24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਅਮਰੀਕੀ ਨਾਗਰਿਕਤਾ ਮਿਲਣ ਦੀ ਰਫ਼ਤਾਰ 76 ਫ਼ੀਸਦੀ ਘਟੀ

ਨਿਊਯਾਰਕ, 24 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ਵਿਚ ਪੱਕੇ ਤੌਰ ’ਤੇ ਰਹਿ ਰਹੇ ਗ੍ਰੀਨ ਕਾਰਡ ਧਾਰਕਾਂ ਲਈ ਨਾਗਰਿਕਤਾ ਹਾਸਿਲ ਕਰਨ ਦੀ ਪ੍ਰਕਿਰਿਆ ਕਾਫ਼ੀ ਹੌਲੀ ਹੋ ਗਈ ਹੈ। ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ ਸਾਲ ਦੇ ਮੁਕਾਬਲੇ ਨਾਗਰਿਕਤਾ ਦੀਆਂ ਮਨਜ਼ੂਰੀਆਂ ਵਿਚ ਕਰੀਬ 76 ਫ਼ੀਸਦੀ ਦੀ ਗਿਰਾਵਟ ਆਈ ਹੈ, ਜਦਕਿ 7 ਲੱਖ 42 ਹਜ਼ਾਰ ਤੋਂ ਵੱਧ ਅਰਜ਼ੀਆਂ ਦਾ ਫ਼ੈਸਲਾ ਹੋਣਾ ਅਜੇ ਬਾਕੀ ਹੈ।

Ad Position 21
No active advertisement
ਅਜੀਤ ਡੈਸਕ 25-10-2026
ਨਿਊਯਾਰਕ, 24 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ਵਿਚ ਪੱਕੇ ਤੌਰ ’ਤੇ ਰਹਿ ਰਹੇ ਗ੍ਰੀਨ ਕਾਰਡ ਧਾਰਕਾਂ ਲਈ ਨਾਗਰਿਕਤਾ ਹਾਸਿਲ ਕਰਨ ਦੀ ਪ੍ਰਕਿਰਿਆ ਕਾਫ਼ੀ ਹੌਲੀ ਹੋ ਗਈ ਹੈ। ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ ਸਾਲ ਦੇ ਮੁਕਾਬਲੇ ਨਾਗਰਿਕਤਾ ਦੀਆਂ ਮਨਜ਼ੂਰੀਆਂ ਵਿਚ ਕਰੀਬ 76 ਫ਼ੀਸਦੀ ਦੀ ਗਿਰਾਵਟ ਆਈ ਹੈ, ਜਦਕਿ 7 ਲੱਖ 42 ਹਜ਼ਾਰ ਤੋਂ ਵੱਧ ਅਰਜ਼ੀਆਂ ਦਾ ਫ਼ੈਸਲਾ ਹੋਣਾ ਅਜੇ ਬਾਕੀ ਹੈ।ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ (ਯੂ.ਐਸ.ਸੀ.ਆਈ.ਐਸ.) ਦੇ ਅੰਕੜਿਆਂ ਮੁਤਾਬਕ ਅਪ੍ਰੈਲ ਤੋਂ ਜੂਨ 2026 ਤੱਕ ਸਿਰਫ਼ 57,697 ਨਾਗਰਿਕਤਾ ਅਰਜ਼ੀਆਂ ਮਨਜ਼ੂਰ ਹੋਈਆਂ। ਇਸੇ ਤਿੰਨ ਮਹੀਨਿਆਂ ਦੌਰਾਨ 2025 ਵਿਚ 2,41,326 ਅਤੇ 2024 ਵਿਚ 2,18,720 ਲੋਕਾਂ ਨੂੰ ਨਾਗਰਿਕਤਾ ਲਈ ਮਨਜ਼ੂਰੀ ਮਿਲੀ ਸੀ। ਇਸ ਦੇ ਨਾਲ ਹੀ ਬਕਾਇਆ ਅਰਜ਼ੀਆਂ ਦੀ ਗਿਣਤੀ ਵਧ ਕੇ 7,42,138 ਹੋ ਗਈ ਹੈ।