29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਨਮੀਤ ਅਲੀਸ਼ੇਰ ਦੀ 10 ਵੀਂ ਬਰਸੀ ਮੌਕੇ ਬ੍ਰਿਸਬੇਨ ਵਿਚ ਸ਼ਰਧਾਂਜਲੀ ਸਮਾਗਮ

ਬ੍ਰਿਸਬੇਨ, 28 ਅਕਤੂਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਵਿਚ ਮਨਮੀਤ ਅਲੀਸ਼ੇਰ ਦੀ 10ਵੀਂ ਬਰਸੀ ਮੌਕੇ ਵੱਖ-ਵੱਖ ਥਾਵਾਂ ’ਤੇ ਸ਼ਰਧਾਂਜਲੀ ਸਮਾਗਮ ਕਰਵਾਏ ਗਏ। ਇਸ ਮੌਕੇ ਪੰਜਾਬੀ ਤੇ ਭਾਰਤੀ ਭਾਈਚਾਰੇ ਦੇ ਮੈਂਬਰਾਂ, ਯੂਨੀਅਨ ਆਗੂਆਂ, ਸਾਥੀਆਂ ਅਤੇ ਮੰਤਰੀਆਂ ਨੇ ਮਨਮੀਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Ad Position 21
No active advertisement
ਅਜੀਤ ਡੈਸਕ 29-10-2026
ਬ੍ਰਿਸਬੇਨ, 28 ਅਕਤੂਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਵਿਚ ਮਨਮੀਤ ਅਲੀਸ਼ੇਰ ਦੀ 10ਵੀਂ ਬਰਸੀ ਮੌਕੇ ਵੱਖ-ਵੱਖ ਥਾਵਾਂ ’ਤੇ ਸ਼ਰਧਾਂਜਲੀ ਸਮਾਗਮ ਕਰਵਾਏ ਗਏ। ਇਸ ਮੌਕੇ ਪੰਜਾਬੀ ਤੇ ਭਾਰਤੀ ਭਾਈਚਾਰੇ ਦੇ ਮੈਂਬਰਾਂ, ਯੂਨੀਅਨ ਆਗੂਆਂ, ਸਾਥੀਆਂ ਅਤੇ ਮੰਤਰੀਆਂ ਨੇ ਮਨਮੀਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਪਰਿਵਾਰ ਵਵਲੋਂ ਉਨ੍ਹਾਂ ਦੇ ਵੱਡੇ ਭਰਾ ਅਮਿਤ ਅਲੀਸ਼ੇਰ ਨੇ ਸਮਾਗਮਾਂ ਵਿਚ ਸ਼ਿਰਕਤ ਕੀਤੀ। ਬਰਸੀ ਸੰਬੰਧੀ ਸਮਾਗਮਾਂ ਦੀ ਸ਼ੁਰੂਆਤ ਸ਼ੇਰਵੁੱਡ ਬੱਸ ਡਿਪੂ ਤੋਂ ਹੋਈ, ਜਿਥੇ ਸਵੇਰੇ 11 ਵਜੇ ਮਨਮੀਤ ਦੀ ਯਾਦ ਵਿਚ ਸਥਾਪਤ ਯਾਦਗਾਰੀ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਨਿਭਾਈ ਗਈ। ਇਸ ਮੌਕੇ ਉਨ੍ਹਾਂ ਨਾਲ ਕੰਮ ਕਰਨ ਵਾਲੇ ਸਾਥੀਆਂ ਅਤੇ ਯੂਨੀਅਨ ਦੇ ਮੈਂਬਰਾਂ ਨੇ ਮਨਮੀਤ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਬੁਲਾਰਿਆਂ ਨੇ ਕੰਮਕਾਜੀ ਥਾਵਾਂ ’ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਦੀ ਲੋੜ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਕਾਮੇ ਦੀ ਜਾਨ ਅਤੇ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਇਸ ਤੋਂ ਬਾਅਦ ਦੁਪਹਿਰ 12 ਵਜੇ ਮੂਰੂਕਾ ਸਥਿਤ ਲਕਸਵਰਥ ਪਲੇਸ (ਮਨਮੀਤ ਦਾ ਸਵਰਗ) ਵਿਖੇ ਮਰਹੂਮ ਦੀ ਦਸਵੀਂ ਬਰਸੀ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਹੋਇਆ। ਇਸ ਵਿਚ ਪੰਜਾਬੀ ਅਤੇ ਭਾਰਤੀ ਭਾਈਚਾਰੇ ਦੇ ਲੋਕਾਂ ਤੋਂ ਇਲਾਵਾ ਯੂਨੀਅਨ ਦੇ ਨੁਮਾਇੰਦਿਆਂ ਅਤੇ ਮੰਤਰੀਆਂ ਨੇ ਸ਼ਿਰਕਤ ਕੀਤੀ। ਹਾਜ਼ਰੀਨ ਨੇ ਮਨਮੀਤ ਦੀ ਯਾਦ ਨੂੰ ਸਤਿਕਾਰ ਸਹਿਤ ਨਮਨ ਕੀਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਮਰਹੂਮ ਦੀ ਯਾਦ ਵਿਚ 31 ਅਕਤੂਬਰ ਨੂੰ ਦੁਪਹਿਰ 1 ਤੋਂ 3 ਵਜੇ ਤੱਕ ਬ੍ਰਿਸਬੇਨ ਦੇ ਇਨਾਲਾ ਸਿੱਖ ਟੈਂਪਲ ਵਿਖੇ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਰਾਹੀਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਭਾਰਤ-ਜਰਮਨੀ ਦੇ 75 ਸਾਲਾਂ ਦੇ ਕੂਟਨੀਤਕ ਸੰਬੰਧਾਂ ਦੀ ਮਨਾਈ ਵਰ੍ਹੇਗੰਢ ਅਗਲੀ ਖ਼ਬਰ ਔਰਤਾਂ ਨੂੰ ਨਸ਼ਾ ਦੇ ਕੇ ਜਬਰ ਜਨਾਹ ਕਰਨ ਵਾਲੇ 3 ਭਰਾਵਾਂ ਨੂੰ 30-30 ਸਾਲ ਕੈਦ
Ad Position 24