28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਲੋੜਵੰਦਾਂ ਦੇ ਭੋਜਨ ਲਈ ਖਾਣ - ਪੀਣ ਦੀ ਸਮੱਗਰੀ ਇਕੱਤਰ ਕਰਨ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ

ਵੈਨਕੂਵਰ, 28 ਅਕਤੂਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਖੂਬਸੂਰਤ ਪਹਾੜਾਂ ਦੀ ਗੋਦ ਵਿੱਚ ਵਸੇ ਸ਼ਹਿਰ ਪਿੱਟ ਮੀਡੋਜ਼ ’ਚ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਚਲਾਈ ਗਈ ਭੋਜਨ ਇਕੱਤਰ ਕਰਨ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਜਾਣਕਾਰੀ ਅਨੁਸਾਰ ਪੁਰੋਲੇਟਰ ਕੰਪਨੀ ਵਲੋਂ ਚਲਾਈ ਗਈ ‘ਲਾਲ ਥੈਲਾ ਮੁਹਿੰਮ’ ਤਹਿਤ ਪਿੱਟ ਮੀਡੋਜ਼ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਲੰਮੇ ਸਮੇਂ ਤੱਕ ਸੰਭਾਲ ਕੇ ਰੱਖੀਆਂ ਜਾ ਸਕਣ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਦਾਨ ਕੀਤੀਆਂ।

Ad Position 21
No active advertisement
ਅਜੀਤ ਡੈਸਕ 29-10-2026
ਵੈਨਕੂਵਰ, 28 ਅਕਤੂਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਖੂਬਸੂਰਤ ਪਹਾੜਾਂ ਦੀ ਗੋਦ ਵਿੱਚ ਵਸੇ ਸ਼ਹਿਰ ਪਿੱਟ ਮੀਡੋਜ਼ ’ਚ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਚਲਾਈ ਗਈ ਭੋਜਨ ਇਕੱਤਰ ਕਰਨ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਜਾਣਕਾਰੀ ਅਨੁਸਾਰ ਪੁਰੋਲੇਟਰ ਕੰਪਨੀ ਵਲੋਂ ਚਲਾਈ ਗਈ ‘ਲਾਲ ਥੈਲਾ ਮੁਹਿੰਮ’ ਤਹਿਤ ਪਿੱਟ ਮੀਡੋਜ਼ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਲੰਮੇ ਸਮੇਂ ਤੱਕ ਸੰਭਾਲ ਕੇ ਰੱਖੀਆਂ ਜਾ ਸਕਣ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਦਾਨ ਕੀਤੀਆਂ। ਇਸ ਮੁਹਿੰਮ ਦੌਰਾਨ ਸਮਾਜ ਸੇਵਾ ਕਰਨ ਵਾਲੇ ਕੁਝ ਵਿਅਕਤੀਆਂ ਨੇ ਸਰਗਰਮ ਭੂਮਿਕਾ ਨਿਭਾਉਂਦਿਆਂ ਲੋਕਾਂ ਤੋਂ ਭੋਜਨ ਸਮੱਗਰੀ ਇਕੱਠੀ ਕਰਨ ਵਿੱਚ ਸਹਿਯੋਗ ਦਿੱਤਾ।ਇਸ ਉਪਰਾਲੇ ਦਾ ਮੁੱਖ ਮਕਸਦ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਅਤੇ ਲੋੜਵੰਦ ਵਿਅਕਤੀਆਂ ਲਈ ਭੋਜਨ ਦੀ ਸਹਾਇਤਾ ਮੁਹੱਈਆ ਕਰਵਾਉਣਾ ਹੈ। ਮੁਹਿੰਮ ਦੌਰਾਨ ਸਥਾਨਕ ਲੋਕਾਂ ਵਲੋਂ ਦਿਖਾਈ ਗਈ ਦਰਿਆਦਿਲੀ ਨੇ ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਸੇਵਾ ਦੀ ਅਨੋਖੀ ਮਿਸਾਲ ਪੇਸ਼ ਕੀਤੀ ਹੈ।ਜ਼ਿਕਰਯੋਗ ਹੈ ਕਿ ਕੈਨੇਡਾ ਵਿੱਚ ਮਹਿੰਗਾਈ ਅਤੇ ਰੋਜ਼ਾਨਾ ਜ਼ਰੂਰਤਾਂ ਦੇ ਵਧ ਰਹੇ ਖ਼ਰਚਿਆਂ ਕਾਰਨ ਭੋਜਨ ਸਹਾਇਤਾ ਦੀ ਮਹੱਤਤਾ ਲਗਾਤਾਰ ਵਧ ਰਹੀ ਹੈ। ਅਜਿਹੀਆਂ ਮੁਹਿੰਮਾਂ ਲੋੜਵੰਦਾਂ ਦੀ ਮਦਦ ਕਰਨ ਦੇ ਨਾਲ-ਨਾਲ ਸਮਾਜ ਵਿੱਚ ਆਪਸੀ ਸਹਿਯੋਗ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਸਾਬਕਾ ਖ਼ਜ਼ਾਨਚੀ ਵਲੋਂ ਵਿੱਤੀ ਬੇਨਿਯਮੀਆਂ ਦੇ ਦੋਸ਼ਾਂ ਤੋਂ ਇਨਕਾਰ ਅਗਲੀ ਖ਼ਬਰ ਜਪਾਨੀ ਮੂਲ ਦੇ ਕੈਨੇਡੀਅਨਾਂ ਦੀਆਂ ਪੁਰਾਤਨ ਕਿਸ਼ਤੀਆਂ ਨੂੰ ਮਿਲੇਗੀ ਨਵੀਂ ਦਿਖ
Ad Position 24