ਵਿਕਟੋਰੀਆ ਦੇ ਪੁਰਾਣੇ ਹੋਟਲ ਨੂੰ ਲੱਗੀ ਭਿਆਨਕ ਅੱਗ, ਇਕ ਵਿਅਕਤੀ ਲਾਪਤਾ
ਵੈਨਕੂਵਰ, 27 ਅਕਤੂਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ਚ ਇੱਕ ਪੁਰਾਣੇ ਹੋਟਲ ਦੀ ਇਮਾਰਤ ਨੂੰ ਲੱਗੀ ਭਿਆਨਕ ਅੱਗ ਤੋਂ ਬਾਅਦ ਇੱਕ ਵਿਅਕਤੀ ਦਾ ਕੋਈ ਪਤਾ ਨਹੀਂ ਲੱਗ ਸਕਿਆ। ਘਟਨਾ ਦੀ ਸੂਚਨਾ ਮਿਲਣ ਉਪਰੰਤ ਅੱਗ ਬੁਝਾਊ ਦਸਤੇ ਮੌਕੇ ‘ਤੇ ਪੁੱਜੇ ਅਤੇ ਅੱਗ ‘ਤੇ ਕਾਬੂ ਪਾਉਣ ਲਈ ਕਾਰਵਾਈ ਸ਼ੁਰੂ ਕੀਤੀ।
ਵੈਨਕੂਵਰ, 27 ਅਕਤੂਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ਚ ਇੱਕ ਪੁਰਾਣੇ ਹੋਟਲ ਦੀ ਇਮਾਰਤ ਨੂੰ ਲੱਗੀ ਭਿਆਨਕ ਅੱਗ ਤੋਂ ਬਾਅਦ ਇੱਕ ਵਿਅਕਤੀ ਦਾ ਕੋਈ ਪਤਾ ਨਹੀਂ ਲੱਗ ਸਕਿਆ।ਘਟਨਾ ਦੀ ਸੂਚਨਾ ਮਿਲਣ ਉਪਰੰਤ ਅੱਗ ਬੁਝਾਊ ਦਸਤੇ ਮੌਕੇ ‘ਤੇ ਪੁੱਜੇ ਅਤੇ ਅੱਗ ‘ਤੇ ਕਾਬੂ ਪਾਉਣ ਲਈ ਕਾਰਵਾਈ ਸ਼ੁਰੂ ਕੀਤੀ। ਅੱਗ ਦੀ ਗੰਭੀਰਤਾ ਨੂੰ ਵੇਖਦਿਆਂ ਕਈ ਅੱਗ ਬੁਝਾਊ ਗੱਡੀਆਂ ਅਤੇ ਕਰਮਚਾਰੀ ਮੌਕੇ ‘ਤੇ ਤਾਇਨਾਤ ਕਰਨੇ ਪਏ।ਵਿਕਟੋਰੀਆ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਘਟਨਾ ਤੋਂ ਬਾਅਦ ਇੱਕ ਵਿਅਕਤੀ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਅੱਗ ਲੱਗਣ ਦੇ ਕਾਰਨਾਂ ਅਤੇ ਹੋਏ ਨੁਕਸਾਨ ਬਾਰੇ ਵੀ ਅਜੇ ਪੂਰੀ ਜਾਣਕਾਰੀ ਨਹੀਂ ਮਿਲੀ।ਇਸ ਘਟਨਾ ਨੇ ਪੁਰਾਣੀਆਂ ਇਮਾਰਤਾਂ ਵਿੱਚ ਅੱਗ ਤੋਂ ਸੁਰੱਖਿਆ ਦੇ ਪ੍ਰਬੰਧਾਂ ਬਾਰੇ ਵੀ ਚਿੰਤਾ ਪੈਦਾ ਕਰ ਦਿੱਤੀ ਹੈ। ਅਧਿਕਾਰੀਆਂ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।