ਸੜਕ ਪਾਰ ਕਰ ਰਹੀ 45 ਸਾਲਾ ਔਰਤ ਦੀ ਗੱਡੀ ਦੀ ਟੱਕਰ ਨਾਲ ਮੌਤ
ਵੈਨਕੂਵਰ, 27 ਅਕਤੂਬਰ (ਮਲਕੀਤ ਸਿੰਘ)-ਵੈਨਕੂਵਰ ਵਿਚ ਸੜਕ ਪਾਰ ਕਰ ਰਹੀ 45 ਸਾਲਾ ਔਰਤ ਦੀ ਇਕ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਕਾਰਨ ਮੌਤ ਹੋਣ ਦੀ ਦੁਖਦਾਈ ਸੂਚਨਾ ਮਿਲੀ ਹੈ । ਜਾਣਕਾਰੀ ਅਨੁਸਾਰ ਪੁਲਿਸ ਵਲੋਂ ਘਟਨਾ ਦੇ ਕਾਰਨਾਂ ਅਤੇ ਹਲਾਤ ਦੀ ਜਾਂਚ ਕੀਤੀ ਜਾ ਰਹੀ ਹੈ।
ਵੈਨਕੂਵਰ, 27 ਅਕਤੂਬਰ (ਮਲਕੀਤ ਸਿੰਘ)-ਵੈਨਕੂਵਰ ਵਿਚ ਸੜਕ ਪਾਰ ਕਰ ਰਹੀ 45 ਸਾਲਾ ਔਰਤ ਦੀ ਇਕ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਕਾਰਨ ਮੌਤ ਹੋਣ ਦੀ ਦੁਖਦਾਈ ਸੂਚਨਾ ਮਿਲੀ ਹੈ । ਜਾਣਕਾਰੀ ਅਨੁਸਾਰ ਪੁਲਿਸ ਵਲੋਂ ਘਟਨਾ ਦੇ ਕਾਰਨਾਂ ਅਤੇ ਹਲਾਤ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਔਰਤ ਦੀ ਪਛਾਣ ਸਬੰਧੀ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।ਵੈਨਕੂਵਰ ਪੁਲਿਸ ਨੇ ਦੱਸਿਆ ਕਿ ਕੁਝ ਦਿਨਾਂ ਦੇ ਅੰਦਰ ਸ਼ਹਿਰ ਵਿਚ ਦੋ ਪੈਦਲ ਯਾਤਰੀ ਵਾਹਨਾਂ ਦੀ ਟੱਕਰ ਦਾ ਸ਼ਿਕਾਰ ਹੋਏ ਹਨ। ਇਨ੍ਹਾਂ ਘਟਨਾਵਾਂ ਤੋਂ ਬਾਅਦ ਪੁਲਿਸ ਨੇ ਵਾਹਨ ਚਾਲਕਾਂ ਅਤੇ ਪੈਦਲ ਚੱਲਣ ਵਾਲੇ ਲੋਕਾਂ ਨੂੰ ਵਧੇਰੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।ਪੁਲਿਸ ਨੇ ਵਾਹਨ ਚਾਲਕਾਂ ਨੂੰ ਸੜਕਾਂ ਉੱਤੇ ਪੈਦਲ ਯਾਤਰੀਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਚੌਰਾਹਿਆਂ ਨੇੜੇ ਗੱਡੀਆਂ ਚਲਾਉਂਦੇ ਸਮੇਂ ਪੂਰੀ ਚੌਕਸੀ ਵਰਤਣ ਲਈ ਕਿਹਾ ਹੈ। ਇਸ ਦੇ ਨਾਲ ਹੀ ਪੈਦਲ ਯਾਤਰੀਆਂ ਨੂੰ ਵੀ ਸੜਕ ਪਾਰ ਕਰਨ ਸਮੇਂ ਆਵਾਜਾਈ ਵੱਲ ਧਿਆਨ ਦੇਣ ਦੀ ਸਲਾਹ ਦਿੱਤੀ ਗਈ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।