26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਬਰਤਾਨੀਆ ਨੂੰ ਮੁੜ ਯੂਰਪੀ ਯੂਨੀਅਨ ਦਾ ਮੈਂਬਰ ਬਣਦਾ ਦੇਖਣਾ ਚਾਹੁੰਦਾ ਹਾਂ - ਐਂਡੀ ਬਰਨਹਮ

ਲੰਡਨ, 26 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਐਂਡੀ ਬਰਨਹਮ ਨੇ ਕਿਹਾ ਹੈ ਕਿ ਉਹ ਆਪਣੇ ਜੀਵਨ ਕਾਲ ਵਿਚ ਬਰਤਾਨੀਆ ਨੂੰ ਮੁੜ ਯੂਰਪੀ ਯੂਨੀਅਨ ਦਾ ਮੈਂਬਰ ਬਣਦਾ ਦੇਖਣਾ ਚਾਹੁੰਦੇ ਹਨ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਬ੍ਰੈਗਜ਼ਿਟ ਤੋਂ ਬਾਅਦ ਬਰਤਾਨੀਆ ਦੇ ਯੂਰਪੀ ਦੇਸ਼ਾਂ ਨਾਲ ਵਪਾਰਕ, ਆਰਥਿਕ ਅਤੇ ਸਿਆਸੀ ਸਬੰਧਾਂ ਦੇ ਭਵਿੱਖ ਬਾਰੇ ਚਰਚਾ ਜਾਰੀ ਹੈ।

Ad Position 21
No active advertisement
ਅਜੀਤ ਡੈਸਕ 27-10-2026
ਲੰਡਨ, 26 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਐਂਡੀ ਬਰਨਹਮ ਨੇ ਕਿਹਾ ਹੈ ਕਿ ਉਹ ਆਪਣੇ ਜੀਵਨ ਕਾਲ ਵਿਚ ਬਰਤਾਨੀਆ ਨੂੰ ਮੁੜ ਯੂਰਪੀ ਯੂਨੀਅਨ ਦਾ ਮੈਂਬਰ ਬਣਦਾ ਦੇਖਣਾ ਚਾਹੁੰਦੇ ਹਨ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਬ੍ਰੈਗਜ਼ਿਟ ਤੋਂ ਬਾਅਦ ਬਰਤਾਨੀਆ ਦੇ ਯੂਰਪੀ ਦੇਸ਼ਾਂ ਨਾਲ ਵਪਾਰਕ, ਆਰਥਿਕ ਅਤੇ ਸਿਆਸੀ ਸਬੰਧਾਂ ਦੇ ਭਵਿੱਖ ਬਾਰੇ ਚਰਚਾ ਜਾਰੀ ਹੈ। ਇਕ ਟੀ ਵੀ ਪ੍ਰੋਗਰਾਮ ਵਿਚ ਗੱਲਬਾਤ ਕਰਦਿਆਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਐਂਡੀ ਬਰਨਹਮ ਨੇ ਕਿਹਾ ਕਿ ਬ੍ਰੈਗਜ਼ਿਟ ਦੇ ਉਹ ਨਤੀਜੇ ਸਾਹਮਣੇ ਨਹੀਂ ਆਏ ਜਿਨ੍ਹਾਂ ਦੇ ਵਾਅਦੇ 2016 ਦੇ ਰੈਫਰੈਂਡਮ ਸਮੇਂ ਕੀਤੇ ਗਏ ਸਨ। ਉਨ੍ਹਾਂ ਮੁਤਾਬਕ ਬ੍ਰੈਗਜ਼ਿਟ ਨਾਲ ਬਰਤਾਨੀਆ ਦੀ ਆਰਥਿਕਤਾ ਅਤੇ ਇਮੀਗ੍ਰੇਸ਼ਨ ਉਤੇ ਕੰਟਰੋਲ ਕਮਜ਼ੋਰ ਹੋਇਆ ਹੈ। ਬਰਨਹਮ ਨੇ ਸਪੱਸ਼ਟ ਕੀਤਾ ਕਿ ਮੌਜੂਦਾ ਸੰਸਦੀ ਕਾਰਜਕਾਲ ਦੌਰਾਨ ਯੂਰਪੀ ਯੂਨੀਅਨ ਵਿਚ ਮੁੜ ਸ਼ਾਮਲ ਹੋਣ ਦੀ ਕੋਈ ਤਜਵੀਜ਼ ਨਹੀਂ ਲਿਆਂਦੀ ਜਾਵੇਗੀ। ਹਾਲਾਂਕਿ ਭਵਿੱਖ ਵਿਚ ਯੂਰਪੀ ਯੂਨੀਅਨ ਨਾਲ ਲੋਕਾਂ ਦੀ ਮੁਕਤ ਆਵਾਜਾਈ ਬਹਾਲ ਕਰਨ ਸਮੇਤ ਹੋਰ ਵਿਕਲਪਾਂ ਉਤੇ ਵਿਚਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਰਤਾਨੀਆ ਦੇ ਭਵਿੱਖ ਬਾਰੇ ਆਖ਼ਰੀ ਫ਼ੈਸਲਾ ਦੇਸ਼ ਦੇ ਲੋਕ ਹੀ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਨਕਦੀ ਬਦਲੇ ਦਵਾਈਆਂ ਦੇ ਪਰਚੇ ਲਿਖਣ ਦਾ ਦੋਸ਼, ਤਿੰਨ ਡਾਕਟਰਾਂ ਸਮੇਤ ਪੰਜ ਖ਼ਿਲਾਫ਼ ਕੇਸ ਅਗਲੀ ਖ਼ਬਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਤੋਂ ਇੰਗਲੈਂਡ ਦੌਰੇ ’ ਤੇ
Ad Position 24