30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਮੌਕੇ ਗ੍ਰੰਥੀ ਸਿੰਘਾਂ ਦਾ ਵਿਸ਼ੇਸ਼ ਸਨਮਾਨ

ਲੰਡਨ, 29 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਪਹਿਲੇ ਗ੍ਰੰਥੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਮੌਕੇ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਨੂੰ ਉਨ੍ਹਾਂ ਵਲੋਂ ਨਿਭਾਈ ਜਾ ਰਹੀ ਸੇਵਾ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰੰਥੀ ਸਿੰਘਾਂ ਨੂੰ ਸਿਰਪਾਓ ਅਤੇ ਸਨਮਾਨ ਚਿੰਨ੍ਹ ਭੇਟ ਕੀਤੇ ਗਏ ਅਤੇ ਗੁਰਬਾਣੀ ਦੇ ਪ੍ਰਚਾਰ, ਸਿੱਖ ਧਾਰਮਿਕ ਮਰਿਆਦਾ ਦੀ ਸੰਭਾਲ ਅਤੇ ਸੰਗਤਾਂ ਦੀ ਅਧਿਆਤਮਿਕ ਅਗਵਾਈ ਲਈ ਉਨ੍ਹਾਂ ਵਲੋਂ ਨਿਭਾਈ ਜਾ ਰਹੀ ਵੱਡਮੁੱਲੀ ਸੇਵਾ ਦੀ ਸ਼ਲਾਘਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-10-2026

ਲੰਡਨ, 29 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਪਹਿਲੇ ਗ੍ਰੰਥੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਮੌਕੇ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਨੂੰ ਉਨ੍ਹਾਂ ਵਲੋਂ ਨਿਭਾਈ ਜਾ ਰਹੀ ਸੇਵਾ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰੰਥੀ ਸਿੰਘਾਂ ਨੂੰ ਸਿਰਪਾਓ ਅਤੇ ਸਨਮਾਨ ਚਿੰਨ੍ਹ ਭੇਟ ਕੀਤੇ ਗਏ ਅਤੇ ਗੁਰਬਾਣੀ ਦੇ ਪ੍ਰਚਾਰ, ਸਿੱਖ ਧਾਰਮਿਕ ਮਰਿਆਦਾ ਦੀ ਸੰਭਾਲ ਅਤੇ ਸੰਗਤਾਂ ਦੀ ਅਧਿਆਤਮਿਕ ਅਗਵਾਈ ਲਈ ਉਨ੍ਹਾਂ ਵਲੋਂ ਨਿਭਾਈ ਜਾ ਰਹੀ ਵੱਡਮੁੱਲੀ ਸੇਵਾ ਦੀ ਸ਼ਲਾਘਾ ਕੀਤੀ ਗਈ। ਸਮਾਗਮ ਦੌਰਾਨ ਬਾਬਾ ਬੁੱਢਾ ਜੀ ਦੇ ਜੀਵਨ, ਨਿਮਰਤਾ, ਗੁਰੂ ਘਰ ਪ੍ਰਤੀ ਅਟੁੱਟ ਸ਼ਰਧਾ ਅਤੇ ਨਿਸ਼ਕਾਮ ਸੇਵਾ ਨੂੰ ਯਾਦ ਕੀਤਾ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਭਾਈ ਜਤਿੰਦਰ ਸਿੰਘ (ਪ੍ਰਧਾਨ), ਭਾਈ ਇਕਬਾਲ ਸਿੰਘ (ਸਹਾਇਕ ਜਨਰਲ ਸਕੱਤਰ), ਭਾਈ ਕੁਲਦੀਪ ਸਿੰਘ ਦਿਓਲ, ਭਾਈ ਪਰਮਜੀਤ ਸਿੰਘ ਢਿੱਲੋਂ (ਜਨਰਲ ਸਕੱਤਰ), ਭਾਈ ਸਰਬਜੀਤ ਸਿੰਘ, ਭਾਈ ਮੰਗਤ ਸਿੰਘ ਅਤੇ ਭਾਈ ਬਲਬੀਰ ਸਿੰਘ ਬਾਜਵਾ ਨੇ ਗਿਆਨੀ ਮਹਿਤਾਬ ਸਿੰਘ (ਹੈੱਡ ਗ੍ਰੰਥੀ), ਗਿਆਨੀ ਬਲਬੀਰ ਸਿੰਘ, ਗਿਆਨੀ ਸ਼ਮਸ਼ੇਰ ਸਿੰਘ, ਗਿਆਨੀ ਗੁਰਜੰਟ ਸਿੰਘ, ਗਿਆਨੀ ਜੋਗਾ ਸਿੰਘ ਸਮੇਤ ਸਮੂਹ ਗ੍ਰੰਥੀ ਸਾਹਿਬਾਨਾਂ ਦਾ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਪ੍ਰਤੀ ਸਮਰਪਣ ਅਤੇ ਨਿਰੰਤਰ ਸੇਵਾ ਲਈ ਦਿਲੋਂ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ - ਮਹਿਲਾ ਘਰੇਲੂ ਟੀ-20 ਕ੍ਰਿਕਟ- ਦਿੱਲੀ ਨੇ ਸਭ ਤੋਂ ਵੱਡੇ ਸਕੋਰ ਦਾ ਵਿਸ਼ਵ ਰਿਕਾਰਡ ਬਣਾਇਆ ਅਗਲੀ ਖ਼ਬਰ ਸਿਡਨੀ ਵਿਖੇ ਸਿੱਖ ਸੈਨਿਕਾਂ ਦੇ ਬੁੱਤ ਦੇ ਦਰਸ਼ਨ ਕਰਨ ਪੁੱਜੀ ਮਹਾਰਾਣੀ ਜਿੰਦਾ ਨਾਟਕ ਦੀ ਟੀਮ
Ad Position 24