ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਤੋਂ ਇੰਗਲੈਂਡ ਦੌਰੇ ’ ਤੇ
ਲੰਡਨ, 26 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਤੋਂ ਬਰਤਾਨੀਆ ਦੌਰੇ ਦੌਰਾਨ ਵੱਖ-ਵੱਖ ਸ਼ਹਿਰਾਂ ਵਿਚ ਧਾਰਮਿਕ ਸਮਾਗਮਾਂ ਵਿਚ ਸ਼ਮੂਲੀਅਤ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਜਥੇਦਾਰ ਗੜਗੱਜ ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।
ਲੰਡਨ, 26 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਤੋਂ ਬਰਤਾਨੀਆ ਦੌਰੇ ਦੌਰਾਨ ਵੱਖ-ਵੱਖ ਸ਼ਹਿਰਾਂ ਵਿਚ ਧਾਰਮਿਕ ਸਮਾਗਮਾਂ ਵਿਚ ਸ਼ਮੂਲੀਅਤ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਜਥੇਦਾਰ ਗੜਗੱਜ ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਇਨ੍ਹਾਂ ਸਮਾਗਮਾਂ ਵਿਚ ਸਿੱਖ ਸਿਧਾਂਤਾਂ, ਗੁਰਮਤਿ ਜੀਵਨ ਅਤੇ ਪੰਥਕ ਮਸਲਿਆਂ ਸੰਬੰਧੀ ਵਿਚਾਰਾਂ ਹੋਣਗੀਆਂ। 27 ਅਕਤੂਬਰ ਤੋਂ 2 ਨਵੰਬਰ ਤੱਕ ਗੁਰਦੁਆਰਾ ਗਰੀਬ ਨਿਵਾਜ ਹੇਜ਼ ਤੋਂ ਸਮਾਗਮਾਂ ਦੀ ਸ਼ੁਰੂਆਤ ਹੋਵੇਗੀ ਉਪਰੰਤ ਨਾਨਕਸਰ ਈਸ਼ਰ ਦਰਬਾਰ ਵੁਲਵਰਹੈਂਪਟਨ, ਬਰਸੀ ਮਹਾਰਾਜਾ ਦਲੀਪ ਸਿੰਘ ਥੈਟਫੋਰਡ, ਗੁਰਦੁਆਰਾ ਖਾਲਸਾ ਸਭਾ ਲੰਡਨ, ਗੁਰੂ ਨਾਨਕ ਗੁਰਦੁਆਰਾ ਲੂਟਨ, ਬਾਬਾ ਦੀਪ ਸਿੰਘ ਸ਼ਹੀਦ ਗੁਰਦੁਆਰਾ, ਹੈਂਡਸਵਰਥ ਤੋਂ ਇਲਾਵਾ ਐਡਿਨਬਰਗ ਗੁਰਦੁਆਰਾ ਲੀਥ ਵਿਖੇ ਗੁਰਮਤਿ ਸਮਾਗਮਾਂ ਵਿਚ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।