ਜੰਮੂ - ਕਸ਼ਮੀਰ ’ ਤੇ ਭਾਰਤ ਦੀ ਪ੍ਰਭੂਸੱਤਾ ਦੇ ਸਮਰਥਨ ਵਿਚ ਬਰਤਾਨਵੀ ਸੰਸਦ ਅੰਦਰ ਮਤਾ ਪੇਸ਼
ਲੰਡਨ, 22 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਬੌਬ ਬਲੈਕਮੈਨ ਨੇ ਜੰਮੂ-ਕਸ਼ਮੀਰ ਉਤੇ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਪੁਸ਼ਟੀ ਕਰਨ ਵਾਲਾ ਮਤਾ ਬਰਤਾਨਵੀ ਸੰਸਦ ਦੇ ਹਾਊਸ ਆਫ਼ ਕਾਮਨਜ਼ ਵਿਚ ਪੇਸ਼ ਕੀਤਾ ਹੈ। ਹੈਰੋ ਈਸਟ ਤੋਂ ਸੰਸਦ ਮੈਂਬਰ ਬੌਬ ਬਲੈਕਮੈਨ ਨੇ 26 ਅਕਤੂਬਰ ਨੂੰ ਮਨਾਏ ਜਾਣ ਵਾਲੇ ਜੰਮੂ-ਕਸ਼ਮੀਰ ਰਲੇਵਾਂ ਦਿਵਸ ਦੇ ਸੰਬੰਧ ਵਿਚ ਸੰਸਦ ਵਿਚ ਅਰਲੀ ਡੇ ਮੋਸ਼ਨ ਨੰਬਰ 936 ਪੇਸ਼ ਕੀਤਾ ਹੈ।
ਲੰਡਨ, 22 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਬੌਬ ਬਲੈਕਮੈਨ ਨੇ ਜੰਮੂ-ਕਸ਼ਮੀਰ ਉਤੇ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਪੁਸ਼ਟੀ ਕਰਨ ਵਾਲਾ ਮਤਾ ਬਰਤਾਨਵੀ ਸੰਸਦ ਦੇ ਹਾਊਸ ਆਫ਼ ਕਾਮਨਜ਼ ਵਿਚ ਪੇਸ਼ ਕੀਤਾ ਹੈ।ਹੈਰੋ ਈਸਟ ਤੋਂ ਸੰਸਦ ਮੈਂਬਰ ਬੌਬ ਬਲੈਕਮੈਨ ਨੇ 26 ਅਕਤੂਬਰ ਨੂੰ ਮਨਾਏ ਜਾਣ ਵਾਲੇ ਜੰਮੂ-ਕਸ਼ਮੀਰ ਰਲੇਵਾਂ ਦਿਵਸ ਦੇ ਸੰਬੰਧ ਵਿਚ ਸੰਸਦ ਵਿਚ ਅਰਲੀ ਡੇ ਮੋਸ਼ਨ ਨੰਬਰ 936 ਪੇਸ਼ ਕੀਤਾ ਹੈ।ਮਤੇ ਵਿਚ ਜ਼ਿਕਰ ਕੀਤਾ ਗਿਆ ਹੈ ਕਿ 26 ਅਕਤੂਬਰ, 1947 ਨੂੰ ਮਹਾਰਾਜਾ ਹਰੀ ਸਿੰਘ ਨੇ ਜੰਮੂ-ਕਸ਼ਮੀਰ ਦੇ ਭਾਰਤ ਨਾਲ ਰਲੇਵੇਂ ਸੰਬੰਧੀ ਦਸਤਾਵੇਜ਼ ਉੱਤੇ ਦਸਤਖ਼ਤ ਕੀਤੇ ਸਨ।ਇਸ ਮਤੇ ਉਤੇ ਬੌਬ ਬਲੈਕਮੈਨ ਤੋਂ ਇਲਾਵਾ ਡੈਮੋਕ੍ਰੈਟਿਕ ਯੂਨੀਅਨਿਸਟ ਪਾਰਟੀ ਦੇ ਸੰਸਦ ਮੈਂਬਰ ਜਿਮ ਸ਼ੈਨਨ ਅਤੇ ਲੇਬਰ ਪਾਰਟੀ ਦੀ ਸੰਸਦ ਮੈਂਬਰ ਗਿੱਲ ਫਰਨਿਸ ਨੇ ਵੀ ਦਸਤਖ਼ਤ ਕੀਤੇ ਹਨ।ਮਤੇ ਵਿਚ ਜੰਮੂ-ਕਸ਼ਮੀਰ ਵਿਚ ਅੱਤਵਾਦੀ ਹਮਲਿਆਂ ਦੌਰਾਨ ਮਾਰੇ ਗਏ ਨਾਗਰਿਕਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਕਸ਼ਮੀਰੀ ਪੰਡਿਤਾਂ ਦੀ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ ਹੱਤਿਆ ਉਤੇ ਚਿੰਤਾ ਪ੍ਰਗਟਾਈ ਗਈ ਹੈ। ਇਸ ਦੇ ਨਾਲ ਹੀ ਭਾਰਤ ਅਤੇ ਬਰਤਾਨੀਆ ਵਿਚਕਾਰ ਮਜ਼ਬੂਤ ਸੰਬੰਧਾਂ, ਭਾਈਚਾਰਕ ਸਾਂਝ ਅਤੇ ਜੰਮੂ-ਕਸ਼ਮੀਰ ਬਾਰੇ ਸ਼ਾਂਤੀਪੂਰਨ ਗੱਲਬਾਤ ਦੀ ਮਹੱਤਤਾ ਉਤੇ ਜ਼ੋਰ ਦਿੱਤਾ ਗਿਆ ਹੈ।