਸਤ ਤੱਕ ਦੇ ਤਿੰਨ ਮਹੀਨਿਆਂ ਦੇ ਅੰਕੜਿਆਂ ਅਨੁਸਾਰ ਬੇਰੁਜ਼ਗਾਰੀ ਦਰ ਪਿਛਲੇ ਸਾਲ ਜੁਲਾਈ ਤੋਂ ਬਾਅਦ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਈ ਹੈ।ਇਹ ਅੰਕੜੇ ਅਰਥਸ਼ਾਸਤਰੀਆਂ ਦੀਆਂ ਉਮੀਦਾਂ ਦੇ ਉਲਟ ਸਾਹਮਣੇ ਆਏ ਹਨ। ਮਾਹਿਰਾਂ ਨੇ ਵਧ ਰਹੇ ਕਾਰੋਬਾਰੀ ਖ਼ਰਚਿਆਂ ਅਤੇ ਰੁਜ਼ਗਾਰਦਾਤਾਵਾਂ ਉੱਪਰ ਪੈ ਰਹੇ ਵਿੱਤੀ ਬੋਝ ਕਾਰਨ ਬੇਰੁਜ਼ਗਾਰੀ ਦਰ ਵਧ ਕੇ 5 ਫ਼ੀਸਦੀ ਹੋਣ ਦੀ ਸੰਭਾਵਨਾ ਪ੍ਰਗਟਾਈ ਸੀ। ਬੇਰੁਜ਼ਗਾਰੀ ਵਿਚ ਆਈ ਇਸ ਕਮੀ ਨਾਲ ਬੈਂਕ ਆਫ਼ ਇੰਗਲੈਂਡ ਵਲੋਂ ਅਗਲੇ ਮਹੀਨੇ ਵਿਆਜ ਦਰਾਂ ਵਿਚ ਵਾਧਾ ਕਰਨ ਦੇ ਪੱਖ ਨੂੰ ਮਜ਼ਬੂਤੀ ਮਿਲ ਸਕਦੀ ਹੈ। ਹਾਲਾਂਕਿ, ਵਿਆਜ ਦਰਾਂ ਸੰਬੰਧੀ ਅੰਤਿਮ ਫ਼ੈਸਲਾ ਬੈਂਕ ਆਫ਼ ਇੰਗਲੈਂਡ ਵਲੋਂ ਆਰਥਿਕ ਹਾਲਾਤ ਅਤੇ ਮਹਿੰਗਾਈ ਦੇ ਅੰਕੜਿਆਂ ਨੂੰ ਧਿਆਨ ਵਿਚ ਰੱਖਦਿਆਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਕੌਰ ਸ਼ੈਲੋਨ ਦੀ ਪਹਿਲੀ ਕਾਵਿ - ਪੁਸਤਕ ‘ ਭਾਵਨਾਵਾਂ ਦਾ ਸਾਗਰ ’ ਸਾਊਥਾਲ ਵਿਖੇ ਲੋਕ - ਅਰਪਿਤ ਅਗਲੀ ਖ਼ਬਰ ਅਮਰੀਕਾ ਵਿਚ 4 ਲੋਕਾਂ ਦੀ ਗੋਲੀਆਂ ਮਾਰ ਕੇ ਹੱਤਿਆ - ਹਮਲਾਵਰ ਨੇ ਵੀ ਕੀਤੀ ਖ਼ੁਦਕੁਸ਼ੀ
Ad Position 24