ਭਾਰਤੀ ਮੂਲ ਦੇ ਵਿਅਕਤੀ ਦੀ ਗਹਿਣਿਆਂ ਦੀ ਦੁਕਾਨ ’ ਚ ਲੁੱਟ
ਮੈਲਬੌਰਨ, 29 ਅਕਤੂਬਰ (ਪਰਮਵੀਰ ਸਿੰਘ ਆਹਲੂਵਾਲੀਆ)-ਮੈਲਬੌਰਨ ਦੇ ਟਾਰਨੇਟ ਇਲਾਕੇ ਵਿਚ ਭਾਰਤੀ ਮੂਲ ਦੇ ਵਿਅਕਤੀ ਦੀ ਮਾਲਕੀ ਵਾਲੀ ਗਹਿਣਿਆਂ ਦੀ ਦੁਕਾਨ ਵਿਚ ਕਾਰ ਵਾੜ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਲੁਟੇਰਿਆਂ ਨੇ ਕਾਰ ਨਾਲ ਦੁਕਾਨ ਦੇ ਅੰਦਰਲੇ ਹਿੱਸੇ ਨੂੰ ਨੁਕਸਾਨ ਪਹੁੰਚਾਇਆ ਅਤੇ ਅੰਦਰ ਦਾਖ਼ਲ ਹੋ ਕੇ ਗਹਿਣੇ ਲੁੱਟ ਲਏ।
ਮੈਲਬੌਰਨ, 29 ਅਕਤੂਬਰ (ਪਰਮਵੀਰ ਸਿੰਘ ਆਹਲੂਵਾਲੀਆ)-ਮੈਲਬੌਰਨ ਦੇ ਟਾਰਨੇਟ ਇਲਾਕੇ ਵਿਚ ਭਾਰਤੀ ਮੂਲ ਦੇ ਵਿਅਕਤੀ ਦੀ ਮਾਲਕੀ ਵਾਲੀ ਗਹਿਣਿਆਂ ਦੀ ਦੁਕਾਨ ਵਿਚ ਕਾਰ ਵਾੜ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਲੁਟੇਰਿਆਂ ਨੇ ਕਾਰ ਨਾਲ ਦੁਕਾਨ ਦੇ ਅੰਦਰਲੇ ਹਿੱਸੇ ਨੂੰ ਨੁਕਸਾਨ ਪਹੁੰਚਾਇਆ ਅਤੇ ਅੰਦਰ ਦਾਖ਼ਲ ਹੋ ਕੇ ਗਹਿਣੇ ਲੁੱਟ ਲਏ। ਇਸ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਏ।ਦੱਸਿਆ ਜਾਂਦਾ ਹੈ ਕਿ ਲੁਟੇਰਿਆਂ ਨੇ 90 ਸਕਿੰਟਾਂ ਵਿਚ 1 ਲੱਖ ਤੋਂ 2 ਲੱਖ ਆਸਟ੍ਰੇਲੀਆਈ ਡਾਲਰ ਤੱਕ ਦੇ ਗਹਿਣੇ ਲੁੱਟ ਲਏ। ਦਿਨ-ਦਿਹਾੜੇ ਵਾਪਰੀ ਇਸ ਵਾਰਦਾਤ ਨੇ ਇਲਾਕੇ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਕਰ ਦਿੱਤੀ ਹੈ।ਪੁਲਿਸ ਵਲੋਂ ਇਸ ਮਾਮਲੇ ਵਿਚ ਸ਼ਾਮਿਲ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਸਥਾਨਕ ਲੋਕਾਂ ਅਤੇ ਕਾਰੋਬਾਰੀਆਂ ਵਿਚ ਚਿੰਤਾ ਦਾ ਮਾਹੌਲ ਹੈ।