25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਜਥੇਦਾਰ ਗੜਗੱਜ ਵਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ

ਓਸਲੋ, 24 ਅਕਤੂਬਰ (ਡਿੰਪਾ ਵਿਰਕ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਰਵੇ ਦੇ ਦਰਾਮਨ ਸ਼ਹਿਰ ਦੇ ਇਲਾਕੇ ਵਿਚ ਸਥਾਨਕ ਸਿੱਖਾਂ ਦੇ ਉਦਮ ਤਹਿਤ ਚਲਾਏ ਜਾ ਰਹੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦੀ ਕਾਰਗੁਜ਼ਾਰੀ ਦੇਖਣ ਲਈ ਪੁੱਜੇ। ਨਾਰਵੇ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੱਲ ਰਹੀਆਂ ਵੱਖ-ਵੱਖ ਜਮਾਤਾਂ (ਪਹਿਲੀ ਤੋਂ ਚੌਥੀ) ਵਿਖੇ ਜਾ ਕੇ ਮਾਂ ਬੋਲੀ ਪੰਜਾਬੀ ਦੀ ਸਿੱਖਿਆ ਲੈ ਰਹੇ ਸਿੱਖ ਬੱਚਿਆਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਪਾਸੋਂ ਪੰਜਾਬੀ ਤੇ ਸਿੱਖ ਇਤਿਹਾਸ ਸੰਬੰਧੀ ਸਵਾਲ ਪੁੱਛੇ।

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਵਿਖੇ ਸੰਬੋਧਨ ਕਰਦੇ ਹੋਏ ਜਥੇਦਾਰ ਕੁਲਦੀਪ ਸਿੰਘ ਗੜਗੱਜ। 25-10-2026

ਓਸਲੋ, 24 ਅਕਤੂਬਰ (ਡਿੰਪਾ ਵਿਰਕ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਰਵੇ ਦੇ ਦਰਾਮਨ ਸ਼ਹਿਰ ਦੇ ਇਲਾਕੇ ਵਿਚ ਸਥਾਨਕ ਸਿੱਖਾਂ ਦੇ ਉਦਮ ਤਹਿਤ ਚਲਾਏ ਜਾ ਰਹੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦੀ ਕਾਰਗੁਜ਼ਾਰੀ ਦੇਖਣ ਲਈ ਪੁੱਜੇ।ਨਾਰਵੇ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੱਲ ਰਹੀਆਂ ਵੱਖ-ਵੱਖ ਜਮਾਤਾਂ (ਪਹਿਲੀ ਤੋਂ ਚੌਥੀ) ਵਿਖੇ ਜਾ ਕੇ ਮਾਂ ਬੋਲੀ ਪੰਜਾਬੀ ਦੀ ਸਿੱਖਿਆ ਲੈ ਰਹੇ ਸਿੱਖ ਬੱਚਿਆਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਪਾਸੋਂ ਪੰਜਾਬੀ ਤੇ ਸਿੱਖ ਇਤਿਹਾਸ ਸੰਬੰਧੀ ਸਵਾਲ ਪੁੱਛੇ। ਇਸ ਦੌਰਾਨ ਉਨ੍ਹਾਂ ਪੰਜਾਬੀ ਸਿਖਾਉਣ ਵਾਲੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਬੱਚਿਆਂ ਨੂੰ ਪੰਜਾਬੀ ਦੇ ਨਾਲ-ਨਾਲ ਸਿੱਖ ਇਤਿਹਾਸ ਦੀ ਮੁੱਢਲੀ ਜਾਣਕਾਰੀ ਦੇਣ ਲਈ ਵੀ ਆਖਿਆ। ਜਥੇਦਾਰ ਗੜਗੱਜ ਨੇ ਕਿਹਾ ਕਿ ਦੁਨੀਆ ਦੇ ਕਿਸੇ ਵੀ ਖਿੱਤੇ ਵਿਚ ਵੱਸਣ ਵਾਲੇ ਸਿੱਖ/ਪੰਜਾਬੀ ਆਪਣੇ ਬੱਚਿਆਂ ਨੂੰ ਵਿਰਸੇ, ਇਤਿਹਾਸ ਅਤੇ ਰਵਾਇਤਾਂ ਨਾਲ ਜੋੜੀ ਰੱਖਣ ਲਈ ਪੰਜਾਬੀ ਸਿਖਾਉਣ ਦੇ ਉਪਰਾਲੇ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਊੜਾ ਦੀ ਸਮਝ ਅਤੇ ਜੂੜੇ ਦੀ ਸੰਭਾਲ ਸਿੱਖੀ ਦੀ ਮੁੱਢਲੀ ਤਾਲੀਮ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਬੱਚੇ ਗੁਰਮੁਖੀ ਪੰਜਾਬੀ ਸਿੱਖਣਗੇ ਤਾਂ ਉਹ ਸੁਖਾਲੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਪੜ੍ਹ ਤੇ ਸਮਝ ਸਕਦੇ ਹਨ। ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਲੀਅਰ, ਦਰਾਮਨ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਵਿਖੇ ਨਤਮਸਤਕ ਹੋਣ ਪੁੱਜੇ, ਜਿਥੇ ਉਨ੍ਹਾਂ ਸਥਾਨਕ ਸਿੱਖ ਸੰਗਤ ਨਾਲ ਗੁਰਮਤਿ ਅਤੇ ਸਿੱਖ ਇਤਿਹਾਸ ਦੀਆਂ ਵਿਚਾਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਸਿੱਖ ਦੁਨੀਆ ਵਿਚ ਜਿਥੇ ਵੀ ਵੱਸੇ ਉਨ੍ਹਾਂ ਨੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲਿਆ ਅਤੇ ਗੁਰੂ ਘਰ ਸਥਾਪਤ ਕੀਤੇ। ਉਨ੍ਹਾਂ ਕਿਹਾ ਗੁਰਦੁਆਰਾ ਸਾਹਿਬ ਜੀਵਨ ਜਾਚ ਦੇ ਸੋਮੇ ਹਨ, ਜਿਥੇ ਅਸੀਂ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੁੜਦੇ ਹਾਂ ਅਤੇ ਉਥੇ ਹੀ ਸਿੱਖ ਰਵਾਇਤਾਂ ਦੀ ਸੋਝੀ ਵੀ ਸਾਨੂੰ ਗੁਰੂ ਘਰਾਂ ਵਿਚੋਂ ਹੀ ਪ੍ਰਾਪਤ ਹੁੰਦੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ ਨੇ ਰੋਮਾਂਚਕ ਮੈਚ ’ਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ ਅਗਲੀ ਖ਼ਬਰ ਪੋਲਾਰਡ ਮੁੰਬਈ ਇੰਡੀਅਨਜ਼ ਦਾ ਮੁੱਖ ਕੋਚ ਨਿਯੁਕਤ
Ad Position 24