ਇਸ ਗਿਰਾਵਟ ਦਾ ਸਭ ਤੋਂ ਵੱਡਾ ਅਸਰ ਕੈਲੀਫੋਰਨੀਆ ਦੇ ਸੈਨ ਹੋਜ਼ੇ ਵਿਚ ਦੇਖਣ ਨੂੰ ਮਿਲਿਆ, ਜਿਥੇ ਮਨਜ਼ੂਰੀਆਂ 9,041 ਤੋਂ ਘਟ ਕੇ ਸਿਰਫ਼ 317 ਰਹਿ ਗਈਆਂ। ਸਿਆਟਲ ਵਿਚ ਵੀ ਕਰੀਬ 90 ਫ਼ੀਸਦੀ ਦੀ ਕਮੀ ਦਰਜ ਕੀਤੀ ਗਈ। ਨਿਊਯਾਰਕ, ਟੈਕਸਾਸ ਅਤੇ ਫਲੋਰੀਡਾ ਵਰਗੇ ਵੱਡੀ ਪ੍ਰਵਾਸੀ ਆਬਾਦੀ ਵਾਲੇ ਰਾਜ ਵੀ ਇਸ ਰੁਝਾਨ ਤੋਂ ਪ੍ਰਭਾਵਿਤ ਹੋਏ ਹਨ। ਨਾਗਰਿਕਤਾ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਦਾ ਦੋਸ਼ ਹੈ ਕਿ ਅਰਜ਼ੀਆਂ ਦੇ ਨਿਪਟਾਰੇ ਵਿਚ ਹੋ ਰਹੀ ਦੇਰੀ ਕਾਰਨ ਕਈ ਯੋਗ ਪ੍ਰਵਾਸੀ ਆਉਣ ਵਾਲੀਆਂ ਮੱਧਕਾਲੀ ਚੋਣਾਂ ਵਿਚ ਵੋਟ ਪਾਉਣ ਤੋਂ ਵਾਂਝੇ ਰਹਿ ਸਕਦੇ ਹਨ। ਉਨ੍ਹਾਂ ਨੇ ਸਰਕਾਰ ਦੀ ਨੀਤੀ ਉਤੇ ਸਵਾਲ ਚੁੱਕੇ ਹਨ। ਹਾਲਾਂਕਿ, ਜਾਣਬੁੱਝ ਕੇ ਦੇਰੀ ਕਰਨ ਦਾ ਦੋਸ਼ ਸਾਬਤ ਨਹੀਂ ਹੋਇਆ।ਦੂਜੇ ਪਾਸੇ, ਟਰੰਪ ਪ੍ਰਸ਼ਾਸਨ ਨੇ ਕਿਹਾ ਹੈ ਕਿ ਨਾਗਰਿਕਤਾ ਦੇਣ ਦੇ ਨਿਯਮ ਸਖ਼ਤ ਕੀਤੇ ਗਏ ਹਨ। ਹੁਣ ਅੰਗਰੇਜ਼ੀ ਭਾਸ਼ਾ, ਨਾਗਰਿਕਤਾ ਪ੍ਰੀਖਿਆ, ਬਿਨੈਕਾਰ ਦੇ ਚਰਿੱਤਰ ਅਤੇ ਪਿਛੋਕੜ ਦੀ ਵਧੇਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸਰਕਾਰ ਦਾ ਕਹਿਣਾ ਹੈ ਕਿ ਨਾਗਰਿਕਤਾ ਸਿਰਫ਼ ਸਾਰੀਆਂ ਕਾਨੂੰਨੀ ਸ਼ਰਤਾਂ ਪੂਰੀਆਂ ਕਰਨ ਵਾਲਿਆਂ ਨੂੰ ਹੀ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ 60 ਸਾਲਾ ਔਰਤ ਨੂੰ ਪਾਲਤੂ ਕੁੱਤੇ ਨੇ ਨੋਚ-ਨੋਚ ਕੇ ਕੀਤਾ ਜ਼ਖ਼ਮੀ ਅਗਲੀ ਖ਼ਬਰ ਅਮਰੀਕਾ ਵਿਚ ਦੇਸ਼ ਨਿਕਾਲੇ ਦੇ ਡਰੋਂ ਇਲਾਜ ਕਰਵਾਉਣ ਨਾ ਗਈ ਕੈਨੇਡੀਅਨ ਔਰਤ ਦੀ ਮੌਤ
Ad Position 24